Punjab News: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਯਤਨ ਕਰ ਰਹੀ ਹੈ ਤੇ ਜਿਸ ਨੂੰ ਬੂਰ ਪੈਂਦਾ ਵੀ ਦਿਖਾਈ ਦੇ ਰਿਹਾ ਹੈ। ਇਸ ਦੇ ਤਹਿਤ ਸੂਬੇ ਦੀ ਉਦਯੋਗਿਕ ਨਗਰੀ ਲੁਧਿਆਣਾ ਵਿੱਚ ਟਾਟਾ ਸਟੀਲ ਵੱਲੋਂ 2600 ਕਰੋੜ ਦੀ ਲਾਗਤ ਨਾਲ ਪਲਾਂਟ ਬਣਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਸਾਡੇ MoU ਦੇ ਨਹੀਂ, ਦਿਲ ਦੇ ਸਾਈਨ ਹੁੰਦੇ ਨੇ... ਅੱਜ ਦੇਸ਼ ਦੇ ਦੂਜੇ ਸੱਭ ਤੋਂ ਵੱਡੇ TATA ਦੇ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਾਂ...ਲੁਧਿਆਣਾ ਵਿਖੇ ਲੱਗਣ ਵਾਲਾ ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਤੇ ਲਗਭਗ 2500 ਲੋਕਾਂ ਨੂੰ ਇਸ ਨਾਲ ਸਿੱਧੇ-ਅਸਿੱਧੇ ਤੌਰ 'ਤੇ ਰੁਜ਼ਗਾਰ ਮਿਲੇਗਾ... ਸਾਡੀ ਕੋਸ਼ਿਸ਼ ਵੱਧ ਤੋਂ ਵੱਧ ਨਿਵੇਸ਼ ਦੀ ਹੈ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ ਤੇ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨਵੇਂ ਪੰਜਾਬ ਦੀ ਕਹਾਣੀ ਲਿਖੇ...