Ludhiana News: ਸਮਰਾਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼, ਔਰਤ ਗ੍ਰਿਫਤਾਰ
ਸੀਸੀਟੀਵੀ 'ਚ ਦਿਖਾਈ ਦੇ ਰਿਹਾ ਹੈ ਕਿ ਪਿੰਡ ਦੀ ਜਸਵੰਤ ਕੌਰ ਜੋ ਕਿ ਦਿਮਾਗੀ ਤੌਰ 'ਤੇ ਬਿਮਾਰ ਦੱਸੀ ਜਾਂਦੀ ਹੈ, ਗੁਰਦੁਆਰਾ ਸਾਹਿਬ ਆਉਂਦੀ ਹੈ। ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਸ਼ੋਭਿਤ ਸਥਾਨ 'ਤੇ ਬੈਠਦੀ ਹੈ ਅਤੇ ਪਾਵਨ ਸਰੂਪ ਦੇ ਅੰਗਾਂ ਨਾਲ ਛੇੜਛਾੜ ਕਰਦੀ ਹੈ ਫਿਰ ਉਹ ਪਵਿੱਤਰ ਸਰੂਪ ਨੂੰ ਇੱਕ ਪਾਸੇ ਇਕੱਠਾ ਕਰਦੀ ਹੈ
Ludhiana News: ਸਮਰਾਲਾ ਦੇ ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਰੋਹ ਦੀ ਲਹਿਰ ਫੈਲ ਗਈ। ਪੁਲਿਸ ਨੇ ਸਥਿਤੀ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਔਰਤ ਜਸਵੰਤ ਕੌਰ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰ ਕਰ ਲਿਆ।
ਸੀਸੀਟੀਵੀ 'ਚ ਦਿਖਾਈ ਦੇ ਰਿਹਾ ਹੈ ਕਿ ਪਿੰਡ ਦੀ ਜਸਵੰਤ ਕੌਰ ਜੋ ਕਿ ਦਿਮਾਗੀ ਤੌਰ 'ਤੇ ਬਿਮਾਰ ਦੱਸੀ ਜਾਂਦੀ ਹੈ, ਗੁਰਦੁਆਰਾ ਸਾਹਿਬ ਆਉਂਦੀ ਹੈ। ਉਹ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਸ਼ੋਭਿਤ ਸਥਾਨ 'ਤੇ ਬੈਠਦੀ ਹੈ ਅਤੇ ਪਾਵਨ ਸਰੂਪ ਦੇ ਅੰਗਾਂ ਨਾਲ ਛੇੜਛਾੜ ਕਰਦੀ ਹੈ ਫਿਰ ਉਹ ਪਵਿੱਤਰ ਸਰੂਪ ਨੂੰ ਇੱਕ ਪਾਸੇ ਇਕੱਠਾ ਕਰਦੀ ਹੈ। ਜਦੋਂ ਹੋਰ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਦਾ ਖੁਲਾਸਾ ਹੁੰਦਾ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਦੀਆਂ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ 'ਤੇ ਪਹੁੰਚ ਗਏ। ਇੱਕ ਜਥਾ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਤੋਂ ਵੀ ਆਉਂਦਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਜਸਵੰਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਛੇੜਛਾੜ ਕੀਤੀ ਗਈ ਹੈ ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਿਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ