ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਲੁਧਿਆਣਾ ਪਹੁੰਚੇ ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਈਨਿੰਗ ਪਾਲਸੀ ਤੇ ਅਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਅਤੇ ਕਿਹਾ ਕਿ ਤਿੰਨ ਮਹੀਨੇ ਤੋਂ ਮਾਈਨਿੰਗ ਪੂਰੀ ਤਰ੍ਹਾਂ ਬੰਦ ਰਹੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਗ਼ੈਰ-ਕਨੂੰਨੀ ਕੰਮ ਨਹੀਂ ਹੋਣ ਦੇ ਰਹੇ ਇਸ ਕਰਕੇ ਰੇਤਾ ਬਜਰੀ ਮਹਿੰਗੀ ਮਿਲ ਰਹੇ ਨੇ ਕਿਉਂਕਿ ਸਿਸਟਮ ਨੂੰ ਸੁਧਾਰਨ ਦੀ ਲੋੜ ਹੈ ਉਨ੍ਹਾਂ ਇਹ ਵੀ ਕਿਹਾ ਕਿ 2012 ਦੇ ਮਾਮਲੇ ਨੂੰ ਹਾਈਕੋਰਟ ਨੇ ਹੁਣ ਸਾਡੇ ਸਿਰ 'ਤੇ ਪਾ ਕੇ ਰਾਵੀ ਦਰਿਆ ਚੋਂ ਮਾਇਨਿੰਗ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।
ਉਨ੍ਹਾ ਕਿਹਾ ਕਿ ਪਤਾ ਨਹੀਂ ਇਹ ਕੌਣ ਲੋਕ ਹਨ ਜੋ ਅਜਿਹੀਆਂ ਪਟੀਸ਼ਨ ਅਦਾਲਤ ਦੇ ਵਿਚ ਦਾਇਰ ਕਰਦੇ ਹਨ, ਇਸੇ ਕਰਕੇ ਆਮ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਨੂੰ ਵੀ ਫ਼ੈਸਲਾ ਕਰਨ ਤੋਂ ਪਹਿਲਾਂ ਆਮ ਲੋਕਾਂ ਦੀ ਸਹੂਲਤ ਬਾਰੇ ਜ਼ਰੂਰ ਸੋਚਣਾ ਚਾਹੀਦਾ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਇੰਦਰਬੀਰ ਨਿੱਜਰ ਨੇ ਕਿਹਾ ਕਿ ਸਰਕਾਰਾਂ ਵੱਲੋਂ ਬੜੀ ਮੁਸ਼ਕਿਲ ਨਾਲ ਬੱਸਾਂ ਖ਼ਰੀਦੀਆਂ ਜਾਂਦੀਆਂ ਨੇ ਇਨ੍ਹਾਂ ਦੀ ਸਾਂਭ ਸੰਭਾਲ ਜ਼ਰੂਰੀ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਕੋਈ ਚੀਜ਼ ਪੁਰਾਣੀ ਹੋ ਜਾਂਦੀ ਹੈ ਤਾਂ ਫਿਰ ਉਹਨਾਂ ਨੂੰ ਵੇਚਣਾ ਹੀ ਪੈਂਦਾ ਹੈ ਉਨ੍ਹਾਂ ਕਿਹਾ ਕਿ ਜਦੋਂ ਕੋਈ ਵਾਹਨ ਵਰਤਿਆ ਹੀ ਨਹੀਂ ਜਾਵੇਗਾ ਤਾਂ ਉਹ ਖ਼ਰਾਬ ਹੀ ਹੋਵੇਗਾ।
ਇਸ ਮੌਕੇ ਮੰਤਰੀ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕਿਹਾ ਕਿ ਚੰਨੀ ਸਰਕਾਰ ਨੇ ਸਿਰਫ਼ ਦਾਅਵੇ ਹੀ ਕੀਤੇ ਸਨ ਪਰ ਕੰਮ ਕੋਈ ਨਹੀਂ ਕੀਤਾ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਹੈ। ਉਥੇ ਹੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਸਾਡੀ ਤਿਆਰੀ ਪੂਰੀ ਹੈ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ