Ludhiana News: ਸਿੰਗਾਪੁਰ ਤੋਂ ਪਰਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਦੱਸੀ ਸਾਰੀ ਹਕੀਕਤ
Ludhiana News: ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਚਾਰ ਪ੍ਰਿੰਸੀਪਲ ਸਿੰਗਾਪੁਰ ਵਿੱਚ ਇੰਟਰਨੈਸ਼ਨਲ ਅਕੈਡਮੀ ਆਫ਼ ਪ੍ਰਿੰਸੀਪਲਜ਼ ਵਿੱਚ ਅੰਤਰਰਾਸ਼ਟਰੀ ਅਧਿਆਪਕ ਸਿਖਲਾਈ ਵਿੱਚ ਹਿੱਸਾ ਲੈਣ ਮਗਰੋਂ ਪਰਤ ਆਏ ਹਨ।
Ludhiana News: ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਚਾਰ ਪ੍ਰਿੰਸੀਪਲ ਸਿੰਗਾਪੁਰ ਵਿੱਚ ਇੰਟਰਨੈਸ਼ਨਲ ਅਕੈਡਮੀ ਆਫ਼ ਪ੍ਰਿੰਸੀਪਲਜ਼ ਵਿੱਚ ਅੰਤਰਰਾਸ਼ਟਰੀ ਅਧਿਆਪਕ ਸਿਖਲਾਈ ਵਿੱਚ ਹਿੱਸਾ ਲੈਣ ਮਗਰੋਂ ਪਰਤ ਆਏ ਹਨ। ਇਨ੍ਹਾਂ ਪ੍ਰਿੰਸੀਪਲਾਂ ਵਿੱਚ ਕਰਮਜੀਤ ਕੌਰ ਪ੍ਰਿੰਸੀਪਲ ਜੀਐਸਐਸਐਸ ਬੁਟਾਹਰੀ, ਬਲਬੀਰ ਕੌਰ ਪ੍ਰਿੰਸੀਪਲ ਜੀਐਸਐਸਐਸ ਜਗਰਾਉਂ ਪੁਲ, ਨਰਿੰਦਰ ਪਾਲ ਵਰਮਾ ਜੀਐਸਐਸਐਸ ਮਾਨਕੀ ਤੇ ਅਮਨਦੀਪ ਸਿੰਘ ਪ੍ਰਿੰਸੀਪਲ, ਜੀਐਸਐਸਐਸ ਬੋਪਾਰਾਏ ਸ਼ਾਮਲ ਹਨ।
ਇਹ ਪ੍ਰਿੰਸੀਪਲ 23 ਜੁਲਾਈ ਨੂੰ ਹਵਾਈ ਜਹਾਜ਼ ਰਾਹੀਂ ਸਿੰਗਾਪੁਰ ਪਹੁੰਚੇ ਸਨ। ਇਹ ਸਿਖਲਾਈ 24 ਤੋਂ 28 ਜੁਲਾਈ ਤੱਕ ਪੰਜ ਦਿਨਾਂ ਦੀ ਸੀ। ਪ੍ਰਿੰਸੀਪਲ ਬਲਬੀਰ ਕੌਰ ਨੇ ਕਿਹਾ ਕਿ ਸਿੰਗਾਪੁਰ ਸਿੱਖਿਆ ਪ੍ਰਣਾਲੀ ਦੀ ਸਭ ਤੋਂ ਵੱਡੀ ਤਾਕਤ ਯੋਜਨਾਬੰਦੀ ਹੈ। ਉਨ੍ਹਾਂ ਦੀ ਯੋਜਨਾ ਭਵਿੱਖ ਦੀਆਂ ਜ਼ਰੂਰਤਾਂ ’ਤੇ ਅਧਾਰਤ ਹੈ ਤੇ ਉਹ ਉਸ ਅਨੁਸਾਰ ਆਪਣੇ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਦੇ ਹਨ।
ਪ੍ਰਿੰਸੀਪਲ ਕਰਮਜੀਤ ਕੌਰ ਨੇ ਕਿਹਾ ਕਿ ਸਿੰਗਾਪੁਰ ਸਿਖਲਾਈ ਵਧੀਆ ਸਿੱਖਣ ਦਾ ਤਜਰਬਾ ਸੀ। ਉਹ ਆਪਣੇ ਸਕੂਲ ਵਿੱਚ ਸਿਖਲਾਈ ਤੋਂ ਪ੍ਰਾਪਤ ਸਭ ਤੋਂ ਵਧੀਆ ਅਭਿਆਸਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰਨਗੇ। ਪ੍ਰਿੰਸੀਪਲ ਡਾ. ਨਰਿੰਦਰ ਵਰਮਾ ਨੇ ਕਿਹਾ ਕਿ ਉਹ ਸਿੰਗਾਪੁਰ ਸਿੱਖਿਆ ਪ੍ਰਣਾਲੀ ਤੋਂ ਬਹੁਤ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ: Ludhiana News: ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ! 24 ਘੰਟੇ ਮਿਲੇਗੀ ਪਾਣੀ ਦੀ ਸਪਲਾਈ, ਵਿਸ਼ਵ ਬੈਂਕ ਯੋਜਨਾ ਦਾ ਕਮਾਲ
ਪ੍ਰਿੰਸੀਪਲ ਅਮਨਦੀਪ ਸਿੰਘ ਨੇ ਕਿਹਾ ਕਿ ਅਸੀਂ ਸਿੰਗਾਪੁਰ ਦੀ ਅਕੈਡਮੀ ਤੋਂ ਪ੍ਰਾਪਤ ਕੀਤੇ ਗਿਆਨ ਤੇ ਅਕਾਦਮਿਕ ਰਣਨੀਤੀਆਂ ਨੂੰ ਹੋਰ ਪ੍ਰਸਾਰਿਤ ਕਰਾਂਗੇ। ਡੀਈਓ (ਸੈਕੰਡਰੀ) ਡਿੰਪਲ ਮਦਾਨ ਨੇ ਇਸ ਸਬੰਧੀ ਸਿੱਖਿਆ ਵਿਭਾਗ ਪੰਜਾਬ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ ਨੇ ਵਿਸ਼ਵ ਪੱਧਰ ’ਤੇ ਅਕਾਦਮਿਕ ਤੇ ਫੈਕਲਟੀ ਦੇ ਅਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Ludhiana news: ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਸੀਐਮ ਭਗਵੰਤ ਮਾਨ