ਪੜਚੋਲ ਕਰੋ
Advertisement
Punjab food Grain Scam : ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇ ਆੜ੍ਹਤੀਏ ਵਿਰੁੱਧ ਚਲਾਨ ਪੇਸ਼
Punjab food Grain Scam : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਆੜ੍ਹਤੀਏ ਕ੍ਰਿਸ਼ਨ ਲਾਲ ਵਿਰੁੱਧ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਲੁਧਿਆਣਾ ਡਾ. ਅਜੀਤ ਅਤਰੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।
Punjab food Grain Scam : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਆੜ੍ਹਤੀਏ ਕ੍ਰਿਸ਼ਨ ਲਾਲ ਵਿਰੁੱਧ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਲੁਧਿਆਣਾ ਡਾ. ਅਜੀਤ ਅਤਰੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੰਤਰੀ ਨੂੰ 22 ਅਗਸਤ, 2022 ਨੂੰ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਅਧੀਨ ਠੇਕੇਦਾਰ ਤੇਲੂ ਰਾਮ ਅਤੇ ਹੋਰਨਾਂ ਸਣੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਦਰਜ ਐਫ.ਆਈ.ਆਰ. ਨੰਬਰ 11 ਮਿਤੀ 16-08-2022 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਪਰੋਕਤ ਦੋਸ਼ੀਆਂ ਵਿਰੁੱਧ ਵਿਜੀਲੈਂਸ ਨੇ ਸੀ.ਆਰ.ਪੀ.ਸੀ. ਦੀ ਧਾਰਾ 173 ਅਧੀਨ ਚਲਾਨ ਪੇਸ਼ ਕੀਤਾ ਹੈ। ਇਸ ਚਲਾਨ ਦੇ 91 ਪੰਨੇ ਹਨ ਅਤੇ ਪੂਰੀ ਚਲਾਨ ਫਾਈਲ ਵਿੱਚ ਕੁੱਲ ਦਸਤਾਵੇਜ਼/ਨੱਥੀ ਕਾਗਜਾਤ 1556 ਪੰਨੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਦੇ ਬਾਕੀ ਦੋਸ਼ੀਆਂ ਖਿਲਾਫ ਵੀ ਸਪਲੀਮੈਂਟਰੀ ਚਲਾਨ ਜਲਦ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Amritsar News : ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ , ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਰੋਕ
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਪੰਜਾਬ ਨੇ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਬਿਊਰੋ ਨੇ ਮੰਡੀਆਂ ਵਿੱਚੋਂ ਅਨਾਜ ਦੀ ਢੋਆ-ਢੁਆਈ ਲਈ ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਵੀ ਸ਼ਾਮਲ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਕਾਰੋਬਾਰ
ਦੇਸ਼
Advertisement