ਪੜਚੋਲ ਕਰੋ

Ludhiana News: ਕੈਨੇਡਾ ਨਾਲ ਬਿਹਤਰ ਹੋਵੇਗੀ ਪੰਜਾਬ ਦੀ ਰੋਡ ਸੇਫਟੀ ਫੋਰਸ ? 1300 ਨਵੇਂ ਮੁਲਾਜ਼ਮ, 144 ਗੱਡੀਆਂ, SUV 'ਤੇ ਸਪੀਡ ਰਾਡਾਰ....

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਸ਼ੇਸ਼ ਫੋਰਸ ਲਈ ਪਹਿਲੇ ਪੜਾਅ ਤਹਿਤ 1300 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਫੋਰਸ ਵੱਲੋਂ ਵਰਤੇ ਜਾਣ ਵਾਲੇ ਵਾਹਨਾਂ ਦਾ ਮੁਆਇਨਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ’ਤੇ 144 ਵਾਹਨ ਲਾਂਚ ਕੀਤੇ ਜਾਣਗੇ

Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ) ਦੀ ਸ਼ੁਰੂਆਤ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ, ਜੋ ਅੱਜ ਇੱਥੇ ਆਪਣੀ ਕਿਸਮ ਦੀ ਨਿਵੇਕਲੀ ਅਤੇ ਵਿਸ਼ੇਸ਼ ਫੋਰਸ ਦੀ ਸ਼ੁਰੂਆਤ ਕਰਨ ਲਈ ਵਿਸਤ੍ਰਿਤ ਸਮੀਖਿਆ ਮੀਟਿੰਗ ਲਈ ਪਹੁੰਚੇ ਸਨ, ਨੇ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਬਹੁਤ ਕੀਮਤੀ ਜਾਨਾਂ ਜਾਂਦੀਆਂ ਹਨ, ਜਿਨ੍ਹਾਂ ਨੂੰ ਰੋਕਿਆ ਜਾਣਾ ਅਤਿ-ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਉਦੋਂ ਹੀ ਸੰਭਵ ਹੈ, ਜੇ ਸੂਬੇ ਦੀਆਂ ਸੜਕਾਂ ’ਤੇ ਟਰੈਫਿਕ ਨੂੰ ਬਿਹਤਰ ਢੰਗ ਨਾਲ ਕੰਟਰੋਲ ਕੀਤਾ ਜਾਵੇ, ਇਸੇ ਲਈ ਪੰਜਾਬ ਪੁਲਿਸ ਵਿੱਚ ‘ ਰੋਡ ਸੇਫਟੀ ਫੋਰਸ’ ਦਾ ਗਠਨ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਦੇ ਮੱਦੇਨਜ਼ਰ ਇਸ ਫੋਰਸ ਨੂੰ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਵਾਲਿਆਂ ’ਤੇ ਨਿਗ੍ਹਾ ਰੱਖਣ, ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਜਿਸ ਨਾਲ ਥਾਣਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ’ਤੇ ਬੋਝ ਵੀ ਘਟੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਸ਼ੇਸ਼ ਫੋਰਸ ਲਈ ਪਹਿਲੇ ਪੜਾਅ ਤਹਿਤ 1300 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਫੋਰਸ ਵੱਲੋਂ ਵਰਤੇ ਜਾਣ ਵਾਲੇ ਵਾਹਨਾਂ ਦਾ ਮੁਆਇਨਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ’ਤੇ 144 ਵਾਹਨ ਲਾਂਚ ਕੀਤੇ ਜਾਣਗੇ, ਜਿਨ੍ਹਾਂ ਵਿਚੋਂ 116  ਇਸੂਜ਼ੂ ਵਾਹਨ ਹੋਣਗੇ, ਜੋ ਹਰ 30 ਕਿਲੋਮੀਟਰ ਬਾਅਦ ਤਾਇਨਾਤ ਕੀਤੇ ਜਾਣਗੇ ਅਤੇ 28 ਐਸ.ਯੂ.ਵੀ. ਹੋਣਗੀਆਂ, ਜੋ ਸਪੀਡ ਰਾਡਾਰ ਨਾਲ ਲੈਸ ਹੋਣਗੀਆਂ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਦੁਰਘਟਨਾ ਹੋਣ ‘ਤੇ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਉਪਲਬਧ ਹੋਵੇਗੀ।

ਮੁੱਖ ਮੰਤਰੀ ਨੇ ਸੂਬੇ ਵਿੱਚ ਇਸ ਅਤਿ-ਆਧੁਨਿਕ ਫੋਰਸ ਲਈ ਪ੍ਰਸਤਾਵਿਤ ਵਰਦੀਆਂ ਦੇ ਵੱਖ-ਵੱਖ ਡਿਜ਼ਾਈਨਾਂ ਦੀ ਵੀ ਜਾਂਚ ਕਰਦਿਆਂ ਕਿਹਾ ਕਿ ਵਰਦੀ ਵਿੱਚ ਰਿਫਲੈਕਟਰ ਜ਼ਰੂਰ ਹੋਣੇ ਚਾਹੀਦੇ ਹਨ ਤਾਂ ਜੋ ਲੋੜਵੰਦ ਵਿਅਕਤੀ ਦੂਰੋਂ ਵੀ ਇਨ੍ਹਾਂ ਵਾਹਨਾਂ ਨੂੰ ਦੇਖ ਸਕੇ। ਉਨ੍ਹਾਂ ਕਿਹਾ ਕਿ ਇਹ ਫੋਰਸ ਸੂਬੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਤੇ ਪਲੇਠਾ ਉਪਰਾਲਾ ਦੇਸ਼ ਦੇ ਬਾਕੀ ਰਾਜਾਂ ਵਿੱਚ ਵੀ ਦੁਹਰਾਇਆ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget