Ludhiana News: ਲੁਧਿਆਣਾ ਜ਼ਿਲ੍ਹੇ ਦੇ ਕਸਬਾ ਰਾੜਾ ਸਾਹਿਬ ਦੇ 23 ਸਾਲਾ ਨੌਜਵਾਨ ਅਮਨਦੀਪ ਸ਼ਰਮਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸ ਦਾ ਬੇਟਾ ਛੋਟੀ ਉਮਰ ਵਿੱਚ ਨਸ਼ੇ ਕਰਨ ਲੱਗ ਪਿਆ ਸੀ। ਉਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਗਿਆ ਪਰ ਉਸ ਨੇ ਨਸ਼ੇ ਨਾ ਛੱਡੇ।


ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਹ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਆਪਣੇ ਦੋਸਤਾਂ ਨਾਲ ਬਾਹਰੋਂ ਘੁੰਮ ਕੇ ਆਇਆ। ਉਸ ਨੇ ਕਾਫੀ ਨਸ਼ਾ ਕੀਤਾ ਹੋਇਆ ਸੀ। ਉਹ ਘਰ ਆ ਕੇ ਸੌਂ ਗਿਆ। ਉਨ੍ਹਾਂ ਸਵੇਰ ਵੇਲੇ ਆਪਣੇ ਲੜਕੇ ਦੀ ਕੋਈ ਹਰਕਤ ਨਾ ਦੇਖੀ ਤਾਂ ਡਾਕਟਰ ਨੂੰ ਬੁਲਾਇਆ ਜਿਸ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਜਿੱਥੇ ਬੇਰੁਜ਼ਗਾਰੀ ਦਿਨੋਂ ਦਿਨ ਵਧ ਰਹੀ ਹੈ, ਉਥੇ ਦੂਜੇ ਪਾਸੇ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਦਿਨੋਂ ਦਿਨ ਧਸਦੇ ਜਾ ਰਹੇ ਹਨ। ਇਸ ਕਰਕੇ ਨਸ਼ਿਆਂ ਨਾਲ ਮੌਤਾਂ ਦਾ ਅੰਕੜਾ ਵੀ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਸੀਮਤ ਹੈ।


ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਸੂਬੇ ਵਿਚ ਲੜੀਵਾਰ ਧਰਨੇ ਤੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 25 ਸਤੰਬਰ ਨੂੰ ਸਵੇਰੇ 10 ਵਜੇ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਰੋਸ ਧਰਨਾ ਡੀਸੀ ਦਫ਼ਤਰ ਨੇੜੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਧਰਨੇ ਵਿਚ ਪੁੱਜਣ ਦੀ ਅਪੀਲ ਕੀਤੀ।


ਇਹ ਵੀ ਪੜ੍ਹੋ: Liquor Price in India: ਭਾਰਤ ਦੇ ਇਨ੍ਹਾਂ ਰਾਜਾਂ 'ਚ ਸਭ ਤੋਂ ਸਸਤੀ ਸ਼ਰਾਬ, ਸਮਝੋ ਸ਼ਰਾਬ ਦੇ ਰੇਟਾਂ ਦੀ ਖੇਡ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ‘ਸਕੂਲ ਆਫ਼ ਐਮੀਨੈਂਸ’ 'ਤੇ ਸਾਬਕਾ ਤੇ ਮੌਜੂਦਾ ਸਿੱਖਿਆ ਮੰਤਰੀ ਭਿੜੇ! ਪਰਗਟ ਸਿੰਘ ਨੇ ਹਰਜੋਤ ਬੈਂਸ ਦੀ ਚੁਣੌਤੀ ਕਬੂਲੀ, ਹੁਣ ਪੇਸ਼ ਕਰਨਗੇ ਸਬੂਤ