Punjab News: ਲੁਧਿਆਣਾ ਦੇ ਸੰਜੇ ਗਾਂਧੀ ਕਲੋਨੀ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਤੋਂ 3 ਦਿਨ ਪਹਿਲਾਂ ਭਾਂਡਿਆਂ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਸੀ। ਜਦੋਂ ਸੇਵਾਦਾਰਾਂ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਚੋਰ ਨੂੰ ਭਾਂਡੇ ਤੇ ਹੋਰ ਸਾਮਾਨ ਚੋਰੀ ਕਰਦੇ ਦੇਖਿਆ ਗਿਆ। ਅੱਜ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਜਾਲ ਵਿਛਾ ਕੇ ਚੋਰ ਨੂੰ ਚੋਰੀ ਕਰਦੇ ਹੋਏ ਰੰਗੇ ਹੱਥੀਂ ਫੜ ਲਿਆ। ਸੇਵਾਦਾਰਾਂ ਨੇ ਚੋਰ ਦੇ ਹੱਥ-ਪੈਰ ਰੱਸੀ ਨਾਲ ਬੰਨ੍ਹ ਕੇ ਉਸ ਨੂੰ ਕਾਬੂ ਕਰ ਲਿਆ। ਘਟਨਾ ਵਾਲੀ ਥਾਂ 'ਤੇ ਤੁਰੰਤ ਜਮਾਲਪੁਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਗਿਆ।
ਕਿਵੇਂ ਜਾਲ ਵਿਛਾਕੇ ਕੀਤਾ ਕਾਬੂ
ਸ੍ਰੀ ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪਿਛਲੇ 3 ਦਿਨਾਂ ਤੋਂ ਹਰ ਰੋਜ਼ ਚੋਰੀ ਦੀ ਕੋਈ ਨਾ ਕੋਈ ਘਟਨਾ ਵਾਪਰ ਰਹੀ ਹੈ। ਜਦੋਂ ਸੀਸੀਟੀਵੀ ਚੈੱਕ ਕੀਤਾ ਗਿਆ ਤਾਂ ਇੱਕ ਸ਼ੱਕੀ ਵਿਅਕਤੀ ਗੁਰਦੁਆਰਾ ਸਾਹਿਬ ਵਿੱਚੋਂ ਭਾਂਡੇ ਅਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਦਾ ਦੇਖਿਆ ਗਿਆ। ਅੱਜ ਸੰਗਤ ਨੇ ਇੱਕ ਜਾਲ ਵਿਛਾਇਆ ਅਤੇ ਚੋਰ ਨੂੰ ਰੰਗੇ ਹੱਥੀਂ ਫੜ ਲਿਆ। ਚੋਰ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਸਦੇ ਹੱਥ-ਪੈਰ ਰੱਸੀ ਨਾਲ ਬੰਨ੍ਹੇ ਹੋਏ ਸਨ ਤੇ ਪੁਲਿਸ ਨੂੰ ਬੁਲਾਇਆ ਗਿਆ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਚੋਰ ਨੂੰ ਫੜ ਲਿਆ।
ਤੁਹਾਨੂੰ ਦੱਸ ਦੇਈਏ ਕਿ ਸ਼ੱਕੀ ਵਿਅਕਤੀ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦਾ ਸੀ। ਇਸ ਕਾਰਨ ਪੁਲਿਸ ਉਸਦੇ ਪਿਛਲੇ ਰਿਕਾਰਡਾਂ ਦੀ ਵੀ ਜਾਂਚ ਕਰ ਰਹੀ ਹੈ। ਦੋਸ਼ੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : - https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ