Ludhiana News: ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋ ਉਸਦੀਆਂ ਕਮਜ਼ੋਰੀਆਂ ਤੇ ਗਲਤ ਨੀਤੀਆ ਨੂੰ ਉਜਾਗਰ ਕਰਨ ਤੇ ਅਲੋਚਨਾ ਕਰਨ ਵਾਲਿਆਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ,ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਲੋਕਤੰਤਰ ਦੇ ਚੋਥੇ ਥੰਮ ਮੀਡੀਆ ਦਾ ਗਲਾ ਘੁੱਟਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਘਰਾਂ ਵਿੱਚੋਂ ਚੁੱਕ ਕੇ ਥਾਣਿਆਂ ਵਿੱਚ ਲਜਾਇਆ ਜਾ ਰਿਹਾ ਹੈ,ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ, ਘਰਾਂ ਤੋਂ ਬਾਹਰ ਨਹੀ ਨਿਕਲਣ ਦਿੱਤਾ ਜਾ ਰਿਹਾ ਹੈ ,ਇਹ ਲੋਕਤੰਤਰ ਦਾ ਘਾਣ ਭਗਵੰਤ ਮਾਨ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉੱਭਾ ਨੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਨੂੰ ਘਰ ਵਿੱਚ ਨਜ਼ਰਬੰਦ ਕਰਨਾ ਬਹੁਤ ਮੰਦਭਾਗਾ ਤੇ ਨਿੰਦਨਯੋਗ ਹੈ ।
ਉੱਭਾ ਨੇ ਪੰਜਾਬ ਸਮੇਤ ਹੋਰਨਾ ਸੂਬੇ ਦੇ ਲੋਕਾਂ ਨੂੰ ਅਪੀਲ ਆਮ ਆਦਮੀ ਪਾਰਟੀ ਤੋ ਬਚਕੇ ਰਹੋ ,ਸੁਚੇਤ ਰਹੋ ਇਸ ਪਾਰਟੀ ਨੂੰ ਮੂੰਹ ਨਾ ਲਾਓ। ਆਮ ਆਦਮੀ ਪਾਰਟੀ ਵੱਲੋ ਪੰਜਾਬ ਨੂੰ ਅਸੁਰੱਖਿਅਤ ਕੀਤਾ ਜਾ ਰਿਹਾ ਹੈ ,ਪੰਜਾਬ ਦੀ ਆਨ ਸ਼ਾਨ ਨੂੰ ਮੱਧਮ ਕੀਤਾ ਰਿਹਾ ਹੈ ।ਉੱਭਾ ਨੇ ਕਿਹਾ ਕਿ ਕੇਜਰੀਵਾਲ ਤੇ ਭਗਵੰਤ ਮਾਨ ਸਮਝ ਲੈਣ ਕਿ ਇਹ ਪੰਜਾਬੀ ਹਨ ਦੱਬਦੇ ਕਿੱਥੇ ਐ ।ਇਹ ਦੁਨੀਆ ਦੀ ਸਭ ਤੋਂ ਬਹਾਦਰ ਕੌਮ ਹੈ ,ਡਰਨ ਤੇ ਦੱਬਣ ਵਾਲੀ ਨਹੀ ਹੈ ।
ਉੱਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੀ ਅਵਾਜ਼ ਨੂੰ ਸੁਣਨ ,ਲੋਕਾਂ ਨੂੰ ਬੋਲਣ ਦੇਣ ,ਮੀਡੀਆ ਨੂੰ ਆਪਣਾ ਕੰਮ ਕਰਨ ਦੇਣ ,ਧੱਕੇਸ਼ਾਹੀ ਬੰਦ ਕਰਨ ਤੇ ਆਪਣੀ ਸਰਕਾਰ ਦੀ ਅਲੋਚਨਾ ਸੁਣਨ ਦੀ ਹਿੰਮਤ ਰੱਖਣ ।ਉੱਭਾ ਨੇ ਐਵਾਰਡ ਵਾਪਸੀ ਕਰਨ ਵਾਲੇ ਤੇ ਬੁੱਧੀਜੀਵੀਆਂ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪ੍ਰਤੀ ਚੁੱਪੀ ਤੇ ਵੀ ਹੈਰਾਨੀ ਪਰਗਟ ਕੀਤੀ ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।