Ludhiana News: ਲੁਧਿਆਣਾ ਵਿੱਚ ਐਂਡੇਵਰ ਕਾਰ ਅਤੇ ਬੋਲੈਰੋ ਵਿਚਾਲੇ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੋਵੇਂ ਗੱਡੀਆਂ ਤੇਜ਼ ਰਫਤਾਰ ਨਾਲ ਜਾ ਰਹੀਆਂ ਸਨ। ਇਹ ਹਾਦਸਾ ਘਟਨਾ ਵਾਲੀ ਥਾਂ ਤੋਂ ਕੁਝ ਦੂਰੀ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਿਆ। ਹਾਦਸੇ ਵਿੱਚ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।


ਜਾਣਕਾਰੀ ਦਿੰਦਿਆਂ ਹੋਇਆਂ ਮਹੇਸ਼ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਉਸ ਦਾ ਭਤੀਜਾ ਨਯਨ ਆਪਣੇ 4 ਹੋਰ ਦੋਸਤਾਂ ਨਾਲ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਘਰ ਆ ਰਿਹਾ ਸੀ। ਉਹ ਰਣਜੀਤ ਐਵੀਨਿਊ ਦੇ ਨੇੜੇ ਸੀ। ਇਹ ਪੰਜੇ ਨੌਜਵਾਨ ਚਾਹ ਪੀਣ ਲਈ ਦਸਮੇਸ਼ ਨਗਰ ਦੀ ਚਾਹ ਦੀ ਦੁਕਾਨ 'ਤੇ ਜਾ ਰਹੇ ਸਨ।


ਸੀਸੀਟੀਵੀ ਵਿੱਚ ਕੈਦ ਹੋਈ ਘਟਨਾ


ਅਚਾਨਕ ਉਸ ਦੀ ਐਂਡੇਵਰ ਕਾਰ ਸੜਕ 'ਤੇ ਤੇਜ਼ ਰਫਤਾਰ ਨਾਲ ਆ ਰਹੀ ਇਕ ਬੋਲੈਰੋ ਕਾਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਦੋਵੇਂ ਕਾਰਾਂ ਦਾ ਬੁਰੀ ਤਰ੍ਹਾਂ ਨੁਕਸਾਨ ਹੋਇਆ। ਘਟਨਾ ਸਥਾਨ ਤੋਂ ਕੁਝ ਦੂਰੀ 'ਤੇ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ।


ਮਹੇਸ਼ ਮੁਤਾਬਕ ਜ਼ਖ਼ਮੀਆਂ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੋਲੈਰੋ ਚਾਲਕ ਸੌਂ ਗਿਆ ਸੀ ਜਾਂ ਕੋਈ ਨਸ਼ੀਲੀ ਚੀਜ਼ ਪੀਤੀ ਹੋਈ ਸੀ। ਬੋਲੈਰੋ ਚਾਲਕ ਮਾਨਸਾ ਦਾ ਰਹਿਣ ਵਾਲਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।