ਪੜਚੋਲ ਕਰੋ

ਫਾਇਰ ਸਰਵਿਸਜ਼ ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲਾ ਅਫ਼ਸਰ ਕਾਬੂ 

Vigilance Bureau : ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ  (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ

ਚੰਡੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ਨੇ  ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ  (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

 2 ਲੱਖ ਰੁਪਏ ਦੀ ਰਿਸ਼ਵਤ ਲੈਂਦਾ SDO ਕਾਬੂ

 ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਤੋਂ ਪਹਿਲਾ ਵਿਜੀਲੈਂਸ ਨੇ ਬੀਤੇ ਦਿਨ ਹੀ ਢਾਈ ਲੱਖ ਰੁਪਏ ਰਿਸ਼ਵਤ ਲੈਣ ਦੇ ਜ਼ੁਰਮ ਵਿੱਚ ਐਸ.ਡੀ.ਓ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।  ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Sri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget