Ludhiana News: ਪੰਜਾਬ ਪੁਲਿਸ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਨੂੰ ਰਿਹਾਅ ਕਰਨ ਲੱਗੀ ਹੈ। ਸੋਮਵਾਰ ਨੂੰ 19 ਵਿਅਕਤੀਆਂ ਛੱਡਿਆ ਗਿਆ ਹੈ। ਇਸ ਤੋਂ ਇਲਾਵਾ ਗ੍ਰਿਫਤਾਰ ਹੋਰ ਵਿਅਕਤੀਆਂ ਬਾਰੇ ਵੀ ਪੜਤੋਲ ਚੱਲ ਰਹੀ ਹੈ। ਸੀਐਮ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਨਿਰਦੋਸ਼ ਪਾਏ ਗਏ ਲੋਕਾਂ ਨੂੰ ਜਲਦ ਹੀ ਰਿਹਾਅ ਕੀਤਾ ਜਾਵੇਗਾ।


ਹਾਸਲ ਜਾਣਕਾਰੀ ਮੁਤਾਬਕ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸੂਬਾ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿੱਚ ਲੰਘੀ 19 ਮਾਰਚ ਨੂੰ ਲੁਧਿਆਣਾ-ਬਠਿੰਡਾ ਰਾਜ ਮਾਰਗ ’ਤੇ ਆਵਾਜਾਈ ਠੱਪ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ 21 ਵਿਅਕਤੀਆਂ ’ਚੋਂ 19 ਨੂੰ ਸੋਮਵਾਰ ਰਿਹਾਅ ਕਰ ਦਿੱਤਾ ਗਿਆ ਹੈ।


ਇਸ ਬਾਰੇ ਥਾਣਾ ਸੁਧਾਰ ਦੇ ਮੁਖੀ ਇੰਸਪੈਕਟਰ ਜਰਨੈਲ ਸਿੰਘ ਅਨੁਸਾਰ ਅਮਨ ਕਾਨੂੰਨ ਭੰਗ ਹੋਣ ਦੇ ਡਰੋਂ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 19 ਵਿਅਕਤੀਆਂ ਤੇ ਉਨ੍ਹਾਂ ਦੇ ਪਿੰਡ ਦੇ ਮੋਹਤਬਰਾਂ ਵੱਲੋਂ ਭਵਿੱਖ ਵਿੱਚ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤੇ ਜਾਣ ਮਗਰੋਂ, ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਬੋਪਾਰਾਏ ਕਲਾਂ ਗੁਰੂਘਰ ਦੇ ਗ੍ਰੰਥੀ ਹਰਜੀਤ ਸਿੰਘ ਉਰਫ਼ ਜਰਨੈਲ ਸਿੰਘ ਖ਼ਾਲਸਾ ਵਾਸੀ ਪਿੰਡ ਸੰਧੂ ਕਲਾਂ ਥਾਣਾ ਭਦੌੜ ਜ਼ਿਲ੍ਹਾ ਬਰਨਾਲਾ ਤੇ ਬਚਿੱਤਰ ਸਿੰਘ ਵਾਸੀ ਪਿੰਡ ਸੁਧਾਰ ਨੂੰ ਭਲਕੇ 28 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


ਹਾਸਲ ਜਾਣਕਾਰੀ ਅਨੁਸਾਰ ਇਨ੍ਹਾਂ ਰਿਹਾਅ ਕੀਤੇ ਗਏ ਵਿਅਕਤੀਆਂ ਵਿੱਚ ਬੋਪਾਰਾਏ ਕਲਾਂ ਵਾਸੀ ਭਾਗ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਅਜੈਬ ਸਿੰਘ, ਪ੍ਰੇਮ ਸਿੰਘ, ਸੁਖਮਿੰਦਰ ਸਿੰਘ, ਰਣਜੀਤ ਸਿੰਘ, ਹਰਮਿੰਦਰ ਸਿੰਘ, ਵਿਕੀ ਸਿੰਘ, ਹਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਜਸਪ੍ਰੀਤ ਸਿੰਘ, ਗੁਰਮੇਲ ਸਿੰਘ, ਗੁਰਦੇਵ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ ਤੇ ਸਤਨਾਮ ਸਿੰਘ ਵਾਸੀ ਮੁੱਲਾਂਪੁਰ ਸ਼ਾਮਲ ਹਨ।


ਇਹ ਵੀ ਪੜ੍ਹੋ: Jalandhar News: ਸੀਐਮ ਭਗਵੰਤ ਮਾਨ ਦੀਆਂ ਤਸਵੀਰ ’ਤੇ ਕਾਲਖ ਮਲੀ, ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾਉਣ ਦਾ ਵਿਰੋਧ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Patiala News: ਪੰਜਾਬ 'ਚ ਖੁੱਲ੍ਹਿਆ ਸਭ ਤੋਂ ਪਹਿਲਾ ਈ-ਕੋਰਟ, ਮਸ਼ੀਨ 'ਚ ਨੰਬਰ ਪਾਉਂਦਿਆਂ ਹੀ ਮਿਲੇਗੀ ਸਾਰੀ ਜਾਣਕਾਰੀ