Punjab News: ਖੰਨਾ ਦੇ ਸ਼ਿਵਪੁਰੀ ਮੰਦਰ 'ਚੋਂ ਚੋਰੀ ਦੀ ਘਟਨਾ ਦੌਰਾਨ ਸ਼ਿਵਲਿੰਗ ਤੋੜਨ ਦੇ ਵਿਰੋਧ 'ਚ ਹਿੰਦੂ ਸੰਗਠਨਾਂ ਦਾ ਗੁੱਸਾ ਭੜਕ ਗਿਆ। ਗੁੱਸੇ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਲਈ ਪੁਲਿਸ ਅਧਿਕਾਰੀ ਮੌਕੇ ਉੱਤੇ ਪੁੱਜੇ ਪਰ ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀ ਨਹੀਂ ਫੜ੍ਹੇ ਜਾਣਗੇ ਉਦੋਂ ਤੱਕ ਉਹ ਧਰਨਾ ਖ਼ਤਮ ਨਹੀਂ ਕਰਨਗੇ।


ਦੱਸ ਦੇਈਏ ਕਿ ਇੱਕ ਪਾਸੇ ਜਿੱਥੇ ਆਜ਼ਾਦੀ ਦਿਵਸ ਨੂੰ ਲੈ ਕੇ ਪੰਜਾਬ ਭਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਖੰਨਾ ਦੇ ਪ੍ਰਾਚੀਨ ਸ਼ਿਵਪੁਰੀ ਮੰਦਰ ਵਿੱਚ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦੇ ਕੇ ਇਨ੍ਹਾਂ ਪ੍ਰਬੰਧਾਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਇੱਥੇ ਚੋਰਾਂ ਨੇ ਨਾ ਸਿਰਫ਼ ਚੋਰੀ ਕੀਤੀ ਸਗੋਂ ਹਥੌੜੇ ਨਾਲ ਸ਼ਿਵਲਿੰਗ ਨੂੰ ਵੀ ਤੋੜ ਦਿੱਤਾ। ਹਿੰਦੂ ਸੰਗਠਨਾਂ ਨੇ ਪੁਲਿਸ ਦੀ ਕਾਰਜਸ਼ੈਲੀ 'ਤੇ ਸਵਾਲ ਉਠਾਏ ਹਨ ਅਤੇ ਘਟਨਾ 'ਤੇ ਗੁੱਸਾ ਜ਼ਾਹਰ ਕੀਤਾ ਹੈ।


ਜ਼ਿਕਰ ਕਰ ਦਈਏ ਕਿ ਚੋਰੀ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਸੀਸੀਟੀਵੀ ਵਿੱਚ ਦੋ ਚੋਰ ਨਜ਼ਰ ਆ ਰਹੇ ਹਨ। ਉਹ ਸ਼ਿਵਲਿੰਗ 'ਤੇ ਲੱਗੀ ਚਾਂਦੀ ਤੋੜ ਕੇ ਚੋਰੀ ਕਰਦੇ ਹਨ। ਇਸ ਦੌਰਾਨ ਸ਼ਿਵਲਿੰਗ ਵੀ ਟੁੱਟ ਗਿਆ। ਇਸ ਤੋਂ ਬਾਅਦ ਉਹ ਤਾਲਾ ਤੋੜ ਕੇ ਮੰਦਰ ਦੇ ਅੰਦਰ ਹਨੂੰਮਾਨ ਜੀ ਦੀ ਮੂਰਤੀ ਤੋਂ ਤਾਜ ਚੋਰੀ ਕਰ ਲੈਂਦੇ ਹਨ। ਉਹ ਹੋਰ ਮੂਰਤੀਆਂ ਤੋਂ ਸੋਨੇ-ਚਾਂਦੀ ਦੇ ਗਹਿਣੇ ਵੀ ਚੋਰੀ ਕਰ ਕੇ ਭੱਜ ਜਾਂਦੇ ਹਨ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਅੱਜ ਤੜਕੇ ਮੰਦਰ ਖੋਲ੍ਹਿਆ ਗਿਆ। ਸ਼ਰਾਵਣ ਦੇ ਮਹੀਨੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।