Ludhiana News: ਸਾਡਾ ਮਕਸਦ ਕਾਂਗਰਸ ਮੁਕਤ ਭਾਰਤ, ਗੱਠਜੋੜ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ, ਲੁਧਿਆਣਾ ਮੇਅਰ ਲਈ ਚੱਲ ਰਹੀਆਂ ਚਰਚਾਵਾਂ 'ਤੇ ਬਿੱਟੂ ਨੇ ਲਾਈ ਰੋਕ
ਨਗਰ ਨਿਗਮ ਚੋਣਾਂ ਦੇ ਅੰਦਰ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਾ ਮਿਲਣ ਕਰਕੇ ਹੁਣ ਲੁਧਿਆਣਾ ਦੇ ਵਿੱਚ ਮੇਅਰ ਬਣਾਉਣ ਨੂੰ ਲੈ ਕੇ ਜੋੜ ਤੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਇਸ ਮੌਕੇ ਚਰਚਾਵਾਂ ਚੱਲ ਰਹੀਆਂ ਹਨ ਕਿ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਆਪਸ ਵਿੱਚ ਸਮਝੌਤਾ ਕਰ ਸਕਦੇ ਹਨ।
Ludhiana News: ਨਗਰ ਨਿਗਮ ਚੋਣਾਂ ਦੇ ਅੰਦਰ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਾ ਮਿਲਣ ਕਰਕੇ ਹੁਣ ਲੁਧਿਆਣਾ ਦੇ ਵਿੱਚ ਮੇਅਰ ਬਣਾਉਣ ਨੂੰ ਲੈ ਕੇ ਜੋੜ ਤੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਇਸ ਮੌਕੇ ਚਰਚਾਵਾਂ ਚੱਲ ਰਹੀਆਂ ਹਨ ਕਿ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਆਪਸ ਵਿੱਚ ਸਮਝੌਤਾ ਕਰ ਸਕਦੇ ਹਨ।
ਇਸ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਲੁਧਿਆਣਾ ਕਾਰਪੋਰੇਸ਼ਨ ਵਿੱਚ ਭਾਜਪਾ ਤੇ ਕਾਂਗਰਸ ਵਿੱਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ, ਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ। ਚੱਲ ਰਹੇ ਵਿਵਾਦਾਂ ਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
There is no question of an alliance between the BJP and Congress in the Ludhiana Corporation. Our goal is a Congress-free India, and supporting Congress goes against our principles. The ongoing controversies and media speculations must be put to rest immediately.
— Ravneet Singh Bittu (@RavneetBittu) December 24, 2024
ਜ਼ਿਕਰ ਕਰ ਦਈਏ ਕਿ ਨਿਗਮ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਬੇਸ਼ੱਕ 41 ਵਾਰਡਾਂ ਵਿੱਚ ਜਿੱਤ ਹਾਸਲ ਕਰਕੇ ਸਭ ਤੋਂ ਵੱਡੀ ਪਾਰਟੀ ਬਣੀ ਹੈ ਪਰ ਦੂਜੇ ਪਾਸੇ ਕਾਂਗਰਸ ਪਾਰਟੀ ਨੂੰ 30, ਭਾਰਤੀ ਜਨਤਾ ਪਾਰਟੀ ਨੂੰ 19 ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਦੋ ਵਾਰਡਾਂ ਵਿੱਚ ਹੀ ਜਿੱਤ ਮਿਲੀ। ਰਤਨਜੀਤ ਕੌਰ ਸਿਵੀਆ ਸਮੇਤ ਤਿੰਨ ਆਜ਼ਾਦ ਉਮੀਦਵਾਰ ਜੇਤੂ ਰਹੇ ਹਨ।
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ ਨੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਹੈ ਕਿ ਲੁਧਿਆਣਾ ਦਾ ਮੇਅਰ ਕਾਂਗਰਸ ਪਾਰਟੀ ਨਾਲ ਸਬੰਧਤ ਹੋਵੇਗਾ। ਤਲਵਾੜ ਦੇ ਇਸ ਬਿਆਨ ਨੂੰ ਸਿਆਸੀ ਹਲਕਿਆਂ ਵਿੱਚ ਬਹੁਤ ਮਹੱਤਵ ਦਿੱਤਾ ਜਾ ਰਿਹਾ ਹੈ ਕਿਉਂਕਿ ਕਾਂਗਰਸ ਪਾਰਟੀ ਦੇ ਕੇਵਲ 30 ਉਮੀਦਵਾਰ ਚੋਣ ਜਿੱਤ ਸਕੇ ਹਨ ਤੇ ਮੇਅਰ ਬਣਾਉਣ ਲਈ ਪਾਰਟੀ ਨੂੰ 52 ਕੌਂਸਲਰਾਂ ਦੀ ਲੋੜ ਹੈ ਜੋ ਇਸ ਵੇਲੇ ਔਖਾ ਕੰਮ ਹੈ।
ਸਿਆਸੀ ਹਲਕਿਆਂ ਦਾ ਕਹਿਣਾ ਹੈ ਕਿ ਕੇਂਦਰੀ ਸਿਆਸਤ ਵਿੱਚ ਕਾਂਗਰਸ ਅਤੇ ‘ਆਪ’ ਇੰਡੀਆ ਗਠਜੋੜ ਦਾ ਹਿੱਸਾ ਹਨ। ਬੇਸ਼ੱਕ ਪੰਜਾਬ ਵਿੱਚ ਦੋਵੇਂ ਪਾਰਟੀਆਂ ਨੇ ਪੰਜਾਬ ਵਿਧਾਨ ਸਭਾ ਤੇ ਹੁਣ ਨਗਰ ਨਿਗਮ ਦੀਆਂ ਚੋਣਾਂ ਇਕੱਲਿਆਂ ਇਕੱਲਿਆਂ ਹੀ ਲੜੀਆਂ ਹਨ ਪਰ ਹੋ ਸਕਦਾ ਹੈ ਕਿ ਕੇਂਦਰੀ ਲੀਡਰਸ਼ਿਪ ਦੇ ਦਖ਼ਲ ’ਤੇ ਦੋਵੇਂ ਪਾਰਟੀਆਂ ਰਲ ਕੇ ਲੁਧਿਆਣਾ ਉੱਪਰ ਆਪਣਾ ਮੇਅਰ ਬਣਾ ਸਕਣ।
ਦੂਜੇ ਪਾਸੇ ਲੋਕਾਂ ਦੀ ਨਜ਼ਰ ਭਾਜਪਾ ਵੱਲ ਵੀ ਹੈ ਕਿਉਂਕਿ ਹੋ ਸਕਦਾ ਹੈ ਕਿ ਉਹ ਕਾਂਗਰਸ ਪਾਰਟੀ ਨਾਲ ਰਲ ਕੇ ਨਗਰ ਨਿਗਮ ਉੱਪਰ ਆਪਣਾ ਕਬਜ਼ਾ ਕਾਇਮ ਕਰਨ ਲਈ ਆਪਸੀ ਗੱਠਜੋੜ ਕਰ ਸਕਦੇ ਹਨ।