Ludhiana News: ਸਮਰਾਲਾ ਵਿਖੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ। ਹਾਦਸਾ ਸਾਹਮਣੇ ਵਾਲੀ ਗੱਡੀ ਦੇ ਡਰਾਈਵਰ ਵੱਲੋਂ ਮੋਬਾਈਲ ਦੀ ਵਰਤੋਂ ਕਰਦੇ ਸਮੇਂ ਹੋਇਆ ਜਿਸ ਵਿੱਚ ਟਾਟਾ ਸਫਾਰੀ ਆ ਕੇ ਸ਼ਰਧਾਲੂਆਂ ਦੀ ਮਹਿੰਦਰਾ ਜੀਪ ਚ ਵੱਜੀ।


ਮਹਿੰਦਰਾ ਜੀਪ ਦੇ ਡਰਾਈਵਰ ਨੇ ਦੱਸਿਆ ਕਿ ਉਹ ਰਾਏਕੋਟ ਤੋਂ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸੀ। ਜੀਪ ਵਿੱਚ 25-26 ਸ਼ਰਧਾਲੂ ਸਨ। ਇਸੇ ਦੌਰਾਨ ਜਦੋਂ ਸਾਹਮਣੇ ਤੋਂ ਆ ਰਹੀ ਟਾਟਾ ਸਫਾਰੀ ਗੱਡੀ ਦੀ ਰਫਤਾਰ ਤੇਜ਼ ਦੇਖਦੇ ਹੋਏ ਉਸ ਨੇ ਮਹਿੰਦਰਾ ਜੀਪ ਨੂੰ ਬਚਾਅ ਲਈ ਨਹਿਰ ਕੰਢੇ ਕੀਤਾ ਤਾਂ ਵੀ ਟਾਟਾ ਸਫਾਰੀ ਵਾਲੇ ਡਰਾਈਵਰ ਨੇ ਗੱਡੀ ਲਿਆ ਕੇ ਉਨ੍ਹਾਂ ਦੀ ਗੱਡੀ ਵਿੱਚ ਮਾਰੀ।


ਹਾਦਸਾ ਇਸ ਕਰਕੇ ਹੋਇਆ ਕਿ ਟਾਟਾ ਸਫਾਰੀ ਦਾ ਡਰਾਈਵਰ ਮੋਬਾਈਲ ਦੀ ਵਰਤੋਂ ਕਰ ਰਿਹਾ ਸੀ। ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਦੇ ਡਰਾਈਵਰ ਦੀ ਕੋਈ ਗਲਤੀ ਨਹੀਂ ਹੈ। ਉੱਥੇ ਹੀ ਸਰਕਾਰੀ ਹਸਪਤਾਲ ਦੇ ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ 25 ਜਖ਼ਮੀ ਆਏ ਸੀ। ਇਨ੍ਹਾਂ ਵਿੱਚੋਂ ਕਈਆਂ ਦੇ ਸਿਰ ਵਿੱਚ ਸੱਟਾਂ ਲੱਗੀਆਂ ਹਨ। ਕਈਆਂ ਦੀਆਂ ਬਾਹਾਂ ਤੇ ਲੱਤਾਂ ਟੁੱਟ ਗਈਆਂ ਹਨ। ਕਈ ਸ਼ਰਧਾਲੂ ਰੈਫਰ ਕੀਤੇ ਗਏ ਹਨ।


ਮੌਕੇ 'ਤੇ ਪੁੱਜੇ ਏਐਸਆਈ ਅਵਤਾਰ ਚੰਦ ਨੇ ਦੱਸਿਆ ਕਿ ਟਾਟਾ ਸਫਾਰੀ ਚਮਕੌਰ ਸਾਹਿਬ ਤੋਂ ਲੁਧਿਆਣਾ ਜਾ ਰਹੀ ਸੀ ਤੇ ਮਹਿੰਦਰਾ ਜੀਪ ਰਾਏਕੋਟ ਤੋਂ ਸ਼੍ਰੀ ਆਨੰਦਪੁਰ ਸਾਹਿਬ ਜਾ ਰਹੀ ਸੀ। ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Punjab News: G-20 ਸੰਮੇਲਨ 'ਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਭਗਵੰਤ ਮਾਨ ਗੈਂਗਸਟਰਾਂ ਸਾਹਮਣੇ ਝੁਕੇ, ਹੁਣ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਖਤਰਨਾਕ ਗੈਂਗਸਟਰ ਦੀ ਵਰਤੋਂ ਕਰ ਰਹੇ: ਸੁਖਬੀਰ ਬਾਦਲ