Ludhiana News: ਪੰਜਾਬ ’ਚ ਅਫੀਮ ਦੀ ਖੇਤੀ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਮਾਹਿਰਾਂ ਵੱਲੋਂ ਅਫੀਮ ਦੀ ਖੇਤੀ ਦੀ ਵਕਾਲਤ ਕਰਨ ਮਗਰੋਂ ਸਰਕਾਰ ਉੱਪਰ ਵੀ ਦਬਾਅ ਬਣਨ ਲੱਗਾ ਹੈ। ਮੰਗਲਵਾਰ ਨੂੰ ਪੰਜਾਬ ’ਚ ਖਸ-ਖਸ ਦੀ ਖੇਤੀ ਨੂੰ ਪ੍ਰਵਾਨਗੀ ਦੇਣ ਦੀ ਮੰਗ ਸਬੰਧੀ ਵਫ਼ਦ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਿਆ।
ਇਸ ਵਫ਼ਦ ਦੀ ਅਗਵਾਈ ਕਰਨ ਵਾਲੇ ਸੰਜੈ ਕੁਮਾਰ ਪਾਕੀਜ਼ਾ ਨੇ ਦੱਸਿਆ ਕਿ ਪੰਜਾਬ ਦੀ ਨੌਜਵਾਨੀ ਨੂੰ ਸਿੰਥੈਟਿਕ ਨਸ਼ਿਆਂ ਦੀ ਦਲ-ਦਲ ’ਚੋਂ ਬਾਹਰ ਕੱਢਣ ਤੇ ਡੁੱਬਦੀ ਜਾ ਰਹੀ ਕਿਸਾਨੀ ਨੂੰ ਤਰੱਕੀ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਜਾਣ ਦੇ ਇਰਾਦੇ ਨਾਲ ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬ ’ਚ ਖਸ-ਖਸ ਦੀ ਖੇਤੀ ਦੀ ਹਮਾਇਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਤੱਤਕਾਲੀ ਸਰਕਾਰਾਂ ਦੇ ਕਾਰਜਕਾਲ ਦੌਰਾਨ ਵੀ ਉਹ ਲਗਾਤਾਰ ਸਰਗਰਮ ਰਹੇ ਹਨ ਤੇ ਮੌਜੂਦਾ ਆਮ ਆਦਮੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਵੀ ਇਹੋ ਮੰਗ ਕਰ ਰਹੇ ਹਾਂ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਖਸ-ਖਸ ਦੀ ਖੇਤੀ ਕਰਨ ਲਈ ਰਾਹ ਪੱਧਰਾ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੰਤਰੀ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ। ਵਫਦ ਨੇ ਸਰਕਾਰ ਤੇ ਖੇਤੀਬਾੜੀ ਮੰਤਰੀ ਨੂੰ ਪੰਜਾਬ ਦੇ ਭਵਿੱਖ ਨਾਲ ਜੁੜੇ ਇਸ ਮਸਲੇ ਦਾ ਜਲਦੀ ਹੱਲ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: Viral Video: ਜ਼ਮੀਨ ਖਿਸਕਣ ਕਾਰਨ ਵਿਆਹ 'ਚ ਨੱਚ ਰਹੇ 20 ਤੋਂ ਵੱਧ ਮਹਿਮਾਨ ਖਾਈ 'ਚ ਡਿੱਗੇ, ਹੈਰਾਨ ਕਰਨ ਵਾਲੀ ਵੀਡੀਓ ਆਈ ਸਾਹਮਣੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।