Threat Call To Court Complex of Punjab: ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਮੋਹਾਲੀ ਪੁਲਿਸ ਹਾਈ ਅਲਰਟ 'ਤੇ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੋਹਾਲੀ ਅਦਾਲਤ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।

Continues below advertisement

ਪੰਜਾਬ ਦੇ ਇਨ੍ਹਾਂ ਅਦਾਲਤੀ ਕੰਪਲੈਕਸਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Continues below advertisement

ਦੱਸ ਦਈਏ ਕਿ ਪੰਜਾਬ ਦੇ ਕਈ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਫਿਰੋਜ਼ਪੁਰ ਅਤੇ ਮੋਗਾ ਤੋਂ ਬਾਅਦ, ਰੋਪੜ, ਲੁਧਿਆਣਾ, ਫਰੀਦਕੋਟ ਜ਼ਿਲ੍ਹਾ ਅਦਾਲਤ ਨੂੰ ਵੀ ਧਮਕੀ ਭਰਿਆ ਫੋਨ ਆਇਆ। ਹਿਮਾਚਲ ਹਾਈ ਕੋਰਟ ਨੂੰ ਵੀ ਧਮਕੀ ਮਿਲੀ, ਜਿਸ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਇਹ ਧਮਕੀ ਜ਼ਿਲ੍ਹਾ ਅਤੇ  ਸੈਸ਼ਨ ਜੱਜ ਨੂੰ ਈਮੇਲ ਐਡਰੈਸ 'ਤੇ ਮਿਲੀ ਧਮਕੀ

ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਇਹ ਧਮਕੀ ਉਨ੍ਹਾਂ ਦੇ ਈਮੇਲ ਐਡਰੈਸ 'ਤੇ ਮਿਲੀ। ਇਸ ਤੋਂ ਬਾਅਦ, ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਹਾਲਾਂਕਿ, ਕੋਈ ਵੀ ਅਧਿਕਾਰੀ ਇਸ ਬਾਰੇ ਟਿੱਪਣੀ ਕਰਨ ਲਈ ਤਿਆਰ ਨਹੀਂ ਹੈ ਕਿ ਈਮੇਲ ਕਿਸਨੇ ਭੇਜੀ ਹੈ, ਜਾਂ ਇਸ ਵਿੱਚ ਕੀ ਲਿਖਿਆ ਹੈ।

ਸਾਵਧਾਨੀ ਦੇ ਤੌਰ 'ਤੇ ਪਾਰਕਿੰਗ ਵਾਲੀ ਥਾਂ ਨੂੰ ਵੀ ਖਾਲੀ ਕਰਵਾਇਆ ਜਾ ਰਿਹਾ ਹੈ। ਪੁਲਿਸ ਮੌਕੇ 'ਤੇ ਤਾਇਨਾਤ ਹੈ। ਕਈ ਪੁਲਿਸ ਟੀਮਾਂ ਅਦਾਲਤੀ ਕੰਪਲੈਕਸ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਪਹਿਲਾਂ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।