ਪੜਚੋਲ ਕਰੋ
(Source: ECI/ABP News)
Transportation Tenders Scam : ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ ,ਐਸਐਸਪੀ ਸੰਧੂ ਨੇ ਦਿੱਤੀ ਜਾਣਕਾਰੀ
Transportation Tenders Scam : ਵਿਜੀਲੈਂਸ ਬਿਊਰੋ ਵੱਲੋਂ ਟਰਾਂਸਪੋਟੇਸ਼ਨ ਘੋਟਾਲੇ ਮਾਮਲੇ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
![Transportation Tenders Scam : ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ ,ਐਸਐਸਪੀ ਸੰਧੂ ਨੇ ਦਿੱਤੀ ਜਾਣਕਾਰੀ Transportation Tenders Scam : Bharat Bhushan Ashu's close Councilor Sunny Bhalla arrested by vigilance, SSP Sandhu informed Transportation Tenders Scam : ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਕੌਂਸਲਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ ,ਐਸਐਸਪੀ ਸੰਧੂ ਨੇ ਦਿੱਤੀ ਜਾਣਕਾਰੀ](https://feeds.abplive.com/onecms/images/uploaded-images/2022/10/12/0f53de13771cba5877306f8710750dff1665586144279345_original.jpg?impolicy=abp_cdn&imwidth=1200&height=675)
SSP Sandhu
Transportation Tenders Scam : ਵਿਜੀਲੈਂਸ ਬਿਊਰੋ ਵੱਲੋਂ ਟਰਾਂਸਪੋਟੇਸ਼ਨ ਘੋਟਾਲੇ ਮਾਮਲੇ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਅੱਜ ਸੰਨੀ ਭੱਲਾ ਨੂੰ ਵਿਜੀਲੈਂਸ ਨੇ ਪੁੱਛਗਿੱਛ ਦੇ ਲਈ ਬੁਲਾਇਆ ਸੀ ਪਰ ਦਸਤਾਵੇਜ਼ ਲੈਣ ਤੋਂ ਬਾਅਦ ਕਈ ਘੰਟਿਆਂ ਤਕ ਚੱਲੀ ਪੁੱਛਗਿੱਛ ਦੇ ਵਿੱਚ ਕਈ ਖਾਮੀਆਂ ਪਾਈਆਂ ਗਈਆਂ ,ਜਿਸ ਤੋਂ ਬਾਅਦ ਸੰਨੀ ਭੱਲਾ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਕੱਲ੍ਹ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ ਪੁਲਿਸ ਨੇ ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪ੍ਰੀਤ ਫਗਵਾੜਾ ਗੈਂਗ ਦੇ ਤਿੰਨ ਆਰੋਪੀਆਂ ਨੂੰ ਕੀਤਾ ਕਾਬੂ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਵਿਜੀਲੈਂਸ ਐੱਸ.ਐੱਸ.ਪੀ ਰਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਟਰਾਂਸਪੋਰਟੇਸ਼ਨ ਟੈਂਡਰ ਘੁਟਾਲਾ ਮਾਮਲੇ ਦੇ ਵਿੱਚ ਕਈ ਲੋਕਾਂ ਦੇ ਨਾਮ ਸੀ, ਜਿਨ੍ਹਾਂ ਵਿਚ ਸੰਨੀ ਭੱਲਾ ਦਾ ਨਾਮ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੇ ਲਈ ਬੁਲਾਇਆ ਗਿਆ ਸੀ ਅਤੇ ਕਈ ਉਨ੍ਹਾਂ ਦੇ ਹੱਥ ਖਾਮੀਆਂ ਲੱਗੀਆਂ , ਜਿਸ ਤੋਂ ਬਾਅਦ ਗ੍ਰਿਫ਼ਤਾਰੀ ਕੀਤੀ ਗਈ ਹੈ ਅਤੇ ਬਾਕੀਆਂ ਖ਼ਿਲਾਫ਼ ਵੀ ਜਾਂਚ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਵਿਜੀਲੈਂਸ ਐੱਸ.ਐੱਸ.ਪੀ ਰਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਟਰਾਂਸਪੋਰਟੇਸ਼ਨ ਟੈਂਡਰ ਘੁਟਾਲਾ ਮਾਮਲੇ ਦੇ ਵਿੱਚ ਕਈ ਲੋਕਾਂ ਦੇ ਨਾਮ ਸੀ, ਜਿਨ੍ਹਾਂ ਵਿਚ ਸੰਨੀ ਭੱਲਾ ਦਾ ਨਾਮ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੇ ਲਈ ਬੁਲਾਇਆ ਗਿਆ ਸੀ ਅਤੇ ਕਈ ਉਨ੍ਹਾਂ ਦੇ ਹੱਥ ਖਾਮੀਆਂ ਲੱਗੀਆਂ , ਜਿਸ ਤੋਂ ਬਾਅਦ ਗ੍ਰਿਫ਼ਤਾਰੀ ਕੀਤੀ ਗਈ ਹੈ ਅਤੇ ਬਾਕੀਆਂ ਖ਼ਿਲਾਫ਼ ਵੀ ਜਾਂਚ ਜਾਰੀ ਹੈ।
ਦੱਸ ਦੇਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਐਸਬੀਐਸ ਨਗਰ ਦੀ ਅਦਾਲਤ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ ‘ਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਖਰੀਦ ਏਜੰਸੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ ਠੇਕੇਦਾਰਾਂ ਨੂੰ ਅਨਾਜ ਮੰਡੀਆਂ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਦੀ ਅਲਾਟਮੈਂਟ ਵਿੱਚ ਹੋਈ ਧੋਖਾਧੜੀ ਦੇ ਦੋਸ਼ਾਂ ਦੀ ਅਗਲੇਰੀ ਜਾਂਚ ਲਈ ਰਿਮਾਂਡ 'ਤੇ ਭੇਜਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਸਬੀਐਸ ਨਗਰ ਦੀਆਂ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਹੋਏ ਵੱਡੇ ਘਪਲੇ ਦੀ ਜਾਂਚ ਕਰਨ ਉਪਰੰਤ ਦੋਸ਼ੀ ਠੇਕੇਦਾਰ ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ (ਦੋਵੇਂ ਭਰਾ) ਵਾਸੀ ਪਿੰਡ ਉਧਨਵਾਲ, ਤਹਿਸੀਲ ਬਲਾਚੌਰ ਦੇ ਖਿਲਾਫ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਮੁਕੱਦਮਾ ਨੰ. 18 ਮਿਤੀ 22-09-2022 ਤਹਿਤ ਕੇਸ ਦਰਜ ਕੀਤਾ ਹੋਇਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)