Ludhiana News: ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਆਲਮਗੀਰ ਬਾਈਪਾਸ ਨੇੜੇ ਇੱਕ ਔਰਤ ਦੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਮੰਗਲਵਾਰ ਸਵੇਰੇ ਸਥਾਨਕ ਲੋਕਾਂ ਨੇ ਸੜਕ ਕਿਨਾਰੇ ਇੱਕ ਬੋਰੀ ਪਈ ਦੇਖੀ ਜੋ ਕਿ ਬਹੁਤ ਭਾਰੀ ਲੱਗ ਰਹੀ ਸੀ। ਜਦੋਂ ਉਹ ਨੇੜੇ ਆਏ ਤੇ ਜਾ ਕੇ ਦੇਖਿਆ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਤੇ ਉਨ੍ਹਾਂ ਨੇ ਇਲਾਕੇ ਦੇ ਸਰਪੰਚ ਨੂੰ ਸੂਚਿਤ ਕੀਤਾ।

Continues below advertisement

ਸਰਪੰਚ ਮੌਕੇ 'ਤੇ ਪਹੁੰਚੇ ਅਤੇ ਬੋਰੀ ਵਿੱਚੋਂ ਹੱਥ ਵਰਗੀ ਕੋਈ ਚੀਜ਼ ਨਿਕਲਦੀ ਵੇਖੀ। ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ। ਦੁੱਗਰੀ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਉਨ੍ਹਾਂ ਦੀ ਮੌਜੂਦਗੀ ਵਿੱਚ ਬੋਰੀ ਖੋਲ੍ਹੀ, ਜਿਸ ਤੋਂ ਇੱਕ ਔਰਤ ਦੀ ਲਾਸ਼ ਸਾਹਮਣੇ ਆਈ।

Continues below advertisement

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਸਦੀ ਉਮਰ 30 ਤੋਂ 35 ਸਾਲ ਦੇ ਵਿਚਕਾਰ ਹੋਣ ਦਾ ਅਨੁਮਾਨ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕਿਸੇ ਨੇ ਰਾਤ ਨੂੰ ਲਾਸ਼ ਉੱਥੇ ਸੁੱਟ ਦਿੱਤੀ ਸੀ।

ਇਲਾਕੇ ਦੇ ਸਰਪੰਚ ਸੰਜੇ ਤਿਵਾੜੀ ਨੇ ਕਿਹਾ, "ਮੈਨੂੰ ਸਵੇਰੇ 9:30 ਵਜੇ ਦੇ ਕਰੀਬ ਕੁਝ ਲੋਕਾਂ ਤੋਂ ਬਾਈਪਾਸ ਨੇੜੇ ਇੱਕ ਬੋਰੀ ਪਈ ਹੋਣ ਦੀ ਸੂਚਨਾ ਮਿਲੀ। ਜਦੋਂ ਅਸੀਂ ਘਟਨਾ ਵਾਲੀ ਥਾਂ 'ਤੇ ਪਹੁੰਚੇ, ਤਾਂ ਅਸੀਂ ਤੁਰੰਤ ਪੁਲਿਸ ਨੂੰ ਗੰਭੀਰ ਸਥਿਤੀ ਬਾਰੇ ਸੂਚਿਤ ਕੀਤਾ।

ਇਸ ਵੇਲੇ, ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਅਤੇ ਔਰਤ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 10:00 ਵਜੇ ਦੇ ਕਰੀਬ ਇੱਕ ਕਾਲ ਆਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।