ਖੁਸ਼ਖ਼ਬਰੀ ! 2600 ਕਰੋੜ ਦੀ ਲਾਗਤ ਨਾਲ ਲੱਗੇਗਾ ਪਲਾਂਟ, 2500 ਵਿਅਕਤੀਆਂ ਨੂੰ ਮਿਲੇਗੀ ਨੌਕਰੀ, ਜਾਣੋ ਕੀ ਹੈ ਪ੍ਰਾਜੈਕਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਵਿਖੇ ਲੱਗਣ ਵਾਲਾ ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਤੇ ਲਗਭਗ 2500 ਲੋਕਾਂ ਨੂੰ ਇਸ ਨਾਲ ਸਿੱਧੇ-ਅਸਿੱਧੇ ਤੌਰ 'ਤੇ ਰੁਜ਼ਗਾਰ ਮਿਲੇਗਾ..
Punjab News: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਯਤਨ ਕਰ ਰਹੀ ਹੈ ਤੇ ਜਿਸ ਨੂੰ ਬੂਰ ਪੈਂਦਾ ਵੀ ਦਿਖਾਈ ਦੇ ਰਿਹਾ ਹੈ। ਇਸ ਦੇ ਤਹਿਤ ਸੂਬੇ ਦੀ ਉਦਯੋਗਿਕ ਨਗਰੀ ਲੁਧਿਆਣਾ ਵਿੱਚ ਟਾਟਾ ਸਟੀਲ ਵੱਲੋਂ 2600 ਕਰੋੜ ਦੀ ਲਾਗਤ ਨਾਲ ਪਲਾਂਟ ਬਣਾਇਆ ਜਾ ਰਿਹਾ ਹੈ।
ਸਾਡੇ MoU ਦੇ ਨਹੀਂ, ਦਿਲ ਦੇ ਸਾਈਨ ਹੁੰਦੇ ਨੇ...
— Bhagwant Mann (@BhagwantMann) October 20, 2023
ਅੱਜ ਦੇਸ਼ ਦੇ ਦੂਜੇ ਸੱਭ ਤੋਂ ਵੱਡੇ TATA ਦੇ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਾਂ...ਲੁਧਿਆਣਾ ਵਿਖੇ ਲੱਗਣ ਵਾਲਾ ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਤੇ ਲਗਭਗ 2500 ਲੋਕਾਂ ਨੂੰ ਇਸ ਨਾਲ ਸਿੱਧੇ-ਅਸਿੱਧੇ ਤੌਰ 'ਤੇ ਰੁਜ਼ਗਾਰ ਮਿਲੇਗਾ...
ਸਾਡੀ ਕੋਸ਼ਿਸ਼ ਵੱਧ…
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਸਾਡੇ MoU ਦੇ ਨਹੀਂ, ਦਿਲ ਦੇ ਸਾਈਨ ਹੁੰਦੇ ਨੇ... ਅੱਜ ਦੇਸ਼ ਦੇ ਦੂਜੇ ਸੱਭ ਤੋਂ ਵੱਡੇ TATA ਦੇ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਾਂ...ਲੁਧਿਆਣਾ ਵਿਖੇ ਲੱਗਣ ਵਾਲਾ ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਤੇ ਲਗਭਗ 2500 ਲੋਕਾਂ ਨੂੰ ਇਸ ਨਾਲ ਸਿੱਧੇ-ਅਸਿੱਧੇ ਤੌਰ 'ਤੇ ਰੁਜ਼ਗਾਰ ਮਿਲੇਗਾ... ਸਾਡੀ ਕੋਸ਼ਿਸ਼ ਵੱਧ ਤੋਂ ਵੱਧ ਨਿਵੇਸ਼ ਦੀ ਹੈ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ ਤੇ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨਵੇਂ ਪੰਜਾਬ ਦੀ ਕਹਾਣੀ ਲਿਖੇ...
ਸਾਡੇ MoU ਦੇ ਨਹੀਂ, ਦਿਲ ਦੇ ਸਾਈਨ ਹੁੰਦੇ ਨੇ...
— Bhagwant Mann (@BhagwantMann) October 20, 2023
ਦੇਸ਼ ਦੇ ਦੂਜੇ ਸਭ ਤੋਂ ਵੱਡੇ TATA ਦੇ 'ਸਟੀਲ ਪਲਾਂਟ' ਦੇ ਨੀਂਹ ਪੱਥਰ ਸਮਾਗਮ ਦੌਰਾਨ ਲੁਧਿਆਣਾ ਤੋਂ Live... https://t.co/HplEEpvJlb
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial