Punjab News : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਤੋਂ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿਥੇ ਮੁੰਡੀਆਂ ਖੁਰਦ ਕਲੋਨੀ 'ਚ ਕਿਰਾਏ 'ਤੇ ਰਹਿਣ ਵਾਲੀ ਇੱਕ ਮਹਿਲਾ ਨੇ ਮਕਾਨ ਮਾਲਕ 'ਤੇ ਰੇਪ ਦਾ ਆਰੋਪ ਲਗਾਇਆ ਹੈ।


 

ਪੀੜਤ ਔਰਤ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਾਰਵਾਈ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪੀੜਤ ਮਹਿਲਾ ਨੇ ਦੱਸਿਆ ਕਿ ਮੁਲਜ਼ਮ ਸੇਵਾਮੁਕਤ ਪੁਲੀਸ ਅਧਿਕਾਰੀ ਹੈ, ਜਿਸ ਨੇ ਉਸ ਦੀ ਬੇਟੀ ਨੂੰ ਪਿਸਤੌਲ ਦਿਖਾ ਕੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ ਹੈ। ਮਹਿਲਾ ਨੇ ਦੱਸਿਆ ਕਿ ਉਹ ਮੁੰਡੀਆਂ ਖੁਰਦ ਕਾਲੋਨੀ 'ਚ ਆਪਣੇ ਪਤੀ ਅਤੇ ਬੇਟੀ ਨਾਲ ਕਿਰਾਏ ਦੇ ਕਮਰੇ 'ਚ ਰਹਿੰਦੀ ਹੈ। 

 




 

ਉਸ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਉਸ ਦੇ ਮਕਾਨ ਮਾਲਕ ਨੇ ਕਮਰੇ 'ਚ ਦਾਖਲ ਹੋ ਕੇ ਉਸ ਦੀ ਬੇਟੀ 'ਤੇ ਪਿਸਤੌਲ ਤਾਨ ਦਿੱਤੀ। ਆਰੋਪੀ ਨੇ ਉਸ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਔਰਤ ਨਾਲ ਬਲਾਤਕਾਰ ਕੀਤਾ। ਜਦੋਂ ਔਰਤ ਦਾ ਪਤੀ ਉਥੇ ਪਹੁੰਚਿਆ ਤਾਂ ਦੋਸ਼ੀ ਫਰਾਰ ਹੋ ਗਿਆ। ਥਾਣਾ ਸਦਰ ਦੇ ਇੰਚਾਰਜ ਵਿਕਰਮ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।