Ludhiana News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ Capt Amarinder Singh) ਦੇ ਕਰੀਬੀ ਅਤੇ OSD ਰਹੇ ਕੈਪਟਨ ਸੰਦੀਪ ਸੰਧੂ (Sandeep Sindhu) ਨੂੰ ਲੁਧਿਆਣਾ ਵਿਜੀਲੈਂਸ ਟੀਮ ਨੇ ਪੁੱਛਗਿੱਛ ਲਈ ਬੁਲਾਇਆ ਹੈ। ਸੰਦੀਪ ਸੰਧੂ 'ਤੇ 65 ਲੱਖ ਰੁਪਏ ਦੇ ਸਟਰੀਟ ਲਾਈਟ ਘੁਟਾਲੇ, 23 ਲੱਖ ਰੁਪਏ ਦੇ ਆਰਓ ਅਤੇ 53 ਲੱਖ ਰੁਪਏ ਦੇ ਸਪੋਰਟਸ ਕਿੱਟ ਘੁਟਾਲੇ ਦੇ ਆਰੋਪ ਹਨ। ਦੱਸਿਆ ਜਾ ਰਿਹਾ ਹੈ ਕਿ ਸੰਧੂ ਤੋਂ ਇਲਾਵਾ ਵਿਜੀਲੈਂਸ ਨੇ ਦੋ ਹੋਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

 

ਦਰਅਸਲ ਸਿੰਧਵਾ ਬੇਟ ਵਿੱਚ ਕੈਪਟਨ ਸੰਦੀਪ ਸਿੰਘ ਸੰਧੂ ਦੀ ਤਰਫੋਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਸਨ। ਇਨ੍ਹਾਂ ਸਟਰੀਟ ਲਾਈਟਾਂ ’ਤੇ 65 ਲੱਖ ਰੁਪਏ ਖਰਚ ਕੀਤੇ ਗਏ। ਇਸ ਦੌਰਾਨ 23 ਲੱਖ ਰੁਪਏ ਦੀ ਕੀਮਤ ਦੇ ਆਰ.ਓ ਸਿਸਟਮ ਲਗਾਏ ਗਏ, ਜਦਕਿ 53 ਲੱਖ ਰੁਪਏ ਦੀ ਸਪੋਰਟਸ ਕਿੱਟ ਲਗਾਈ ਗਈ। ਲਾਈਟਾਂ ਲਗਾਉਣ ਵਾਲੇ ਗੌਰਵ ਸ਼ਰਮਾ ਅਤੇ ਹਰਪ੍ਰੀਤ ਸਿੰਘ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਅੱਜ ਸੰਦੀਪ ਸੰਧੂ ਸਮੇਤ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਵਿਜੀਲੈਂਸ ਟੀਮ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਹੈ।


ਇਹ ਵੀ ਪੜ੍ਹੋ : ਪ੍ਰਦਰਸ਼ਨਕਾਰੀਆਂ ਨੇ ਰੋਕੇ ਟੋਲ ਪਲਾਜ਼ੇ, NHAI ਨੇ ਹਾਈਕੋਰਟ 'ਚ ਘੜੀਸੀ ਪੰਜਾਬ ਸਰਕਾਰ, ਅੱਜ ਹੋਵੇਗੀ ਸੁਣਵਾਈ

ਹਾਈਕੋਰਟ ਤੋਂ ਮਿਲ ਚੁੱਕੀ ਹੈ ਜ਼ਮਾਨਤ  



ਲੁਧਿਆਣਾ ਵਿਜੀਲੈਂਸ ਦੇ ਐਸਐਸਪੀ ਸੂਬਾ ਸਿੰਘ ਦਾ ਕਹਿਣਾ ਹੈ ਕਿ ਸੰਦੀਪ ਸੰਧੂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ 'ਤੇ ਬਾਹਰ ਆਏ ਸੰਧੂ ਤੋਂ ਅੱਜ ਘੁਟਾਲਿਆਂ ਬਾਰੇ ਪੁੱਛਗਿੱਛ ਕੀਤੀ ਗਈ। ਇਸ ਪੁੱਛਗਿੱਛ ਦੌਰਾਨ ਲਾਈਟਿੰਗ ਠੇਕੇਦਾਰ ਗੌਰਵ ਸ਼ਰਮਾ ਅਤੇ ਹਰਪ੍ਰੀਤ ਸਿੰਘ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ।

  ਰਿਕਾਰਡ ਲੱਭਣ 'ਚ ਲੱਗੀ ਵਿਜੀਲੈਂਸ


ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਉਸ ਦੇ ਰਿਸ਼ਤੇਦਾਰਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਛਾਪੇਮਾਰੀ ਦੌਰਾਨ ਵਿਜੀਲੈਂਸ ਦੇ ਹੱਥ ਕੁਝ ਦਸਤਾਵੇਜ਼ ਲੱਗੇ, ਜਿਸ ਤੋਂ ਬਾਅਦ 8 ਤੋਂ 10 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਟੀਮ ਵੀ ਸੰਧੂ ਦੀ ਜਾਇਦਾਦ ਨਾਲ ਸਬੰਧਤ ਕਾਗਜ਼ ਵੀ ਖੰਗਾਲਣ ਲੱਗੀ ਹੋਈ ਹੈ। ਦੱਸ ਦੇਈਏ ਕਿ ਵਿਜੀਲੈਂਸ ਟੀਮ ਵੱਲੋਂ ਕੀਤੀ ਗਈ ਜਾਂਚ ਦੌਰਾਨ ਬੀਡੀਪੀਓ ਸਤਵਿੰਦਰ ਸਿੰਘ ਕੰਗ, ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ, ਵੀਡੀਓ ਤੇਜਾ ਸਿੰਘ ਸਿੱਧਵਾਂ ਦੇ ਨਾਂ ਵੀ ਸਾਹਮਣੇ ਆਏ ਸਨ।