Ludhiana News: ਇੱਕ ਅਪਰੈਲ ਤੋਂ ਲਾਡੋਵਾਲ ਟੌਲ ਪਲਾਜ਼ਾ ਦੇ ਰੇਟ ਨਹੀਂ ਵਧਣਗੇ। ਟੌਲ ਪਲਾਜ਼ਾ ਪ੍ਰਬੰਧਕਾਂ ਨੇ ਕਿਹਾ ਹੈ ਕਿ ਅਜੇ ਪਹਿਲਾਂ ਵਾਲੇ ਰੇਟ ਲਾਗੂ ਰਹਿਣਗੇ। ਸਤੰਬਰ ਮਹੀਨੇ ’ਚ ਟੌਲ ਰੇਟ ਵਧਾਉਣ ਬਾਰੇ ਫੈਸਲਾ ਕੀਤਾ ਜਾਏਗਾ। ਟੌਲ ਪਲਾਜ਼ਾ ਪ੍ਰਬੰਧਕਾਂ ਨੇ ਰੇਟ ਵਧਾਉਣ ਦਾ ਚਰਚਾ ਨੂੰ ਅਫਵਾਹ ਦੱਸਿਆ ਹੈ। 



ਦੱਸ ਦਈਏ ਕਿ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਚਰਚਾ ਛਿੜੀ ਹੋਈ ਹੈ ਕਿ ਪੰਜਾਬ ਦੇ ਸਭ ਤੋਂ ਵੱਡੇ ਤੇ ਮਹਿੰਗੇ ਟੌਲ ਪਲਾਜ਼ਾ ਲਾਡੋਵਾਲ ਟੌਲ ਪਲਾਜ਼ਾ ਤੋਂ ਲੰਘਣ ਵਾਲੇ ਚਾਲਕਾਂ ਦੀ ਜੇਬ ’ਤੇ ਹੋਰ ਬੋਝ ਵਧੇਗਾ। ਟੌਲ ਪਲਾਜ਼ਾ ਪ੍ਰਬੰਧਕ ਆਪਣੇ ਨਵੇਂ ਟੈਕਸਾਂ ਦੇ ਭਾਅ ਤੈਅ ਕਰਨ ਜਾ ਰਹੇ ਹਨ। 10 ਫੀਸਦੀ ਭਾਅ ਵਧਾਉਣ ਦਾ ਫੈਸਲਾ ਹੋਇਆ ਹੈ ਤੇ ਇਹ ਰੇਟ ਇੱਕ ਅਪਰੈਲ ਤੋਂ ਲਾਗੂ ਹੋਣਗੇ।



ਹੁਣ ਟੌਲ ਪਲਾਜ਼ਾ ਪ੍ਰਬੰਧਕਾਂ ਨੇ ਅਜਿਹੀਆਂ ਚਰਚਾਵਾਂ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜੋ ਰੇਟ ਪਹਿਲਾਂ ਤੋਂ ਹੀ ਚੱਲ ਰਹੇ ਹਨ, ਉਸੇ ਤਰ੍ਹਾਂ ਚੱਲਦੇ ਰਹਿਣਗੇ। ਸਤੰਬਰ ਮਹੀਨੇ ’ਚ ਟੌਲ ਰੇਟ ਵਧਾਏ ਜਾ ਸਕਦੇ ਹਨ। ਟੌਲ ਪਲਾਜ਼ਾ ’ਤੇ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀਂ ਹੋ ਰਿਹਾ ਹੈ। ਇਸ ਦਾ ਖੁਲਾਸਾ ਟੌਲ ਪਲਾਜ਼ਾ ਦੇ ਮੈਨੇਜਰ ਸਰਫਰਾਜ ਖਾਨ ਨੇ ਕੀਤਾ ਹੈ। 



ਟੌਲ ਪਲਾਜ਼ਾ ਦੇ ਮੈਨੇਜਰ ਸਰਫਰਾਜ ਖਾਨ ਨੇ ਦੱਸਿਆ ਕਿ ਲਾਡੋਵਾਲ ਟੌਲ ਪਲਾਜ਼ਾ ’ਤੇ ਕਿਸੇ ਤਰ੍ਹਾਂ ਦੇ ਟੈਕਸ ’ਚ ਵਾਧਾ ਨਹੀਂ ਕੀਤਾ ਜਾ ਰਿਹਾ। ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਮੀਡੀਆ ’ਤੇ ਵੀ ਚਰਚਾ ਹੋ ਰਹੀ ਹੈ ਕਿ ਟੌਲ ਦੇ ਭਾਅ ਵੱਧ ਰਹੇ ਹਨ, ਪਰ ਅਜਿਹਾ ਕੁਝ ਨਹੀਂ ਹੈ। ਅਜਿਹਾ ਕੰਪਨੀ ਵੱਲੋਂ ਕੋਈ ਨੋਟਿਸ ਨਹੀਂ ਮਿਲਿਆ ਕਿ ਰੇਟ ਵਧਾਏ ਜਾਣ। ਇੱਕ ਸਤੰਬਰ ਤੋਂ ਲਾਡੋਵਾਲ ਟੌਲ ਪਲਾਜ਼ਾ ਟੈਕਸ ’ਚ ਵਾਧਾ ਹੋਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ