ਪੜਚੋਲ ਕਰੋ

ਹੜ੍ਹਾਂ ਮਗਰੋਂ ਚੋਰਾਂ ਦਾ ਕਹਿਰ! 6 ਘੰਟਿਆਂ 'ਚ 5 ਟਰਾਂਸਫਾਰਮਰ ਚੋਰੀ, ਡੇਢ ਕਿਲੋਮੀਟਰ ਅੰਦਰ ਵਾਰਦਾਤਾਂ, CCTV ਆਈ ਸਾਹਮਣੇ

ਚੋਰ ਟਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਜਿਸ ਨਾਲ ਕਿਸਾਨਾਂ ਦੇ ਟਿਊਬਲਵੈਲ ਬੰਦ ਹੋ ਰਹੇ ਹਨ। ਖੰਨਾ 'ਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਲਗਾਤਾਰ 6 ਘੰਟੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਰਹੇ।

Ludhiana News: ਹੜ੍ਹਾਂ ਦੇ ਮਾਰੇ ਕਿਸਾਨਾਂ ਉੱਪਰ ਹੁਣ ਚੋਰਾਂ ਨੇ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਚੋਰ ਟਰਾਂਸਫਾਰਮਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਜਿਸ ਨਾਲ ਕਿਸਾਨਾਂ ਦੇ ਟਿਊਬਲਵੈਲ ਬੰਦ ਹੋ ਰਹੇ ਹਨ। ਖੰਨਾ 'ਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਲਗਾਤਾਰ 6 ਘੰਟੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਰਹੇ। ਚੋਰਾਂ ਵੱਲੋਂ ਡੇਢ ਕਿਲੋਮੀਟਰ ਦੇ ਦਾਇਰੇ ਵਿੱਚ 5 ਟਰਾਂਸਫਾਰਮਰ ਚੋਰੀ ਕੀਤੇ ਗਏ। 

ਹਾਸਲ ਜਾਣਕਾਰੀ ਮੁਤਾਬਕ ਚੋਰ ਮਹਿੰਦਰਾ ਜੀਪ ਵਿੱਚ ਸਵਾਰ ਹੋ ਕੇ ਦੋ ਪਿੰਡਾਂ ਦਾਊਦਪੁਰ, ਕਲਾਲਮਾਜਰਾ ਵਿੱਚ ਘੁੰਮਦੇ ਰਹੇ ਤੇ ਟਰਾਂਸਫਾਰਮਰ ਚੋਰੀ ਕਰ ਲਏ। ਇਸ ਘਟਨਾ ਕਾਰਨ ਜਿੱਥੇ ਵਿਭਾਗ ਦਾ ਕਰੀਬ 5 ਲੱਖ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ, ਉੱਥੇ ਹੁਣ 40 ਕਿਸਾਨਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ। ਇਸ ਕਾਰਨ ਝੋਨੇ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖਤਰਾ ਬਣਿਆ ਹੋਇਆ ਹੈ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। 

ਕਿਸਾਨਾਂ ਨੇ ਚੋਰੀ ਦੀ ਘਟਨਾ ਸਬੰਧੀ ਪੁਲਿਸ ਤੇ ਬਿਜਲੀ ਵਿਭਾਗ ਨੂੰ ਸੂਚਿਤ ਕਰ ਦਿੱਤਾ। ਬਿਜਲੀ ਮਹਿਕਮੇ ਦੀ ਸ਼ਿਕਾਇਤ ’ਤੇ ਪੁਲਿਸ ਨੇ ਸੀਸੀਟੀਵੀ ਕੈਮਰੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਕਾਰਨ ਕਰੀਬ ਪੰਜ ਦਿਨ ਤੋਂ ਇੱਕ ਹਫ਼ਤੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਦਾ ਖਦਸ਼ਾ ਹੈ। 

ਕਿਸਾਨ ਜਗਪਾਲ ਸਿੰਘ ਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਖੇਤਾਂ ਵਿੱਚ ਮੋਟਰ ਚਲਾ ਕੇ ਫਸਲਾਂ ਨੂੰ ਪਾਣੀ ਲਾਉਣ ਲਈ ਗਏ ਸਨ। ਜਦੋਂ ਉਹ ਖੇਤਾਂ ਵਿੱਚ ਪਹੁੰਚੇ ਤਾਂ ਦੇਖ ਕੇ ਹੈਰਾਨ ਰਹਿ ਗਏ ਕਿ ਉਨ੍ਹਾਂ ਦੀਆਂ ਮੋਟਰਾਂ ਨੂੰ ਬਿਜਲੀ ਸਪਲਾਈ ਕਰਨ ਵਾਲਾ ਟਰਾਂਸਫਾਰਮਰ ਚੋਰੀ ਹੋ ਗਿਆ ਸੀ। ਆਲੇ-ਦੁਆਲੇ ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਚੋਰਾਂ ਨੇ ਦੇਰ ਰਾਤ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸੀਸੀਟੀਵੀ ਕੈਮਰਿਆਂ ਨੂੰ ਦੇਖਣ 'ਤੇ ਸਾਹਮਣੇ ਆਇਆ ਕਿ ਜੀਪ 'ਚ ਆਏ ਚੋਰ ਟਰਾਂਸਫਾਰਮਰ ਚੋਰੀ ਕਰਕੇ ਜੀਪ 'ਚ ਹੀ ਲੈ ਗਏ। 

ਕਿਸਾਨਾਂ ਨੇ ਚੋਰੀ ਦੀ ਘਟਨਾ ਦੀ ਸੂਚਨਾ ਥਾਣਾ ਸਦਰ ਨੂੰ ਦਿੱਤੀ, ਜਿੱਥੇ ਉਨ੍ਹਾਂ ਨੂੰ ਬਿਜਲੀ ਵਿਭਾਗ ਨੂੰ ਸੂਚਿਤ ਕਰਨ ਲਈ ਕਿਹਾ ਗਿਆ। ਬਿਜਲੀ ਵਿਭਾਗ ਨੂੰ ਸੂਚਿਤ ਕਰਨ 'ਤੇ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਕਿਸਾਨਾਂ ਨੇ ਭਰੇ ਮਨ ਨਾਲ ਕਿਹਾ ਕਿ ਪਹਿਲਾਂ ਹੀ ਮੀਂਹ ਨੇ ਉਨ੍ਹਾਂ ਦਾ ਕਾਫੀ ਨੁਕਸਾਨ ਕੀਤਾ ਹੈ। ਹੁਣ ਟਰਾਂਸਫਾਰਮਰ ਚੋਰੀ ਹੋਣ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ ਹੈ। ਫਸਲ ਨੂੰ ਪਾਣੀ ਲਾਉਣ ਦੀ ਲੋੜ ਹੈ, ਜੇਕਰ ਬਿਜਲੀ ਸਪਲਾਈ ਜਲਦੀ ਠੀਕ ਨਾ ਕੀਤੀ ਗਈ ਤਾਂ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਵਿਭਾਗ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਬਿਜਲੀ ਸਪਲਾਈ ਬਹਾਲ ਕਰਨ ਦੇ ਪ੍ਰਬੰਧ ਕੀਤੇ ਜਾਣ।

ਪੀਐਸਪੀਸੀਐਲ ਦੇ ਐਕਸੀਅਨ ਗੁਰਮਨਪ੍ਰੀਤ ਸਿੰਘ ਸੋਮਲ ਨੇ ਦੱਸਿਆ ਕਿ ਚਾਵਾ ਦੇ ਐਸਡੀਓ ਨੂੰ ਇਸ ਬਾਰੇ ਅਗਲੇਰੀ ਕਾਰਵਾਈ ਲਈ ਕਿਹਾ ਗਿਆ ਹੈ। ਜਲਦੀ ਤੋਂ ਜਲਦੀ ਪਿੰਡਾਂ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਚੋਰੀ ਦੀ ਘਟਨਾ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪੁਲਿਸ ਜਾਂਚ ਕਰੇਗੀ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget