Ludhiana News: ਥਾਣੇਦਾਰ ਦਾ ਕਾਰਮਾਨਾ! 70 ਹਜ਼ਾਰ ਰਿਸ਼ਵਤ ਲੈ ਕੇ ਛੱਡ ਦਿੱਤਾ ਨਸ਼ਾ ਤਸਕਰ
Ludhiana News: ਲੁਧਿਆਣਾ ਵਿੱਚ ਇੱਕ ਥਾਣੇਦਾਰ ਵੱਲੋਂ ਰਿਸ਼ਵਤ ਲੈ ਕੇ ਨਸ਼ਾ ਤਸਕਰ ਨੂੰ ਛੱਡਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਗਰੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸਖਤ ਕਾਰਵਾਈ ਕਰਦੇ ਹੋਏ ਥਾਣੇਦਾਰ ਨੂੰ ਸਸਪੈਂਡ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ
Ludhiana News: ਲੁਧਿਆਣਾ ਵਿੱਚ ਇੱਕ ਥਾਣੇਦਾਰ ਵੱਲੋਂ ਰਿਸ਼ਵਤ ਲੈ ਕੇ ਨਸ਼ਾ ਤਸਕਰ ਨੂੰ ਛੱਡਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਗਰੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸਖਤ ਕਾਰਵਾਈ ਕਰਦੇ ਹੋਏ ਥਾਣੇਦਾਰ ਨੂੰ ਸਸਪੈਂਡ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਂਝ ਪੁਲਿਸ ਵੱਲੋਂ ਰਿਸ਼ਵਤ ਲੈ ਕੇ ਮੁਲਜ਼ਮਾਂ ਨੂੰ ਛੱਡਣ ਦੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ। ਤਾਜ਼ਾ ਮਾਮਲੇ ਮੁਤਾਬਕ ਲੁਧਿਆਣਾ ’ਚ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈ ਕੇ ਚੌਕੀ ਬਸੰਤ ਪਾਰਕ ਦੇ ਇੰਚਾਰਜ ਨੇ ਉਨ੍ਹਾਂ ਨੂੰ ਛੱਡ ਦਿੱਤਾ।
ਦਰਅਸਲ ਏਐਸਆਈ ਉਸ ਸਮੇਂ ਫਸ ਗਿਆ, ਜਦੋਂ ਮੁਲਜ਼ਮਾਂ ਨੂੰ ਦੁਬਾਰਾ ਥਾਣਾ ਸ਼ਿਮਲਾਪੁਰੀ ਪੁਲਿਸ ਕੋਲ ਮੁਖਬਰੀ ਹੋਣ ਤੋਂ ਬਾਅਦ ਕਾਬੂ ਕੀਤਾ ਗਿਆ। ਜਦੋਂ ਪੁਲਿਸ ਨੂੰ ਪਤਾ ਲੱਗਿਆ ਕਿ ਕੁਝ ਦਿਨ ਪਹਿਲਾਂ ਦੋਹਾਂ ਤਸਕਰਾਂ ਨੇ ਚੌਕੀ ਬਸੰਤ ਪਾਰਕ ਦੇ ਇੰਚਾਰਜ ਏਅੇਸਆਈ ਜਰਨੈਲ ਸਿੰਘ ਨੂੰ 70 ਹਜ਼ਾਰ ਰਿਸ਼ਵਤ ਦੇ ਕੇ ਆਪਣੇ ਆਪ ਨੂੰ ਆਜ਼ਾਦ ਕਰਵਾਇਆ ਸੀ ਤਾਂ ਥਾਣਾ ਸ਼ਿਮਲਾਪੁਰੀ ਦੇ ਐਸਐਚਓ ਇੰਸਪੈਕਟਰ ਪ੍ਰਮੋਦ ਕੁਮਾਰ ਨੇ ਇਸ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ।
ਇਸ ਤੋਂ ਬਾਅਦ ਪੁਲਿਸ ਨੇ ਬਰੋਟਾ ਰੋਡ ਸਥਿਤ ਗੁਰੂ ਗੋਬਿੰਦ ਸਿੰਘ ਨਗਰ ਵਾਸੀ ਅੰਮ੍ਰਿਤਪਾਲ ਸਿੰਘ ਉਰਫ਼ ਚੀਨੂ, ਪਰਵਿੰਦਰ ਸਿੰਘ ਉਰਫ਼ ਵਿੱਕੀ ਧਵਨ ਤੇ ਏਐਸਆਈ ਜਰਨੈਲ ਸਿੰਘ ਖਿਲਾਫ਼ ਨਸ਼ਾ ਤਸਕਰੀ ਦਾ ਕੇਸ ਦਰਜ ਕਰਨ ਦੇ ਨਾਲ ਨਾਲ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਖੁਦ ’ਤੇ ਕੇਸ ਦਰਜ ਹੋਣ ਤੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਏਐਸਆਈ ਜਰਨੈਲ ਸਿੰਘ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਉੱਚ ਅਧਿਕਾਰੀਆਂ ਨੇ ਏਐਸਆਈ ਜਰਨੈਲ ਸਿੰਘ ਨੂੰ ਤੁਰੰਤ ਮੁਅੱਤਲ ਕਰਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Ludhiala News: ਬੱਚੀ ਨੂੰ ਟੌਫ਼ੀ ਦਿਵਾਉਣ ਦੇ ਬਹਾਨੇ ਅਗਵਾ ਕਰ ਬਲਾਤਕਾਰ ਕਰਨ ਵਾਲਿਆਂ ਨੂੰ ਮੌਤ ਦੀ ਸਜ਼ਾ
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਵਿੱਕੀ ਧਵਨ ਨੇ ਅੰਮ੍ਰਿਤਪਾਲ ਦੇ ਪਰਿਵਾਰ ਵਾਲਿਆਂ ਨੂੰ 70 ਹਜ਼ਾਰ ਰੁਪਏ ਇਕੱਠੇ ਕਰਨ ਦੀ ਗੱਲ ਕਹੀ। ਘਰ ਦੀ ਆਰਥਿਕ ਸਥਿਤੀ ਕਮਜ਼ੋਰ ਹੋਣ ਕਾਰਨ ਅੰਮ੍ਰਿਤਪਾਲ ਦੀ ਮਾਂ ਤੇ ਪਤਨੀ ਨੇ ਆਪਣੇ ਕੁਝ ਗਹਿਣੇ ਵੇਚੇ ਤੇ ਕੁਝ ਪੈਸੇ ਵਿਆਜ ’ਤੇ ਲੈ ਕੇ 70 ਹਜ਼ਾਰ ਇਕੱਠੇ ਕਰਕੇ ਏਐਸਆਈ ਜਰਨੈਲ ਸਿੰਘ ਨੂੰ ਉਸ ਦੀ ਫਾਰਚੂਨਰ ਕਾਰ ’ਚ ਦਿੱਤੇ ਜਿਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਛੱਡ ਦਿੱਤਾ ਗਿਆ।
ਇਹ ਵੀ ਪੜ੍ਹੋ: PR in Canada: ਕੈਨੇਡਾ 'ਚ ਪੀਆਰ ਉਡੀਕ ਰਹੇ ਪਰਵਾਸੀਆਂ ਲਈ ਖੁਸ਼ਖਬਰੀ! ਮਿਲੀ ਐਕਸਪ੍ਰੈੱਸ ਐਂਟਰੀ