ਪੜਚੋਲ ਕਰੋ

Ludhiana News : ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਚਾਰਟਡ ਅਕਾਊਂਟੈਂਟ ਨੂੰ ਕੀਤਾ ਕਾਬੂ

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਤੌਰ ‘ਤੇ ਪ੍ਰੈਕਟਿਸ ਕਰ ਰਹੇ ਉਕਤ ਸੀ.ਏ. ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਸਿੱਧੂ ਵਾਸੀ ਪਿੰਡ ਮਲਸੀਆਂ, ਜ਼ਿਲਾ ਲੁਧਿਆਣਾ ਨੇ ਦੋਸ਼ ਲਾਇਆ ਹੈ ਕਿ ਉਕਤ ਸੀ.ਏ. ਨੇ ਅਮਰੀਕਾ ਵਿੱਚ ਰਹਿੰਦੇ ਉਸਦੇ ਰਿਸ਼ਤੇਦਾਰ ਨੂੰ ਆਮਦਨ ਕਰ ਰਿਟਰਨ ਦੇ ਸਬੰਧ ਵਿੱਚ ਜਾਰੀ ਕੀਤੇ ਇੱਕ ਨੋਟਿਸ ਨੂੰ ਰਫ਼ਾ-ਦਫ਼ਾ ਕਰਨ ਦੇ ਇਵਜ਼ ’ਚ ਆਮਦਨ ਕਰ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਵਜੋਂ ਦੋ ਕਿਸ਼ਤਾਂ ਵਿੱਚ 26 ਲੱਖ ਰੁਪਏ ਵਸੂਲੇ ਸਨ।

ਇਹ ਵੀ ਪੜ੍ਹੋ : ਨੌਸਰਬਾਜ਼ ਨੇ ਬੈਂਕ 'ਚ ਬਜ਼ੁਰਗ ਤੋਂ ਠੱਗੇ ਚਾਰ ਲੱਖ, ਬੋਲਿਆ, ਫਾਰਮ ਗਲਤ ਭਰ ਦਿੱਤਾ, ਲਿਆਓ ਮੈਂ ਜਮਾਂ ਕਰਵਾ ਦਿੰਦਾ....ਤੇ ਫਿਰ....

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਨੇ 15-01-2023 ਨੂੰ 25 ਲੱਖ ਰੁਪਏ ਨਕਦ ਉਜਤ ਸੀ.ਏ. ਨੂੰ ਉਸ ਦੀ ਰਿਹਾਇਸ਼ ‘ਤੇ ਸੌਂਪੇ ਸਨ ਅਤੇ ਵੀਡੀਓ ਵੀ ਬਣਾਈ ਸੀ। ਇਸ ਤੋਂ ਬਾਅਦ ਸੀ.ਏ. ਅੰਕੁਸ਼ ਸਰੀਨ ਨੇ 26-01-2023 ਨੂੰ ਸ਼ਿਕਾਇਤਕਰਤਾ ਤੋਂ ਆਮਦਨ ਕਰ ਵਿਭਾਗ ਦੇ ਜੂਨੀਅਰ ਅਧਿਕਾਰੀਆਂ ਲਈ 1 ਲੱਖ ਰੁਪਏ ਹੋਰ ਲੈ ਲਏ ਸਨ।

ਇਹ ਵੀ ਪੜ੍ਹੋ : ਰਾਜਸਥਾਨ ਤੋਂ ਪੰਜਾਬ 'ਚ ਹਥਿਆਰਾਂ ਦੀ ਸਪਲਾਈ? ਹਥਿਆਰ ਵੇਚਣ ਤੇ ਖਰੀਦਣ ਵਾਲੇ ਪੁਲਿਸ ਅੜਿੱਕੇ

ਬੁਲਾਰੇ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਤੋਂ ਪੁੱਛਗਿੱਛ ਦੌਰਾਨ ਸ਼ਿਕਾਇਤਕਰਤਾ ਨੂੰ ਪਤਾ ਲੱਗਾ ਕਿ ਵਿਭਾਗ ਵੱਲੋਂ ਇਹ ਨੋਟਿਸ ਹਾਲੇ ਵੀ ਬਰਕਰਾਰ ਹੈ ਅਤੇ ਰੱਦ ਨਹੀਂ ਕੀਤਾ ਗਿਆ। ਇਸ ਤਰਾਂ ਸ਼ਿਕਾਇਤਕਰਤਾ ਨੂੰ ਇਹ ਪਤਾ ਲੱਗ ਗਿਆ ਕਿ ਉਕਤ ਸੀ.ਏ. ਨੇ ਆਦਮਨ ਕਰ ਅਧਿਕਾਰੀਆਂ ਦੇ ਨਾਂ ‘ਤੇ ਭਾਰੀ ਜ਼ੁਰਮਾਨਾ ਲੱਗਣ ਦਾ ਡਰਾਵਾ ਦੇ ਕੇ ਇਹ ਰਿਸ਼ਵਤ ਵਸੂਲੀ ਹੈ, ਜੋ ਉਸਨੇ ਕਿਸੇ ਨੂੰ ਵੀ ਅੱਗੇ ਨਹੀਂ ਦਿੱਤੀ। ਫਿਰ ਸਿਕਾਇਤਕਰਤਾ ਨੇ ਉਕਤ ਸੀ.ਏ. ਨੂੰ ਉਸਦੇ ਪੈਸੇ ਵਾਪਸ ਕਰਨ ਲਈ ਕਿਹਾ ਕਿਉਂਕਿ ਉਸਦਾ ਕੰਮ ਨਹੀਂ ਸੀ ਹੋਇਆ ਪਰ ਸੀ.ਏ. ਨੇ ਇਹ ਪੈਸੇ ਵਾਪਸ ਨਹੀਂ ਕੀਤੇ।

ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਭਾਰੀ ਜੁਰਮਾਨੇ ਦਾ ਡਰਾਵਾ ਦੇ ਕੇ ਰਿਸ਼ਵਤ ਦੀ ਰਕਮ ਵਸੂਲਣ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਸੀ.ਏ. ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget