Ludhiana News: ਪੰਜਾਬ ਦਾ ਮਾਹੌਲ ਮੁੜ ਗਰਮਾਉਣ ਵਾਲਾ ਹੈ। ਕਿਸਾਨਾਂ ਵੱਲੋਂ ਚੰਡੀਗੜ੍ਹ ਵੱਲ ਧਾਵਾ ਬੋਲਿਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ 26, 27 ਤੇ 28 ਨਵੰਬਰ ਨੂੰ ਚੰਡੀਗੜ੍ਹ ਘਿਰਾਓ ਦਾ ਐਲਾਨ ਕੀਤਾ ਹੈ। ਇਸ ਲਈ ਪਿੰਡ-ਪਿੰਡ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਵਿੱਚ ਵੱਖ-ਵੱਖ ਥਾਵਾਂ ਤੋਂ ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਦੇ ਕਾਫ਼ਲੇ ਲੈ ਕੇ ਪੁੱਜਣਗੇ। 


ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀ ਕਾਰਜਕਾਰੀ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਦੀਆਂ ਕੁੱਲ ਰਾਜਧਾਨੀਆਂ ਨੂੰ ਘੇਰਨ ਦੀ ਲੜੀ ਵਜੋਂ 26, 27 ਤੇ 28 ਨਵੰਬਰ ਨੂੰ ਚੰਡੀਗੜ੍ਹ ਘਿਰਾਓ ਦੇ ਐਕਸ਼ਨਾਂ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ।


ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਬਲਜੀਤ ਸਿੰਘ ਸਵੱਦੀ, ਸੁਖਦੇਵ ਸਿੰਘ ਤਲਵੰਡੀ, ਰਣਜੀਤ ਸਿੰਘ ਗੁੜੇ, ਡਾ. ਗੁਰਮੇਲ ਸਿੰਘ, ਗੁਰਸੇਵਕ ਸਿੰਘ ਸੋਨੀ ਸਵੱਦੀ ਤੇ ਅਵਤਾਰ ਸਿੰਘ ਬਿੱਲੂ ਵਲੈਤੀਆ ਨੇ ਦੱਸਿਆ ਕਿ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਾਉਣ ਤੋਂ ਇਲਾਵਾ ਪਰਾਲੀ ਸੰਭਾਲਣ ਲਈ ਕੌਮੀ ਗਰੀਨ ਟ੍ਰਿਬਿਊਨਲ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ 2500 ਰੁਪਏ ਪ੍ਰਤੀ ਏਕੜ ਦੀ ਘੱਟੋ-ਘੱਟ ਸਰਕਾਰੀ ਸਹਾਇਤਾ ਯਕੀਨੀ ਬਣਾਉਣ ਸਮੇਤ ਹੋਰ ਮੰਗਾਂ ਸਬੰਧੀ ਕੀਤੇ ਜਾ ਰਹੇ ਚੰਡੀਗੜ੍ਹ ਘਿਰਾਓ ਵਿੱਚ ਪੰਜਾਬ ਭਰ ਵਿੱਚੋਂ ਕਾਫ਼ਲੇ ਵਧ ਚੜ੍ਹ ਕੇ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਸਵੇਰੇ 8 ਵਜੇ ਚੌਕੀਮਾਨ ਟੌਲ ਪਲਾਜ਼ਾ ਤੋਂ ਜਥੇਬੰਦੀ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਵੇਗਾ।



ਇਸੇ ਦੌਰਾਨ ਆਲ ਇੰਡੀਆ ਕਿਸਾਨ ਸਭਾ (ਕੁੱਲ ਹਿੰਦ ਕਿਸਾਨ ਸਭਾ 1936) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਦੌਰਾਨ ਪ੍ਰਧਾਨ ਜਸਵੀਰ ਝੱਜ, ਜਨਰਲ ਸਕੱਤਰ ਚਮਕੌਰ ਸਿੰਘ ਬਰਮੀ ਅਤੇ ਤਕਨੀਕੀ ਸਲਾਹਕਾਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਚੰਡੀਗੜ ਵਿੱਚ ਤਿੰਨ ਦਿਨ ਧਰਨਾ ਦਿੱਤਾ ਜਾ ਰਿਹਾ ਹੈ। ਇਸ ਵਿੱਚ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਟਰੈਕਟਰ-ਟਰਾਲੀਆਂ ਤੇ ਹੋਰ ਸਾਧਨਾਂ ਰਾਹੀਂ ਪਹੁੰਚਣਗੇ। ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਮੋਰਚੇ ਦੀ ਸਮਾਪਤੀ ਸਮੇਂ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ