Ludhiana News : ਪੰਜਾਬ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ। ਲੁਟੇਰੇ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ,ਜਿਥੇ ਇੱਕ ਡਾਕਟਰ ਦੀ ਕੋਠੀ 'ਚ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਮੁਲਜ਼ਮ ਨੇ ਅੰਜਾਮ ਦਿੱਤਾ ਹੈ। ਚੋਰਾਂ ਦੀ ਇਹ ਸਾਰੀ ਕਰਤੂਤ ਘਰ ਦੇ ਬਾਹਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਲੁਧਿਆਣਾ ਦੇ ਪਾਸ਼ ਏਰੀਆ ਸੈਕਟਰ -32 ਵਿੱਚ ਚੋਰਾਂ ਨੇ ਇੱਕ ਡਾਕਟਰ ਦੀ ਕੋਠੀ ਨੂੰ ਨਿਸ਼ਾਨਾ ਬਣਾਇਆ ਹੈ। ਮਿਲੀ ਜਾਣਕਾਰੀ ਅਨੁਸਾਰ 7 ਤੋਂ 8 ਲੱਖ ਦਾ ਨੁਕਸਾਨ ਹੋ ਗਿਆ ਹੈ ਅਤੇ ਮਾਲਿਕ ਰਾਜਸਥਾਨ ਗਏ ਹੋਏ ਸੀ। ਇਸ ਦੌਰਾਨ ਪੀੜਤ ਮਕਾਨ ਮਾਲਕ ਨੇ ਖਾਲੀ ਕੋਠੀ ਮਾਲਿਕ ਉਪਰ ਵੀ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਨਾਲ ਲੱਗਦੀ ਖਾਲੀ ਕੋਠੀ ਵਿਚ ਨਸ਼ੇੜੀਆਂ ਨੇ ਨਸ਼ੇ ਦਾ ਅੱਡਾ ਬਣਾਇਆ ਹੋਇਆ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਵੀਡਿਓ ਦੇ ਅਧਾਰ 'ਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਦਰਅਸਲ 'ਚ ਲੁਧਿਆਣਾ ਦੇ ਸੈਕਟਰ -32 ਵਿੱਚ ਇੱਕ ਡਾਕਟਰ ਦੀ ਕੋਠੀ ਵਿੱਚ ਕੰਧ ਟੱਪ ਕੇ ਚੋਰਾਂ ਵੱਲੋਂ ਘਰ ਅੰਦਰ ਪਏ ਕੀਮਤੀ ਸਮਾਨ 'ਤੇ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਸੋਨੇ ਚਾਂਦੀ ਦੇ ਜੇਵਰ, ਐਲਈਡੀ ਤੋਂ ਇਲਾਵਾ ਕਰੀਬ ਇੱਕ ਲੱਖ ਰੁਪਏ ਚੋਰੀ ਕਰ ਲਏ ਹਨ। ਘਰ ਦੇ ਮਾਲਿਕ ਨੇ ਦੱਸਿਆ ਕਿ ਉਹ ਆਪਣੇ ਬੇਟੇ ਨੂੰ ਮਿਲਣ ਰਾਜਸਥਾਨ ਗਏ ਹੋਏ ਸਨ। ਇਸ ਮਗਰੋਂ ਦੇਰ ਰਾਤ ਤਿੰਨ ਚੋਰਾਂ ਨੇ ਘਰ ਦੀ ਕੰਧ ਟੱਪ ਕੇ ਅੰਦਰ ਵਾਲਾ ਦਰਵਾਜਾ ਤੋੜਕੇ ਅੰਦਰ ਦਾਖਲ ਹੋਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਓਧਰ ਦੂਜੇ ਪਾਸੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਜਦ ਕੇਸ ਬਾਰੇ ਜਾਣਕਾਰੀ ਲੈਣੀ ਚਾਹੀ ਤਾਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਵੀਡਿਓ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਕੈਮਰੇ ਦੇ ਸਾਹਮਣੇ ਕੁਝ ਵੀ ਦੱਸਣ ਤੋਂ ਇੰਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਲੁਟੇਰਿਆਂ ਨੇ ਫਗਵਾੜਾ 'ਚ ਜੱਜ ਦੀ ਕੋਠੀ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਚੋਰੀ ਕਰ ਲਏ ਸਨ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਸ਼ਹਿਰ ਦੀ ਪਾਸ਼ ਕਾਲੋਨੀ ਨਿਊ ਮਾਡਲ ਟਾਊਨ ’ਚ ਜੱਜ ਰੇਣੁਕਾ ਕਾਲਡ਼ਾ ਦੀ ਕਿਰਾਏ ਦੀ ਕੋਠੀ ਨੂੰ ਨਿਸ਼ਾਨਾ ਬਣਾ ਕੇ ਉਥੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਚੋਰ ਫਿਲਮੀ ਸਟਾਈਲ ’ਚ ਮੌਕੇ ਤੋਂ ਫਰਾਰ ਹੋ ਗਏ ਹਨ।