Punjab News: ਸਾਨੂੰ ਪੰਜਾਬ ਦੇ ਸ਼ਹੀਦਾਂ ਦੀ ਗਿਣਤੀ ਕਰਨ ਦੀ ਲੋੜ ਨਹੀਂ ਹੈ ਹਰੇਕ ਪਿੰਡ ਦੀ ਮਿੱਟੀ ਉਤੇ ਇਨ੍ਹਾਂ ਨਾਇਕਾਂ ਦੇ ਨਿਸ਼ਾਨ ਨੇ-ਮਾਨ
Punjab News: ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ ਸੀ।
Punjab News: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਨਸ਼ੇੜੀਆਂ ਵਜੋਂ ਪੰਜਾਬੀਆਂ ਦਾ ਕੂੜ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ਤਾਂ ਕਿ ਦੇਸ਼ ਸਾਹਮਣੇ ਸੂਬੇ ਦੀ ਗਲਤ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇਸ਼ ਦੀ ਖੜਗਭੁਜਾ ਰਿਹਾ ਹੈ ਅਤੇ ਇਸ ਨੂੰ ਦੇਸ਼ ਦਾ ਰਿਜ਼ਕ ਦੇਣ ਵਾਲਾ ਸੂਬਾ ਕਿਹਾ ਜਾਂਦਾ ਹੈ ਪਰ ਪੰਜਾਬੀਆਂ ਦੇ ਇਸ ਮਹਾਨ ਯੋਗਦਾਨ ਨੂੰ ਦਰਕਿਨਾਰ ਕਰਕੇ ਕੁਝ ਸਿਆਸੀ ਪਾਰਟੀਆਂ ਸੱਚੇ ਸਪੂਤਾਂ ਨੂੰ ਨਸ਼ੇੜੀ ਗਰਦਾਨ ਕੇ ਘਟੀਆ ਪ੍ਰਾਪੇਗੰਡਾ ਕਰ ਰਹੀਆਂ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ ਸੀ।
ਮੁੱਖ ਮੰਤਰੀ ਨੇ ਕਿਹਾ, “ਸਾਨੂੰ ਪੰਜਾਬ ਦੇ ਸ਼ਹੀਦਾਂ ਦੀ ਗਿਣਤੀ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਦੇ ਹਰੇਕ ਪਿੰਡ ਦੀ ਮਿੱਟੀ ਉਤੇ ਇਨ੍ਹਾਂ ਨਾਇਕਾਂ ਦੇ ਨਿਸ਼ਾਨ ਹਨ।” ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦਾ ਜਰ੍ਹਾ-ਜਰ੍ਹਾ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੇ ਜਜ਼ਬੇ ਦਾ ਸੁਭਾਗ ਹਾਸਲ ਹੈ ਜਿਸ ਕਰਕੇ ਉਹ ਹਰੇਕ ਥਾਂ ਆਪਣਾ ਮਹੱਤਵ ਕਾਇਮ ਕਰ ਲੈਂਦੇ ਹਨ।