ਪੜਚੋਲ ਕਰੋ

Ludhiana News: ਹਸਪਤਾਲ ਵੱਲੋਂ ਮਰਿਆ ਕਰਾਰ ਦਿੱਤਾ ਪੁਲਿਸ ਮੁਲਾਜ਼ਮ ਜ਼ਿੰਦਾ ਨਿਕਲਿਆ! ਸਸਕਾਰ ਦੀ ਚੱਲ ਰਹੀ ਸੀ ਤਿਆਰੀ

ਲੁਧਿਆਣਾ ਦੇ ਲੇਹ ਪਿੰਡ ਦੇ ਵਸਨੀਕ ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਹਸਪਤਾਲ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਪਰ ਉਹ ਜ਼ਿਉਂਦਾ ਨਿਕਲਿਆ। ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਜ਼ਹਿਰੀਲੇ ਕੀੜੇ ਦੇ ਕੱਟਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

Ludhiana News: ਲੁਧਿਆਣਾ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਲੇਹ ਪਿੰਡ ਦੇ ਵਸਨੀਕ ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਹਸਪਤਾਲ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਪਰ ਉਹ ਜ਼ਿਉਂਦਾ ਨਿਕਲਿਆ। ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਜ਼ਹਿਰੀਲੇ ਕੀੜੇ ਦੇ ਕੱਟਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਦੱਸਿਆ ਕਿ ਮਨਪ੍ਰੀਤ ਦੀ ਮੌਤ ਹੋ ਚੁੱਕੀ ਹੈ।

ਜਦੋਂ ਉਹ ਉਸ ਦੀ ਲਾਸ਼ ਨੂੰ ਐਂਬੂਲੈਂਸ ਵਿੱਚ ਪੋਸਟਮਾਰਟਮ ਲਈ ਲੈ ਕੇ ਜਾ ਰਹੇ ਸਨ ਤਾਂ ਸਾਥੀ ਪੁਲਿਸ ਮੁਲਾਜ਼ਮਾਂ ਨੇ ਮਹਿਸੂਸ ਕੀਤਾ ਕਿ ਮਨਪ੍ਰੀਤ ਦੇ ਸਰੀਰ ਵਿੱਚ ਹਰਕਤ ਹੈ ਤੇ ਉਸ ਦੀ ਨਬਜ਼ ਵੀ ਚੱਲ ਰਹੀ ਹੈ। ਦੂਜੇ ਪਾਸੇ ਹਸਪਤਾਲ ਦੇ ਡਾਕਟਰਾਂ ਨੇ ਪਰਿਵਾਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮਨਪ੍ਰੀਤ ਨੂੰ ਜ਼ਿੰਦਾ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਸੀ ਪਰ ਇਹ ਜ਼ਰੂਰ ਕਿਹਾ ਗਿਆ ਸੀ ਕਿ ਉਸ ਦੇ ਬਚਣ ਦਾ ਕੋਈ ਚਾਂਸ ਨਹੀਂ।

ਪੁਲਿਸ ਮੁਲਾਜ਼ਮ ਮਨਪ੍ਰੀਤ ਦੇ ਪਿਤਾ ਏਐਸਆਈ ਰਾਮਜੀ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦੇ ਹੱਥ ’ਤੇ ਕਿਸੇ ਜ਼ਹਿਰੀਲੇ ਕੀੜੇ ਨੇ ਡੰਗ ਲਿਆ ਸੀ। ਸਰੀਰ 'ਚ ਇਨਫੈਕਸ਼ਨ ਵਧਣ ਕਾਰਨ ਪਰਿਵਾਰ ਨੇ ਆਪਣੇ ਬੇਟੇ ਮਨਪ੍ਰੀਤ ਨੂੰ 15 ਸਤੰਬਰ ਨੂੰ ਏਮਜ਼ ਬੱਸੀ ਹਸਪਤਾਲ 'ਚ ਦਾਖਲ ਕਰਵਾਇਆ। ਮਨਪ੍ਰੀਤ ਨਾਇਬ ਕੋਰਟ ਵਿੱਚ ਤਾਇਨਾਤ ਹੈ। ਰਾਮਜੀ ਅਨੁਸਾਰ ਡਾਕਟਰ ਨੇ ਉਸ ਦੀ ਬਾਂਹ 'ਤੇ ਕੋਈ ਦਵਾਈ ਲਾ ਦਿੱਤੀ, ਜਿਸ ਕਾਰਨ ਮਨਪ੍ਰੀਤ ਦੀ ਬਾਂਹ 'ਤੇ ਜਲਨ ਹੋ ਗਈ। ਬਾਂਹ ਸੁੱਜ ਗਈ। ਉਸ ਦਾ ਪੁੱਤਰ ਸਾਰੀ ਰਾਤ ਦਰਦ ਨਾਲ ਕੁਰਲਾਉਂਦਾ ਰਿਹਾ।

ਅਗਲੀ ਸਵੇਰ ਡਾਕਟਰ ਨੇ ਉਨ੍ਹਾਂ ਨੂੰ ਕਿਹਾ ਕਿ ਮਨਪ੍ਰੀਤ ਨੂੰ ਵੈਂਟੀਲੇਟਰ 'ਤੇ ਰੱਖਣਾ ਹੋਵੇਗਾ। ਪਰਿਵਾਰ ਮੁਤਾਬਕ ਮਨਪ੍ਰੀਤ ਨੂੰ ਲਗਾਤਾਰ 2 ਤੋਂ 3 ਦਿਨ ਵੈਂਟੀਲੇਟਰ 'ਤੇ ਰੱਖਿਆ ਗਿਆ। 18 ਸਤੰਬਰ ਦੀ ਦੇਰ ਰਾਤ ਪਰਿਵਾਰ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਲੜਕੇ ਦਾ ਇਲਾਜ ਨਹੀਂ ਹੋ ਰਿਹਾ ਤਾਂ ਉਹ ਉਸ ਨੂੰ ਰੈਫਰ ਕਰ ਦੇਣ ਤੇ ਉਹ ਉਸ ਨੂੰ ਪੀਜੀਆਈ ਚੰਡੀਗੜ੍ਹ ਲੈ ਜਾਣਗੇ।

ਰਾਮਜੀ ਮੁਤਾਬਕ ਡਾਕਟਰ ਨੇ ਉਸ ਨੂੰ ਕਿਹਾ ਕਿ ਜੇਕਰ ਉਸ ਦੇ ਬੇਟੇ ਨੂੰ ਵੈਂਟੀਲੇਟਰ ਤੋਂ ਉਤਾਰ ਦਿੱਤਾ ਗਿਆ ਤਾਂ ਉਸ ਦੀ 3 ਮਿੰਟ ਦੇ ਅੰਦਰ ਮੌਤ ਹੋ ਜਾਵੇਗੀ। ਪਿਤਾ ਅਨੁਸਾਰ ਰਾਤ ਕਰੀਬ 2.30 ਵਜੇ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਵੇਰੇ 9 ਵਜੇ ਲਾਸ਼ ਸੌਂਪਣ ਬਾਰੇ ਕਿਹਾ।

ਰਾਮਜੀ ਨੇ ਦੱਸਿਆ ਕਿ ਮਨਪ੍ਰੀਤ ਸਰਕਾਰੀ ਮੁਲਾਜ਼ਮ ਹੈ। ਇਸ ਲਈ ਉਸ ਦਾ ਪੋਸਟਮਾਰਟਮ ਕੀਤਾ ਜਾਣਾ ਸੀ। ਜਦੋਂ ਉਸ ਨੂੰ ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਐਂਬੂਲੈਂਸ ਵਿੱਚ ਰੱਖਿਆ ਜਾ ਰਿਹਾ ਸੀ ਤਾਂ ਅਚਾਨਕ ਇੱਕ ਮੁਲਾਜ਼ਮ ਨੂੰ ਪਤਾ ਲੱਗਾ ਕਿ ਮਨਪ੍ਰੀਤ ਦੀ ਨਬਜ਼ ਚੱਲ ਰਹੀ ਹੈ। ਪਿਤਾ ਰਾਮਜੀ ਨੇ ਦੱਸਿਆ ਕਿ ਉਹ ਤੁਰੰਤ ਆਪਣੇ ਪੁੱਤਰ ਨੂੰ ਡੀਐਮਸੀ ਹਸਪਤਾਲ ਲੈ ਗਏ। ਹੁਣ ਡੀਐਮਸੀ ਵਿੱਚ ਮਨਪ੍ਰੀਤ ਦੀ ਹਾਲਤ ਸਥਿਰ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਰਾਮਜੀ ਨੇ ਦੱਸਿਆ ਕਿ ਜਦੋਂ ਉਸ ਨੇ ਆਪਣੇ ਪੁੱਤਰ ਮਨਪ੍ਰੀਤ ਦੀ ਮੌਤ ਦੀ ਸੂਚਨਾ ਪੁਲਿਸ ਲਾਈਨ ਵਿੱਚ ਆਪਣੇ ਰਿਸ਼ਤੇਦਾਰਾਂ, ਪਿੰਡ ਤੇ ਆਪਣੇ ਹੋਰ ਪੁਲਿਸ ਮੁਲਾਜ਼ਮ ਸਾਥੀਆਂ ਨੂੰ ਦਿੱਤੀ ਤਾਂ ਹਰ ਕੋਈ ਸੋਗ ਵਿੱਚ ਡੁੱਬ ਗਿਆ। ਪਿੰਡ ਵਿੱਚ ਚਿਤਾ ਲਈ ਲੱਕੜਾਂ ਇਕੱਠੀਆਂ ਕਰਨ ਦਾ ਕੰਮ ਵੀ ਸ਼ੁਰੂ ਹੋ ਗਿਆ। ਘਰ ਵਿੱਚ ਰੋਣ ਕਾਰਨ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

Embed widget