Main Punjab Bolda Han' Open Debate - ਅੱਜ ਦੀ ਡਿਬੇਟ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਤਤਕਾਲੀ ਅਕਾਲੀ ਦਲ ਦੀ ਸਰਕਾਰ ਦਾ ਵੀ ਲੇਖਾ ਜੋਖਾ ਦਿੱਤਾ ਹੈ। ਸਭ ਤੋਂ ਪਹਿਲਾਂ ਗੱਲ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੀ ਕੀਤੀ ਗਈ। 


 



 ਪ੍ਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ (ਸ਼੍ਰੋਮਣੀ ਅਕਾਲੀ ਦਲ) ਦਾ ਕਾਰਜਕਾਲ


ਪ੍ਰਕਾਸ਼ ਸਿੰਘ ਬਾਦਲ ਨੇ 1977 ਵਿੱਚ ਸਰਕਾਰ ਬਣਾਈ ਅਤੇ ਉਹ 20 ਜੂਨ, 1977 ਤੋਂ 17 ਫ਼ਰਵਰੀ, 1980 ਤੱਕ 3 ਸਾਲ ਸੱਤਾ ਵਿੱਚ ਰਹੇ। ਇਸ ਸਮੇਂ ਦੌਰਾਨ ਬਾਦਲ ਸਰਕਾਰ ਨੇ ਇੱਕ ਵਾਰ ਵੀ ਐਸ.ਵਾਈ.ਐਲ. ਰਾਹੀਂ ਹਰਿਆਣਾ ਨੂੰ ਪਾਈ ਦੇਣ ਦੇ ਕੰਮ ਨੂੰ ਰੋਕਿਆ ਨਹੀਂ ਗਿਆ। 


ਸਗੋਂ ਤਤਕਾਲੀ ਮੁੱਖ ਮੰਤਰੀ ਨੇ ਪੱਤਰ ਨੰਬਰ 23617 ਮਿਤੀ 04.7.1978 ਰਾਹੀਂ SYL ਦੀ ਉਸਾਰੀ ਲਈ ਹੋਰ 3 ਕਰੋੜ ਰੁਪਏ ਦੀ ਰਾਸ਼ੀ ਮੰਗੀ। ਮਿਤੀ 31.3.1979 ਨੂੰ ਤਤਕਾਲੀ ਅਕਾਲੀ ਦਲ ਦੀ ਸਰਕਾਰ ਨੇ ਹਰਿਆਣਾ ਸਰਕਾਰ ਕੋਲੋਂ 1.5 ਕਰੋੜ ਰੁਪਏ ਦੀ ਰਾਸ਼ੀ ਐਸ.ਵਾਈ.ਐਲ. ਨਹਿਰ ਬਣਾਉਣ ਲਈ ਪ੍ਰਾਪਤ ਕੀਤੀ। 


ਪ੍ਰਕਾਸ਼ ਸਿੰਘ ਬਾਦਲ ਨੇ ਐਸ.ਵਾਈ.ਐਲ. ਨਹਿਰ ਦੀ ਉਸਾਰੀ ਲਈ ਲੋੜੀਂਦੀ ਜ਼ਮੀਨ ਬਹੁਤ ਘੱਟ ਸਮੇਂ ਵਿੱਚ ਐਕਵਾਇਰ ਕਰ ਲਈ। ਇਸ ਤਰ੍ਹਾਂ ਦੀ ਕੀ Urgency ਸੀ?


ਅਕਾਲੀ ਦਲ ਦੀ ਹਰਿਆਣਾ ਸਰਕਾਰ ਨਾਲ ਮਿਲੀਭੁਗਤ ਇਸ ਤੱਥ ਵੀ ਤੋਂ ਸਪੱਸ਼ਟ ਹੁੰਦੀ ਹੈ ਕਿ ਵਿਧਾਨ ਸਭਾ ਸੈਸ਼ਨ ਜੋ (1.3.1978 ਤੋਂ 7.3.1978 ਤੱਕ ਹੋਇਆ) ਵਿੱਚ ਆਪਣੇ ਸੰਬੋਧਨ ਦੌਰਾਨ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਵੱਲੋਂ ਕਿਹਾ ਗਿਆ ਕਿ: 


"Due to my personal relation with S. Parkash Singh Badal, Punjab Govt. has acquired the land under Section 4 and Section 17 (emergency clause) for SYL canal and Punjab Government is trying its best for this work."


ਗੱਲ ਇੱਥੇ ਹੀ ਖ਼ਤਮ ਨਹੀਂ ਹੁੰਦੀ, 1998 ਵਿੱਚ ਜਦੋਂ ਪ੍ਰਕਾਸ਼ ਸਿੰਘ ਬਾਦਲ ਦੁਬਾਰਾ ਮੁੱਖ ਮੰਤਰੀ ਬਣੇ, ਉਹਨਾਂ ਨੇ ਹਰਿਆਣਾ ਨੂੰ ਹੋਰ ਜ਼ਿਆਦਾ ਪਾਈ ਦੇਣ ਦੀ ਮਨਸ਼ਾ ਨਾਲ ਬੀ.ਐਮ.ਐਲ. ਨਹਿਰ ਦੇ ਬੈਂਕ ਨੂੰ ਔਸਤਨ 1 ਫੁੱਟ ਉੱਚਾ ਕੀਤਾ ਅਤੇ ਇਸ ਲਈ 45 ਕਰੋੜ ਰੁਪਏ ਵੀ ਹਰਿਆਣਾ ਤੋਂ ਲਏ, ਇਹ ਸਿਰਫ਼ ਉਨ੍ਹਾਂ ਨੇ ਆਪਣੇ ਬਾਲਾਸਰ ਫ਼ਾਰਮ, ਜੋ ਹਰਿਆਣਾ ਵਿੱਚ ਹੈ, ਲਈ ਕੀਤਾ । 


ਇਸ ਤਰ੍ਹਾਂ ਬਾਦਲ ਸਰਕਾਰ ਨੇ ਆਪਣੇ ਹਿੱਤਾਂ ਲਈ ਹਰਿਆਣਾ ਨੂੰ ਪਾਣੀ ਦਿੱਤਾ ਅਤੇ ਹਰਿਆਣਾ ਨੇ ਨਿਹਰਾਂ ਬਣਾ ਕੇ ਇਹਨਾਂ ਦੇ ਫ਼ਾਰਮ ਨੂੰ ਪਾਣੀ ਦਿੱਤਾ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਉਸ ਸਮੇਂ ਦੀ ਅਕਾਲੀ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਧੋਖਾ ਕਰ ਰਹੀ ਸੀ| ਨਿੱਜੀ ਹਿੱਤਾਂ ਨੂੰ ਜਨਤਕ ਹਿੱਤਾਂ ਨਾਲੋਂ ਜ਼ਿਆਦਾ ਮਹੱਤਵ ਦਿੱਤਾ ਗਿਆ।



ਸੁਰਜੀਤ ਸਿੰਘ ਬਰਨਾਲਾ, ਮੁੱਖ ਮੰਤਰੀ (ਸ਼੍ਰੋਮਣੀ ਅਕਾਲੀ ਦਲ) ਦਾ ਕਾਰਜਕਾਲ


ਉਨ੍ਹਾਂ ਨੇ ਨਾ ਕੇਵਲ ਐਸ.ਵਾਈ.ਐਲ. ਦੀ ਲੰਬਿਤ ਉਸਾਰੀ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਇਆ ਸਗੋਂ ਆਪਣੇ ਕਾਰਜਕਾਲ (1985 ਤੋਂ 1987) ਦੌਰਾਨ ਇਹ ਨਿਸ਼ਚਿਤ ਕੀਤਾ ਕਿ ਨਹਿਰ ਦਾ ਜ਼ਿਆਦਾਤਰ ਨਿਰਮਾਣ ਇਸ ਸਮੇਂ ਦੌਰਾਨ ਪੂਰਾ ਹੋ ਸਕੇ।
ਇਸ ਤਰ੍ਹਾਂ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਦਾ ਸਿਹਰਾ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਦਾ ਹੈ। SYL ਦਾ ਪ੍ਰਾਜੈਕਟ ਸ਼ੁਰੂ ਕਰਨਾ, ਜ਼ਮੀਨ ਐਕੁਆਇਰ ਕਰਨਾ ਅਤੇ ਉਸਾਰੀ ਦਾ ਕੰਮ ਸ਼ੁਰੂ ਕਰਨਾ ਅਕਾਲੀ ਦਲ ਦੇ ਦੂਜੇ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਵੱਲੋਂ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ ਗਿਆ। ਖਾੜਕੂਵਾਦ ਕਾਰਨ ਪੰਜਾਬ ਨੂੰ ਹੋਏ ਨੁਕਸਾਨ ਲਈ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਹੀ ਜ਼ਿੰਮੇਵਾਰ ਹਨ।


 


2007 ਵਿੱਚ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਘੋਸ਼ਣਾ ਕੀਤਾ ਗਿਆ ਸੀ ਕਿ ਅਕਾਲੀ ਸਰਕਾਰ ਆਉਣ 'ਤੇ 2004 ਦੇ ਐਕਟ ਦੀ ਧਾਰਾ 5 ਨੂੰ ਖਾਰਜ ਕੀਤਾ ਜਾਵੇਗਾ। ਪਰ ਇਸ ਤੋਂ ਬਾਅਦ ਬਾਦਲ ਸਰਕਾਰ 10 ਸਾਲ ਲਈ ਸੱਤਾ 'ਤੇ ਰਹੀ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ