ਲੁਧਿਆਣਾ 'ਚ ਬੇਕਾਬੂ ਟਰੱਕ ਨੇ ਖੇਡਿਆ ਮੌਤ ਦਾ ਤਾਂਡਵ, ਕਈ ਵਾਹਨਾਂ ਨੂੰ ਮਾਰੀ ਟੱਕਰ, ਔਰਤ ਦੀ ਮੌਤ, ਪੁਲਿਸ ਮੁਲਾਜ਼ਮ ਜ਼ਖ਼ਮੀ
ਲਾਲ ਬੱਤੀ ਕਾਰਨ ਵਰਧਮਾਨ ਚੌਕ ਨੇੜੇ ਕਈ ਵਾਹਨ ਖੜ੍ਹੇ ਸਨ ਫਿਰ ਪਿੱਛੇ ਤੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਟਰੱਕ ਵਾਹਨਾਂ ਨਾਲ ਟਕਰਾਅ ਗਿਆ। ਹਾਦਸੇ ਵਿੱਚ ਕਈ ਵਾਹਨ ਨੁਕਸਾਨੇ ਗਏ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ।

Ludhian News: ਲੁਧਿਆਣਾ ਦੇ ਚੰਡੀਗੜ੍ਹ ਰੋਡ 'ਤੇ ਇੱਕ ਤੇਜ਼ ਰਫ਼ਤਾਰ ਟਰੱਕ ਦੇ ਬ੍ਰੇਕ ਫੇਲ੍ਹ ਹੋ ਗਏ। ਇਸ ਨੇ ਵਰਧਮਾਨ ਚੌਕ ਨੇੜੇ ਟ੍ਰੈਫਿਕ ਲਾਈਟਾਂ 'ਤੇ ਖੜ੍ਹੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਇੱਕ ਆਟੋ ਨਾਲ ਟਕਰਾਅ ਗਿਆ। ਉਸਨੇ ਆਟੋ ਤੋਂ ਉਤਰਨ ਵਾਲੀ ਔਰਤ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ।
ਇਸ ਤੋਂ ਬਾਅਦ ਬੇਕਾਬੂ ਟਰੱਕ ਨੇ ਚੌਕ 'ਤੇ ਖੜੀ ਇੱਕ ਕਾਰ ਤੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਵਿਅਕਤੀ ਇੱਕ ਪੁਲਿਸ ਮੁਲਾਜ਼ਮ ਸੀ, ਜੋ ਗੰਭੀਰ ਜ਼ਖਮੀ ਹੋ ਗਿਆ ਹੈ ਤੇ ਉਸਨੂੰ ਸੀਐਮਸੀ ਹਸਪਤਾਲ ਲਿਜਾਇਆ ਗਿਆ ਹੈ। ਲੋਕਾਂ ਨੇ ਭੱਜ ਰਹੇ ਟਰੱਕ ਡਰਾਈਵਰ ਨੂੰ ਫੜ ਲਿਆ। ਮੌਕੇ 'ਤੇ ਮੌਜੂਦ ਇੱਕ ਟ੍ਰੈਫਿਕ ਕਰਮਚਾਰੀ ਨੇ ਦੱਸਿਆ ਕਿ ਬਾਈਕ ਸਵਾਰ ਨਾਰੰਗ ਨਾਮ ਦਾ ਇੱਕ ਪੁਲਿਸ ਕਰਮਚਾਰੀ ਹੈ। ਜ਼ਖਮੀ ਹੋਣ ਕਾਰਨ ਉਸਨੂੰ ਸੀਐਮਸੀ ਹਸਪਤਾਲ ਲਿਜਾਇਆ ਗਿਆ।
ਮੋਤੀ ਨਗਰ ਥਾਣੇ ਦੇ SHO ਅੰਮ੍ਰਿਤਪਾਲ ਨੇ ਕਿਹਾ ਕਿ ਲਾਲ ਬੱਤੀ ਕਾਰਨ ਵਰਧਮਾਨ ਚੌਕ ਨੇੜੇ ਕਈ ਵਾਹਨ ਖੜ੍ਹੇ ਸਨ ਫਿਰ ਪਿੱਛੇ ਤੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਟਰੱਕ ਵਾਹਨਾਂ ਨਾਲ ਟਕਰਾਅ ਗਿਆ। ਹਾਦਸੇ ਵਿੱਚ ਕਈ ਵਾਹਨ ਨੁਕਸਾਨੇ ਗਏ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਔਰਤ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਦੋਸ਼ੀ ਟਰੱਕ ਡਰਾਈਵਰ ਨੂੰ ਟਰੱਕ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















