Punjab Politics: ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਜਿੱਥੇ ਬੀਤੇ ਦਿਨ ਜਗਰਾਉਂ ‘ਚ ਵਿਸ਼ਾਲ ਰੋਡ ਸ਼ੋਅ ਕੱਢਿਆ, ਉਥੇ ਵੱਖ-ਵੱਖ ਮੀਟਿੰਗਾਂ ‘ਚ ਵੋਟਰਾਂ ਨੂੰ ਲਾਮਬੰਦ ਵੀ ਕੀਤਾ।


 ਰਵਨੀਤ ਬਿੱਟੂ ਨੇ ਬੋਲਦਿਆਂ ਕਿਹਾ ਕੀ ਅੱਜ ਪੰਜਾਬ ਵੱਖ-ਵੱਖ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ, ਜਿੱਥੇ ਪੰਜਾਬ ਨੂੰ ਰਿਵਾਇਤੀ ਅਕਾਲੀ ਦਲ, ਕਾਂਗਰਸ ਤੇ ਆਪ ਨੇ ਆਰਥਿਕ ਪੱਖ ਤੋਂ ਕਮਜ਼ਰੋ ਕੀਤਾ, ਉਥੇ ਨਸ਼ੇ ਨੂੰ ਕੰਟਰੋਲ ਕਰਨ ‘ਚ ਅਸਫ਼ਲ ਰਹੀਆਂ ਹਨ, ਭਾਵੇਂ ਪਿਛਲੀ ਕਾਂਗਰਸ ਸਰਕਾਰ ਨੇ 4 ਹਫ਼ਤਿਆਂ ਤੇ ਮੌਜੂਦਾ ਸਰਕਾਰ ਨੇ 4 ਮਹੀਨਿਆਂ ‘ਚ ਨਸ਼ਾ ਖਤਮ ਕਰਨ ਦੀ ਗੱਲ ਕੀਤੀ ਸੀ ਪਰ ਅੱਜ ਨਸ਼ਾ ਪਹਿਲਾਂ ਨਾਲੋਂ ਵੱਧ ਗਿਆ ਹੈ, ਜਿਸ ‘ਤੇ ਕੰਟਰੋਲ ਕਰਨ ਲਈ ਮਜ਼ਬੂਤ ਇਰਾਦੇ ਤੇ ਠੋਸ ਨੀਤੀ ਚਾਹੀਦੀ ਹੈ, ਜੋ ਸਿਰਫ ਭਾਜਪਾ ਦੇ ਕੋਲ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈ ਤਾਂ ਮੁਮਕਿਨ ਹੈ ਤੇ ਭਾਜਪਾ ਦੀ ਅਗਵਾਈ ‘ਚ ਪੰਜਾਬ ਮੁੜ ਤੋਂ ਸੋਨੇ ਦੀ ਚਿੜੀ ਬਣੇਗਾ। 


ਰਵਨੀਤ ਬਿੱਟੂ ਨੇ ਕਿਹਾ ਭਾਜਪਾ ਪਹਿਲੀ ਵਾਰ ਪੰਜਾਬ ‘ਚ ਇਕੱਲਿਆਂ ਚੋਣ ਲੜ ਰਹੀ ਹੈ, ਜਦੋਂ ਤੁਸੀਂ ਰਿਵਾਇਤੀ ਪਾਰਟੀਆਂ ਨੂੰ ਮੌਕਾ ਦਿੱਤਾ ਹੈ ਤਾਂ ਇੱਕ ਮੌਕਾ ਭਾਜਪਾ ਨੂੰ ਦਿਓ, ਦੇਖਿਓ ਫਿਰ ਪੰਜਾਬ ਦੀ ਕਿਸ ਤਰ੍ਹਾਂ ਕਾਇਆਕਲਪ ਹੁੰਦੀ, ਇਸ ਲਈ ਆਓ 1 ਜੂਨ ਨੂੰ ਕਮਲ ਦੇ ਫੁੱਲ ਵਾਲਾ ਬਟਨ ਦਬਾਅ ਕੇ ਭਾਜਪਾ ਨੂੰ ਜੇਤੂ ਬਣਾ ਕੇ ਪੰਜਾਬ ਨੂੰ ਤਰੱਕੀ ਦੇ ਰਾਹ ਤੋਰੀਏ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ