ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਹਾਨ ਕਿੱਸਾ ਕਵੀ ਸੱਯਦ ਵਾਰਿਸ ਸ਼ਾਹ ਦੇ 300ਵੇਂ ਜਨਮ ਉਤਸਵ ਨੂੰ ਸਮਰਪਿਤ ਵਾਰਿਸ ਸ਼ਾਹ ਯਾਦਗਾਰੀ ਭਾਸ਼ਨ ਦੇਂਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ੍ਰੀ ਡਾਃ ਸੁਰਜੀਤ ਪਾਤਰ ਨੇ ਬੀਤੀ ਦੁਪਹਿਰ ਪੰਜਾਬੀ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਵਾਰਿਸ ਸ਼ਾਹ ਨੇ ਆਪਣੇ ਲਿਖੇ ਕਿੱਸਾ ਹੀਰ ਰਾਂਝਾ ਵਿੱਚ ਰੀਤ ਨਾਲੋਂ ਵੱਧ ਪ੍ਰੀਤ ਨਿਭਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਰੀਤ ਸਥੂਲ ਹੁੰਦੀ ਹੈ ਪਰ ਪ੍ਰੀਤ ਤਰਲ ਸਰੂਪ ਹੈ ਅਤੇ ਸੁਹਿਰਦ ਪ੍ਰੀਤ ਹੀ ਕਾਵਿ ਸਿਰਜਣਾ ਦਾ ਮੂਲ ਧਨ ਹੈ।


ਡਾਃ ਪਾਤਰ ਨੇ ਕਿਹਾ ਕਿ ਵਾਰਿਸ ਸ਼ਾਹ ਨੇ ਆਪਣੀ ਲਿਖਤ ਵਿੱਚ ਭਾਸ਼ਾ ਸ਼ੈਲੀਆਂ ਵੀ ਸੰਭਾਲੀਆਂ ਅਤੇ ਫ਼ਲਸਫ਼ੇ ਦਾ ਪ੍ਰਕਾਸ਼ ਵੀ ਕੀਤਾ। ਉਸ ਵਕਤ ਦੇ ਮਰਦ ਪ੍ਰਧਾਨ ਪੰਜਾਬੀ ਸਭਿਆਚਾਰ,ਪਲੀਤ ਧਾਰਮਿਕ ਬਿਰਤੀ, ਉਲਾਰ ਵਿਚਾਰਧਾਰਾ ਅਤੇ ਸਮਾਜਿਕ ਵਰਤੋਂ ਵਿਹਾਰ ਦੀਆਂ ਨਿੰਦਣ ਯੋਗ ਰਹੁ ਰੀਤਾਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ।


ਹੀਰ ਰਾਂਝਾ ਕਿੱਸੇ ਚੋਂ ਪਿੱਤਰੀ ਸੱਤਾ ਦੇ ਵਿਰੋਧ ਵਿੱਚ ਵਾਰਿਸ ਸ਼ਾਹ ਨਾ ਮੁੜਾਂਗੀ ਰਾਂਝਣੇ ਤੋਂ, ਭਾਵੇਂ ਬਾਪ ਦੇ ਬਾਪ ਦਾ ਬਾਪ ਆਵੇ ਬਹੁਤ ਹੀ ਮਹੱਤਵਪੂਰਨ ਬਿਰਤਾਂਤ ਹੈ।


ਡਾਃ ਪਾਤਰ ਨੇ ਕਿਹਾ ਕਿ ਜਦ 1986 ਵੇਲੇ ਪੰਜਾਬ ਬੇਚੈਨ ਸੀ, ਹਥਿਆਰ ਦਨਦਨਾਉਂਦੇ ਫਿਰ ਰਹੇ ਸਨ, ਹਿੰਦੂ ਪੰਜਾਬ ਤੋਂ ਹਿਜਰਤ ਕਰਕੇ ਹੋਰ ਸੂਬਿਆਂ ਵਿੱਚ ਜਾ ਰਹੇ ਸਨ ਤਾਂ ਪੰਜਾਬੀ ਭਵਨ ਦੇ ਵਿਹੜੇ ਇਪਟਾ ਦੀ ਕਾਨਫਰੰਸ ਮੌਕੇ ਅਮਰਜੀਤ ਗੁਰਦਾਸਪੁਰੀ ਬਾਬੇ ਵਾਰਿਸ ਦੇ ਬੋਲ ਗਾ ਰਿਹਾ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: