Ludhiana News: ਜੁਗਾੜੂ ਰੇਹੜੀਆਂ ਖ਼ਿਲਾਫ਼ ਹੋਏਗਾ ਐਕਸ਼ਨ? ਯੂਨਾਈਟਿਡ ਟ੍ਰੇਡ ਯੂਨੀਅਨ ਨੇ ਖੋਲ੍ਹਿਆ ਮੋਰਚਾ
ਯੂਨਾਈਟਿਡ ਟ੍ਰੇਡ ਯੂਨੀਅਨ ਨੇ ਪੰਜਾਬ ਵਿੱਚ ਚੱਲ ਰਹੇ ਜੁਗਾੜੂ ਰੇਹੜੀ ਚਾਲਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਮੋਰਚਾ ਖੋਲ੍ਹਦੇ ਹੋਏ ਸੂਬਾ ਇਕਾਈ ਦੇ ਮੈਂਬਰ ਤੇ ਖੰਨਾ ਦੇ ਪ੍ਰਧਾਨ ਹਰਜਿੰਦਰ ਸਿੰਘ ਕਲਾਲਮਾਜਰਾ ਦੀ ਅਗਵਾਈ ਵਿੱਚ ਇਕੱਠੇ ਹੋ ਕੇ ਖੰਨਾ 'ਚ ਨੈਸ਼ਨਲ...
Ludhiana News: ਯੂਨਾਈਟਿਡ ਟ੍ਰੇਡ ਯੂਨੀਅਨ ਨੇ ਪੰਜਾਬ ਵਿੱਚ ਚੱਲ ਰਹੇ ਜੁਗਾੜੂ ਰੇਹੜੀ ਚਾਲਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਮੋਰਚਾ ਖੋਲ੍ਹਦੇ ਹੋਏ ਸੂਬਾ ਇਕਾਈ ਦੇ ਮੈਂਬਰ ਤੇ ਖੰਨਾ ਦੇ ਪ੍ਰਧਾਨ ਹਰਜਿੰਦਰ ਸਿੰਘ ਕਲਾਲਮਾਜਰਾ ਦੀ ਅਗਵਾਈ ਵਿੱਚ ਇਕੱਠੇ ਹੋ ਕੇ ਖੰਨਾ ਵਿੱਚ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਪ੍ਰਸਾਸਨ ਖਿਲਾਫ ਨਾਅਰੇਬਾਜੀ ਕੀਤੀ ਗਈ।
ਪ੍ਰਧਾਨ ਕਲਾਲਮਾਜਰਾ ਨੇ ਕਿਹਾ ਕਿ ਚਾਰ ਪਹੀਆ ਵਾਹਨ ਚਾਲਕ ਲੱਖਾਂ ਦਾ ਟੈਕਸ ਭਰਦੇ ਹਨ ਪਰ ਜੁਗਾੜੂ ਰੇਹੜਾ ਚਾਲਕ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਬਿਨਾਂ ਰੁਕੇ ਸੜਕਾਂ 'ਤੇ ਘੁੰਮਦੇ ਹਨ। ਉਨ੍ਹਾਂ ਦੇ ਵਾਹਨਾਂ 'ਚ ਥੋੜ੍ਹਾ ਜਿਹਾ ਸਾਮਾਨ ਨਿਕਲਣ 'ਤੇ ਤੁਰੰਤ ਚਲਾਨ ਕੱਟਿਆ ਜਾਂਦਾ ਹੈ, ਜਦਕਿ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਪਰਿਵਾਰਾਂ ਦੇ ਖਾਣ-ਪੀਣ ਦਾ ਸਾਧਨ ਖਤਮ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਾਰ-ਵਾਰ ਬੇਨਤੀਆਂ ਕੀਤੀਆਂ ਗਈਆਂ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ। ਇਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਇਸ ਕਰਕੇ ਹੀ ਨੈਸ਼ਨਲ ਹਾਈਵੇ ਜਾਮ ਕਰ ਪ੍ਰਦਰਸ਼ਨ ਕੀਤਾ ਹੈ। ਜੇਕਰ ਸਮੇਂ ਸਿਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਡੇ ਕੁਝ ਸਾਥੀਆਂ ਨੂੰ ਪੁਲਿਸ ਵੱਲੋਂ ਹਰਾਸਤ ਵਿੱਚ ਲੈ ਲਿਆ ਹੈ।
ਉੱਥੇ ਹੀ ਮੌਕੇ ਤੇ ਪਹੁੰਚੇ ਜਾਮ ਖੁੱਲ੍ਹਵਾਉਣ ਆਏ ਪ੍ਰਾਸਨਕ ਅਧਿਕਾਰੀ ਨਾਈਬ ਤਹਿਸੀਲਦਾਰ ਤੇ ਡੀਐਸਪੀ ਰਜੇਸ਼ ਸ਼ਰਮਾ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈਣ ਉਪਰੰਤ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਜੁਗਾੜੂ ਰੇੜੀਆਂ ਵਾਲਿਆਂ ਖਿਲਾਫ ਕਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ