Punjab News: ਜਿਨ੍ਹਾਂ ਪਰਿਵਾਰਾਂ ਨੇ ਪਲਾਂਟ ਲਈ ਜ਼ਮੀਨਾਂ ਦਿੱਤੀਆਂ ਉਨ੍ਹਾਂ ਦੇ ਧੀਆਂ ਪੁੱਤਾਂ ਨੂੰ ਪਹਿਲਾਂ ਮਿਲਣਗੀਆਂ ਨੌਕਰੀਆਂ-ਮਾਨ
Punjab News: ਭਗਵੰਤ ਮਾਨ ਨੇ ਕਿਹਾ, ਟਾਟਾ ਤੋਂ ਬਾਅਦ ਵੱਡੀਆਂ ਕੰਪਨੀਆਂ ਨੇ ਪੰਜਾਬ ਆਉਣਾ..ਜਿਨ੍ਹਾਂ ਪਰਿਵਾਰਾਂ ਨੇ ਪਲਾਂਟ ਲਾਉਣ ਲਈ ਜ਼ਮੀਨ ਦਿੱਤੀ ਹੈ..ਸਭ ਤੋਂ ਪਹਿਲਾਂ ਉਹਨਾਂ ਦੇ ਧੀਆਂ ਪੁੱਤਾਂ ਨੂੰ ਇਸ ਪਲਾਂਟ ‘ਚ ਕੰਮ ਮਿਲੂਗਾ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਲਗਪਗ 57,000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਇਸ ਨਾਲ ਲਗਪਗ 2,98,000 ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਮੈਂ ਕਿਸੇ ਐਮਓਯੂ ਦੀ ਗੱਲ ਨਹੀਂ ਕਰ ਰਿਹਾ। ਸਾਡੇ ਐਮਓਯੂ 'ਤੇ ਨਹੀਂ ਸਗੋਂ ਦਿਲ ਤੋਂ ਸਾਈਨ ਹੁੰਦੇ ਹਨ। ਸੀਐਮ ਮਾਨ ਨੇ ਇਹ ਗੱਲਾਂ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ 'ਸਟੀਲ ਪਲਾਂਟ' ਦਾ ਨੀਂਹ ਪੱਥਰ ਰੱਖਣ ਮੌਕੇ ਕਹੀਆਂ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਟਾਟਾ ਤੋਂ ਬਾਅਦ ਵੱਡੀਆਂ ਕੰਪਨੀਆਂ ਨੇ ਪੰਜਾਬ ਆਉਣਾ..ਜਿਨ੍ਹਾਂ ਪਰਿਵਾਰਾਂ ਨੇ ਪਲਾਂਟ ਲਾਉਣ ਲਈ ਜ਼ਮੀਨ ਦਿੱਤੀ ਹੈ..ਸਭ ਤੋਂ ਪਹਿਲਾਂ ਉਹਨਾਂ ਦੇ ਧੀਆਂ ਪੁੱਤਾਂ ਨੂੰ ਇਸ ਪਲਾਂਟ ‘ਚ ਕੰਮ ਮਿਲੂਗਾ…ਨੌਜਵਾਨਾਂ ਨੂੰ ਰੁਜ਼ਗਾਰ ਸਾਡੀ ਪ੍ਰਾਥਮਿਕਤਾ ਹੈ..
ਟਾਟਾ ਤੋਂ ਬਾਅਦ ਵੱਡੀਆਂ ਕੰਪਨੀਆਂ ਨੇ ਪੰਜਾਬ ਆਉਣਾ..ਜਿਨ੍ਹਾਂ ਪਰਿਵਾਰਾਂ ਨੇ ਪਲਾਂਟ ਲਾਉਣ ਲਈ ਜ਼ਮੀਨ ਦਿੱਤੀ ਹੈ..ਸਭ ਤੋਂ ਪਹਿਲਾਂ ਉਹਨਾਂ ਦੇ ਧੀਆਂ ਪੁੱਤਾਂ ਨੂੰ ਇਸ ਪਲਾਂਟ ‘ਚ ਕੰਮ ਮਿਲੂਗਾ…ਨੌਜਵਾਨਾਂ ਨੂੰ ਰੁਜ਼ਗਾਰ ਸਾਡੀ ਪ੍ਰਾਥਮਿਕਤਾ ਹੈ.. pic.twitter.com/Qfq10RgMP4
— Bhagwant Mann (@BhagwantMann) October 20, 2023
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਲਈ ਬਹੁਤ ਵੱਡਾ ਤੇ ਇਤਿਹਾਸਕ ਦਿਨ ਹੈ, ਕਿਉਂਕਿ ਜਮਸ਼ੇਦਪੁਰ ਤੋਂ ਬਾਅਦ ਲੁਧਿਆਣਾ ਵਿੱਚ ਟਾਟਾ ਸਟੀਲ ਦੇਸ਼ ਦਾ ਸਭ ਤੋਂ ਵੱਡਾ ਪਲਾਂਟ ਲਿਆ ਰਿਹਾ ਹੈ। ਇਹ ਵੀ ਵੱਡੀ ਗੱਲ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਸਗੋਂ ਟਾਟਾ ਵਰਗੀ ਕੰਪਨੀ ਦੇ ਆਉਣ ਨਾਲ ਹੋਰ ਕੰਪਨੀਆਂ ਵੀ ਪੰਜਾਬ ਵਿੱਚ ਆਉਣਗੀਆਂ।
ਇਹ ਵੀ ਪੜ੍ਹੋ: Punjab News: ਮੁਹਾਲੀ ਤੇ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਸੈਨ ਫਰਾਂਸਿਸਕੋ ਲਈ ਉਡਾਣਾਂ! ਸੀਐਮ ਭਗਵੰਤ ਮਾਨ ਨੇ ਸੁਣਾਈ ਖੁਸ਼ਖਬਰੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।