Ludhiana News: ਔਰਤ ਨੇ 12ਵੀਂ ਦੇ ਵਿਦਿਆਰਥੀ ਦੀ ਫਰਜ਼ੀ ਆਈਡੀ ਬਣਾ ਅਪਲੋਡ ਕਰ ਦਿੱਤੀਆਂ ਇਤਰਾਜ਼ਯੋਗ ਤਸਵੀਰਾਂ, ਕੇਸ ਦਰਜ
ਲੁਧਿਆਣਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਫਰਜ਼ੀ ਇੰਸਟਾਗ੍ਰਾਮ ਆਈਡੀ ਬਣ ਕੇ ਗਾਲਾਂ ਤੇ ਫਰਜ਼ੀ ਤਸਵੀਰਾਂ ਅਪਲੋਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇੰਸਟਾਗ੍ਰਾਮ ਆਈਡੀ ਇੱਕ ਔਰਤ ਤੇ ਉਸ ਦੇ ਦੋਸਤ ਨੇ ਬਣਾਈ ਸੀ।
Ludhiana News: ਲੁਧਿਆਣਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਫਰਜ਼ੀ ਇੰਸਟਾਗ੍ਰਾਮ ਆਈਡੀ ਬਣ ਕੇ ਗਾਲਾਂ ਤੇ ਫਰਜ਼ੀ ਤਸਵੀਰਾਂ ਅਪਲੋਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇੰਸਟਾਗ੍ਰਾਮ ਆਈਡੀ ਇੱਕ ਔਰਤ ਤੇ ਉਸ ਦੇ ਦੋਸਤ ਨੇ ਬਣਾਈ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਵਿਦਿਆਰਥੀ ਮੁਲਜ਼ਮ ਔਰਤ ਦੀ ਭੈਣ ਕੋਲ ਟਿਊਸ਼ਨ ਪੜ੍ਹਨ ਜਾਂਦਾ ਸੀ। ਉੱਥੇ ਔਰਤ ਉਸ ਨਾਲ ਛੇੜਛਾੜ ਵੀ ਕਰਦੀ ਸੀ। ਇਸ ਕਾਰਨ ਵਿਦਿਆਰਥੀ ਟਿਊਸ਼ਨ ਛੱਡ ਕੇ ਚਲਾ ਗਿਆ ਸੀ।
ਇਸੇ ਰੰਜਿਸ਼ ਦੇ ਚੱਲਦਿਆਂ ਔਰਤ ਨੇ ਆਪਣੇ ਦੋਸਤ ਦੀ ਮਦਦ ਨਾਲ ਫਰਜ਼ੀ ਇੰਸਟਾਗ੍ਰਾਮ ਆਈਡੀ ਬਣਾ ਕੇ ਵਿਦਿਆਰਥੀ ਦੀ ਫੋਟੋ ਔਰਤ ਨਾਲ ਜੋੜ ਕੇ ਛੇੜਛਾੜ ਕੀਤੀ। ਇਹ ਆਈਡੀ ਬਣਨ ਤੋਂ ਬਾਅਦ ਵਿਦਿਆਰਥੀ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਪੁਲਿਸ ਨੇ ਔਰਤ ਤੇ ਉਸ ਦੇ ਦੋਸਤ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਅਧੀਨ ਇੱਕ ਪਿੰਡ ਦੀ ਔਰਤ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਸੋਸ਼ਲ ਮੀਡੀਆ ਉੱਪਰ ਫ਼ਰਜ਼ੀ ਆਈਡੀ ਬਣਾ ਕੇ ਅਸ਼ਲੀਲ ਗਾਲ਼ਾਂ ਤੇ ਫ਼ਰਜ਼ੀ ਤਸਵੀਰਾਂ ਅਪਲੋਡ ਕਰਨ ਦੇ ਮਾਮਲੇ ਵਿੱਚ ਥਾਣਾ ਸੁਧਾਰ ਪੁਲਿਸ ਵੱਲੋਂ ਜਗਸੀਰ ਸਿੰਘ ਵਾਸੀ ਲੋਹਟਬੱਦੀ ਤੇ ਨੇੜਲੇ ਪਿੰਡ ਦੀ ਲੜਕੀ ਵਿਰੁੱਧ ਕੇਸ ਦਰਜ ਕੀਤਾ ਹੈ।
ਇਸ ਬਾਰੇ ਜਾਂਚ ਅਫ਼ਸਰ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਦੋਸ਼ ਲਾਇਆ ਕਿ ਉਹ ਘਰੇਲੂ ਔਰਤ ਹੈ ਤੇ ਸਕੂਲ ਪੜ੍ਹਦੇ ਉਨ੍ਹਾਂ ਦੇ ਪੁੱਤਰ ਕੋਲ ਕੋਈ ਫ਼ੋਨ ਨਹੀਂ ਹੈ। ਸ਼ਿਕਾਇਤਕਰਤਾ ਤੇ ਉਸ ਦੇ ਪਤੀ ਦੇ ਫ਼ੋਨ ’ਤੇ ਕਿਸੇ ਨੇ ਫ਼ੋਨ ਕਰਕੇ ਗੰਦੀਆਂ ਗਾਲ਼ਾਂ ਕੱਢੀਆਂ ਤੇ ਧਮਕੀਆਂ ਦਿੱਤੀਆਂ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਸ ਦੇ ਪੁੱਤਰ ਨੂੰ ਸਹਿਪਾਠੀਆਂ ਨੇ ਦੱਸਿਆ ਕਿ ਉਸ ਦੇ ਨਾਂ ਉੱਪਰ ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਕਿਸੇ ਲੜਕੀ ਨਾਲ ਪਾਈਆਂ ਗਈਆਂ ਹਨ। ਜਾਂਚ ਅਫ਼ਸਰ ਅਨੁਸਾਰ ਪੁਸ਼ਟੀ ਹੋਣ ਬਾਅਦ ਕੇਸ ਦਰਜ ਕਰ ਕੇ ਜਾਂਚ ਅਰੰਭ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ