Ludhiana News: ਸਾਈਨ ਬੋਰਡ ਪੰਜਾਬੀ 'ਚ ਲਿਖਣ ਦਾ ਅੱਜ ਆਖਰੀ ਦਿਨ, ਕੱਲ੍ਹ ਤੋਂ ਲੱਗੇਗਾ ਮੋਟਾ ਜ਼ੁਰਮਾਨਾ
ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਨੋਟਿਸ ਤੋਂ ਬਾਅਦ 500 ਰੁਪਏ ਲੈ ਕੇ ਤੋਂ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੁਰਮਾਨਾ ਕਦੋਂ ਤੋਂ ਸ਼ੁਰੂ ਹੋਵੇਗਾ, ਇਸ ਦਾ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋ ਸਕਦਾ ਹੈ।
Ludhiana News: ਸਰਕਾਰੀ ਤੇ ਗੈਰ ਸਰਕਾਰੀ ਵਪਾਰਕ ਅਦਾਰਿਆਂ ਅੱਗੇ ਲੱਗੇ ਸਾਈਨ ਬੋਰਡ ਪੰਜਾਬੀ 'ਚ ਲਿਖਣ ਦਾ ਅੱਜ ਆਖਰੀ ਦਿਨ ਹੈ। ਇਸ ਮਗਰੋਂ ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਿੱਧੀ ਕਾਰਵਾਈ ਹੋਏਗੀ। ਭਾਸ਼ਾ ਵਿਭਾਗ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ।
ਵਿਭਾਗ ਮੁਤਾਬਕ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਨੋਟਿਸ ਤੋਂ ਬਾਅਦ 500 ਰੁਪਏ ਲੈ ਕੇ ਤੋਂ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੁਰਮਾਨਾ ਕਦੋਂ ਤੋਂ ਸ਼ੁਰੂ ਹੋਵੇਗਾ, ਇਸ ਦਾ ਫੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ 5 ਦਸੰਬਰ ਨੂੰ 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਦੇ ਨਿਰਦੇਸ਼ ਦਿੱਤੇ ਸਨ। ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਦੱਸਿਆ ਕਿ 21 ਫਰਵਰੀ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਬਾਰੇ ਉਨ੍ਹਾਂ ਕਿਹਾ ਕਿ ਨਵੰਬਰ 2021 ਵਿੱਚ ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ 2021 ਪਾਸ ਹੋ ਚੁੱਕਾ ਹੈ। ਬਿੱਲ ਅਨੁਸਾਰ, 21 ਫਰਵਰੀ ਤੋਂ ਬਾਅਦ, ਉਲੰਘਣਾ ਕਰਨ ਵਾਲਿਆਂ ਨੂੰ ਸਭ ਤੋਂ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਪਹਿਲੀ ਵਾਰ 500 ਰੁਪਏ, ਦੂਜੀ ਵਾਰ 2,000 ਰੁਪਏ ਤੇ ਤੀਜੀ ਵਾਰ 5,000 ਰੁਪਏ ਤੱਕ ਦਾ ਜੁਰਮਾਨਾ ਹੋਵੇਗਾ।
ਦੱਸ ਦਈਏ ਕਿ 19 ਨਵੰਬਰ, 2022 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੀ ਹਦਾਇਤ ਕੀਤੀ ਗਈ ਸੀ। 5 ਦਸੰਬਰ, 2022 ਨੂੰ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਸੀ।
ਇਹ ਵੀ ਪੜ੍ਹੋ: Ludhiana News: ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਹਾਈਕੋਰਟ ਖਿਲਾਫ ਟਿੱਪਣੀ ਪਈ ਮਹਿੰਗੀ, ਪੁਲਿਸ ਨੇ ਦਬੋਚਿਆ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।