ਪੜਚੋਲ ਕਰੋ

Ludhiana News: 22 ਫ਼ਰਵਰੀ ਨੂੰ ਜਾਣਾ ਸੀ ਵਿਦੇਸ਼, ਇਸ ਤੋਂ ਪਹਿਲਾਂ ਹੀ ਨਸ਼ੇ ਦੀ ਭੇਟ ਚੜ੍ਹ ਗਿਆ ਮਾਪਿਆਂ ਦਾ ਇਕਲੌਤਾ ਪੁੱਤ

Ludhiana News: ਕਿਸਾਨ ਦਾ ਇਕਲੌਤਾ ਪੁੱਤਰ ਨਸ਼ਿਆਂ ਦੀ ਭੇਟ ਚੜ੍ਹ ਗਿਆ ਹੈ। ਉਸ ਦੀ ਲਾਸ਼ ਸਤਲੁਜ ਦਰਿਆ ਕਿਨਾਰੇ ਤੋਂ ਮਿਲੀ ਹੈ। ਉਸ ਨੇ 22 ਫ਼ਰਵਰੀ ਨੂੰ ਵਿਦੇਸ਼ ਜਾਣਾ ਸੀ। ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।

Ludhiana News: ਕਿਸਾਨ ਦਾ ਇਕਲੌਤਾ ਪੁੱਤਰ ਨਸ਼ਿਆਂ ਦੀ ਭੇਟ ਚੜ੍ਹ ਗਿਆ ਹੈ। ਉਸ ਦੀ ਲਾਸ਼ ਸਤਲੁਜ ਦਰਿਆ ਕਿਨਾਰੇ ਤੋਂ ਮਿਲੀ ਹੈ। ਉਸ ਨੇ 22 ਫ਼ਰਵਰੀ ਨੂੰ ਵਿਦੇਸ਼ ਜਾਣਾ ਸੀ। ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੂੰ ਸ਼ੱਕ ਹੈ ਕਿ ਉਸ ਨੂੰ ਜ਼ਿਆਦਾ ਨਸ਼ਾ ਦੇ ਕੇ ਮਾਰਿਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਦੋ ਦਿਨ ਪਹਿਲਾਂ ਮਾਛੀਵਾੜਾ ਸਾਹਿਬ ਤੋਂ 10 ਕਿਲੋਮੀਟਰ ਦੂਰ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਇੱਕ ਮ੍ਰਿਤਕ ਨੌਜਵਾਨ ਦੀ ਲਾਸ਼ ਮਿਲੀ ਸੀ। ਉਸ ਦੀ ਪੁਲਸ ਨੂੰ ਪਛਾਣ ਨਹੀਂ ਹੋ ਸਕੀ ਸੀ ਪਰ ਅੱਜ ਜਦੋਂ ਉਸ ਦੀ ਤਸਵੀਰ ਅਖ਼ਬਾਰ ਵਿੱਚ ਪ੍ਰਕਾਸ਼ਿਤ ਹੋਈ ਤਾਂ ਇਹ ਨੌਜਵਾਨ ਨੇੜਲੇ ਪਿੰਡ ਰਤੀਪੁਰ ਦਾ ਨਿਵਾਸੀ ਜਸ਼ਨਪ੍ਰੀਤ ਸਿੰਘ (28) ਨਿਕਲਿਆ।

ਪਿੰਡ ਰਤੀਪੁਰ ਦੇ ਕਿਸਾਨ ਰਣਜੋਧ ਸਿੰਘ ਦਾ ਇਕਲੌਤਾ ਪੁੱਤਰ ਜਸ਼ਨਪ੍ਰੀਤ ਸਿੰਘ ਮਾੜੀ ਸੰਗਤ ਵਿੱਚ ਪੈਣ ਕਾਰਨ ਨਸ਼ੇ ਕਰਨ ਦਾ ਆਦੀ ਹੋ ਗਿਆ ਸੀ। ਇਹ ਨੌਜਵਾਨ ਨਸ਼ੇ ਛੱਡਣਾ ਚਾਹੁੰਦਾ ਸੀ। ਇਸ ਕਾਰਨ ਉਸ ਦਾ ਨਸ਼ਾ ਛੁਡਾਓ ਕੇਂਦਰ ਵਿੱਚ ਇਲਾਜ ਵੀ ਚੱਲ ਰਿਹਾ ਸੀ। ਹਾਸਲ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਹੀ ਉਹ ਨਸ਼ਾ ਛੁਡਾਉ ਕੇਂਦਰ ਵਿੱਚੋਂ ਵਾਪਸ ਆਇਆ ਸੀ। ਹੁਣ ਉਹ ਘਰੋਂ ਮਾਪਿਆਂ ਨੂੰ ਕਹਿ ਕੇ ਗਿਆ ਕਿ ਉਹ ਨਸ਼ੇ ਛੱਡਣਾ ਚਾਹੁੰਦਾ ਹੈ ਤੇ ਮੁੜ ਨਸ਼ਾ ਛੁਡਾਉ ਕੇਂਦਰ ਵਿੱਚ ਇਲਾਜ ਕਰਵਾਉਣ ਜਾ ਰਿਹਾ ਹੈ।

ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਘਰੋਂ ਉਹ ਆਪਣੇ ਬੈਗ ਵਿੱਚ ਕੱਪੜੇ ਪਾ ਤੇ ਮੋਬਾਈਲ ਲੈ ਕੇ ਰਾੜਾ ਸਾਹਿਬ ਨੇੜੇ ਨਸ਼ਾ ਛੁਡਾਉ ਕੇਂਦਰ ਵਿੱਚ ਜਾਣ ਲਈ ਕਹਿ ਕੇ ਚਲਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਤਾਂ ਉਨ੍ਹਾਂ ਦਾ ਪੁੱਤਰ ਨਸ਼ਾ ਛੁਡਾਉ ਕੇਂਦਰ ਵਿੱਚ ਆਪਣਾ ਇਲਾਜ ਕਰਵਾ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੰਕਾ ਹੈ ਕਿ ਉਨ੍ਹਾਂ ਦੇ ਪੁੱਤਰ ਜਸ਼ਨਪ੍ਰੀਤ ਸਿੰਘ ਨੂੰ ਉਸ ਨਾਲ ਨਸ਼ਾ ਕਰਨ ਵਾਲੇ ਸਾਥੀਆਂ ਨੇ ਨਸ਼ਾ ਦੇ ਕੇ ਮਾਰ ਦਿੱਤਾ ਤੇ ਫਿਰ ਲਾਸ਼ ਨੂੰ ਸਤਲੁਜ ਦਰਿਆ ਕਿਨਾਰੇ ਸੁੱਟ ਦਿੱਤਾ।

ਮ੍ਰਿਤਕ ਕੋਲ ਜੋ ਉਸ ਦੇ ਕੱਪੜਿਆਂ ਵਾਲਾ ਬੈਗ, ਮੋਬਾਈਲ ਤੇ ਹੋਰ ਦਸਤਾਵੇਜ਼ ਸਨ, ਉਹ ਵੀ ਨਹੀਂ ਮਿਲੇ ਤਾਂ ਜੋ ਉਸ ਦੀ ਪਛਾਣ ਨਾ ਹੋ ਸਕੇ। ਫਿਲਹਾਲ ਪੁਲਿਸ ਵੱਲੋਂ ਮਾਪਿਆਂ ਦੇ ਬਿਆਨ ਦਰਜ ਕਰ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਮਗਰੋਂ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ। ਇਸ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਜਸ਼ਨਪ੍ਰੀਤ ਸਿੰਘ ਦੀ ਮੌਤ ਕਿਵੇਂ ਹੋਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਸ਼ਨਪ੍ਰੀਤ ਸਿੰਘ ਨਸ਼ਿਆਂ ਦੀ ਦਲਦਲ ’ਚੋਂ ਨਿਕਲ ਕੇ ਵਿਦੇਸ਼ ਜਾ ਕੇ ਸੈਟਲ ਹੋਣਾ ਚਾਹੁੰਦਾ ਸੀ। ਪਰਿਵਾਰ ਵੱਲੋਂ ਉਸ ਨੂੰ ਵਿਦੇਸ਼ ਭੇਜਣ ਦੀ ਕਿਸੇ ਏਜੰਟ ਕੋਲ ਫਾਈਲ ਵੀ ਲਾਈ ਹੋਈ ਸੀ। 22 ਫ਼ਰਵਰੀ ਨੂੰ ਉਸ ਨੇ ਵਿਦੇਸ਼ ਜਾਣਾ ਸੀ ਪਰ ਹੋਣੀ ਅਜਿਹੀ ਵਾਪਰੀ ਕਿ ਨਾ ਤਾਂ ਜਸ਼ਨਪ੍ਰੀਤ ਸਿੰਘ ਨਸ਼ੇ ਦੀ ਦਲਦਲ ’ਚੋਂ ਨਿਕਲ ਸਕਿਆ ਤੇ ਨਾ ਹੀ ਵਿਦੇਸ਼ ਜਾ ਸਕਿਆ।

ਇਹ ਵੀ ਪੜ੍ਹੋ: Budget Session : 1 ਦਿਨ ਲਈ ਵਧਾਇਆ ਬਜਟ ਸੈਸ਼ਨ, ਜਾਣੋ ਕੀ ਹੁੰਦੈ 'ਵਾਈਟ ਪੇਪਰ'?

ਮ੍ਰਿਤਕ ਜਸ਼ਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦਾ ਕੋਈ ਭੈਣ ਜਾਂ ਭਰਾ ਨਹੀਂ ਸੀ। ਇਸ ਲਈ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉੱਥੇ ਇਲਾਕੇ ਵਿੱਚ ਵੀ ਸੋਗ ਤੇ ਚਿੰਤਾ ਦੀ ਲਹਿਰ ਹੈ ਕਿ ਨਸ਼ਿਆਂ ਨਾਲ ਪੰਜਾਬ ਦੇ ਨੌਜਵਾਨ ਪੁੱਤਰ ਮਰ ਰਹੇ ਹਨ ਤੇ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਸ਼ਿਆਂ ਨੂੰ ਨੱਥ ਨਹੀਂ ਪੈ ਰਹੀ।

ਇਹ ਵੀ ਪੜ੍ਹੋ: Sangrur News: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਸੀਲ ਹੋਣ ਲੱਗੀਆਂ ਪੰਜਾਬ-ਹਰਿਆਣਾ ਦੀਆਂ ਹੱਦਾਂ, ਲੋਹੇ ਦੇ ਬੈਰੀਕੇਡ ਤੇ ਸੀਮਿੰਟ ਦੀਆਂ ਸਲੈਬਾਂ ਰੱਖੀਆਂ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget