(Source: ECI/ABP News)
ਡਿੱਪੂ ਹੋਲਡਰ ਦੇ ਖ਼ਿਲਾਫ਼ ਪਿੰਡ ਵਾਲਿਆਂ ਖੋਲ੍ਹਿਆ ਮੋਰਚਾ, ਵਿਜੀਲੈਂਸ ਵਿਭਾਗ ਨੂੰ ਕੀਤੀ ਸ਼ਿਕਾਇਤ
ਪਿੰਡ ਵਾਲਿਆਂ ਨੇ ਇਕੱਠੇ ਹੋ ਕੇ ਡਿੱਪੂ ਹੋਲਡਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਖ਼ਤ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਕਈ ਲੋਕਾਂ ਦੇ ਕਾਰਡਾਂ ਵਿੱਚ ਵਾਧੂ ਨਾਮ ਸ਼ਾਮਿਲ ਕੀਤੇ ਗਏ ਹਨ
![ਡਿੱਪੂ ਹੋਲਡਰ ਦੇ ਖ਼ਿਲਾਫ਼ ਪਿੰਡ ਵਾਲਿਆਂ ਖੋਲ੍ਹਿਆ ਮੋਰਚਾ, ਵਿਜੀਲੈਂਸ ਵਿਭਾਗ ਨੂੰ ਕੀਤੀ ਸ਼ਿਕਾਇਤ villagers protest against the depot holder in ludhiana ਡਿੱਪੂ ਹੋਲਡਰ ਦੇ ਖ਼ਿਲਾਫ਼ ਪਿੰਡ ਵਾਲਿਆਂ ਖੋਲ੍ਹਿਆ ਮੋਰਚਾ, ਵਿਜੀਲੈਂਸ ਵਿਭਾਗ ਨੂੰ ਕੀਤੀ ਸ਼ਿਕਾਇਤ](https://feeds.abplive.com/onecms/images/uploaded-images/2022/10/08/b48195e8496268b4e53a0c86d9e0f4cd1665229036655370_original.jpg?impolicy=abp_cdn&imwidth=1200&height=675)
PUNJAB NEWS: ਲੁਧਿਆਣਾ ਦੇ ਪਿੰਡ ਨੰਗਲ ਵਿੱਚ ਕਣਕ ਵੰਡਣ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਪਿੰਡ ਵਾਲਿਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਡਿੱਪੂ ਹੋਲਡਰਾਂ ਵੱਲੋਂ ਜਾਅਲੀ ਕਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਦੇ ਕਈ ਪਰਿਵਾਰਾਂ ਵਿੱਚ ਤਾਂ ਜੀਆਂ ਦੀ ਗਿਣਤੀ ਵੀ ਵਧਾ ਕੇ ਲਿਖੀ ਗਈ ਹੈ। ਇਸ ਬਾਬਤ ਉਨ੍ਹਾਂ ਵੱਲੋਂ ਇਸ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਨੂੰ ਵੀ ਕੀਤੀ ਗਈ ਹੈ।
ਇਸ ਮੌਕੇ ਪਿੰਡ ਵਾਲਿਆਂ ਨੇ ਇਕੱਠੇ ਹੋ ਕੇ ਡਿੱਪੂ ਹੋਲਡਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਖ਼ਤ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਕਈ ਲੋਕਾਂ ਦੇ ਕਾਰਡਾਂ ਵਿੱਚ ਵਾਧੂ ਨਾਮ ਸ਼ਾਮਿਲ ਕੀਤੇ ਗਏ ਹਨ ਜਿਨ੍ਹਾਂ ਦੇ ਬਦਲੇ ਦੀ ਕਣਕ ਡਿਪੂ ਹੋਲਡਰ ਲੈ ਲੈਂਦਾ ਹੈ।
ਉਧਰ ਗੱਲਬਾਤ ਦੌਰਾਨ ਪਿੰਡ ਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਚਾਰ ਮੈਂਬਰ ਹਨ ਅਤੇ ਉਨ੍ਹਾਂ ਦੇ ਰਾਸ਼ਨ ਕਾਰਡ ਦੇ ਉਤੇ ਅੱਠ ਮੈਂਬਰਾਂ ਦਾ ਨਾਮ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਸ਼ੀਨੀ ਪਰਚੀ ਦੀ ਬਜਾਏ ਇਕ ਹੱਥ ਲਿਖਤੀ ਪਰਚੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਜਦੋਂ ਇਸ ਬਾਬਤ ਰਿਕਾਰਡ ਕਢਵਾਇਆ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੇ ਕਾਰਡ ਦੇ ਵਿੱਚ ਵਾਧੂ ਮੈਂਬਰਾਂ ਦੇ ਨਾਮ ਸ਼ਾਮਲ ਕੀਤੇ ਗਏ ਨੇ ਹਾਲਾਂਕਿ ਪਿੰਡ ਦੇ ਹੋਰਨਾਂ ਮੈਂਬਰਾਂ ਨੇ ਵੀ ਇਸ ਗੱਲ ਦਾ ਇਤਰਾਜ਼ ਜਤਾਇਆ ਅਤੇ ਕਿਹਾ ਕਿ ਉਨ੍ਹਾਂ ਦੇ ਨਾਲ ਵੀ ਅਜਿਹਾ ਹੀ ਹੋਇਆ ਹੈ
ਉਧਰ ਇਸ ਸਭ ਨੂੰ ਲੈ ਕੇ ਡਿੱਪੂ ਹੋਲਡਰ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਲੋਕ ਡਿੱਪੂ ਹੋਲਡਰ ਨੂੰ ਸਵਾਲ ਪੁੱਛ ਰਹੇ ਹਨ ਪਰ ਉਸ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਗੱਲ ਗੋਲ ਮੋਲ ਕਰਦਾ ਨਜ਼ਰ ਆਇਆ ਹੈ।
ਇਹ ਵੀ ਪੜ੍ਹੋ: Jammu Kashmir: ਕਠੂਆ ਵਿੱਚ ਮਿਲਿਆ ਸ਼ੱਕੀ ਗੁਬਾਰਾ, ਲਿਖਿਆ ਸੀ, ਆਈ ਲਵ ਪਾਕਿਸਤਾਨ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)