Ludhiana News : ਪੰਜਾਬ ਪੁਲਿਸ ਹਥਿਆਰਾਂ ਦੀ ਨੁਮਾਇਸ਼ ਤੇ ਫਾਇਰ ਕੱਢ ਵਾਲਿਆਂ ਖਿਲਾਫ ਸਖਤ ਹੋ ਗਈ ਹੈ। ਸ਼ਹਿਰ ਦੇ ਈਸ਼ਰ ਨਗਰ ਕੋਲ ਸਥਿਤ ਡੀ-ਮਾਰਟ ਨੇੜੇ ਕਾਰ ਸਵਾਰ ਇੱਕ ਨੌਜਵਾਨ ਨੇ ਚੱਲਦੀ ਕਾਰ ’ਚੋਂ ਹੱਥ ਬਾਹਰ ਕੱਢ ਕੇ ਹਥਿਆਰ ਨਾਲ ਹਵਾਈ ਫਾਇਰ ਕੀਤੇ। ਇਲਾਕੇ ਦੇ ਲੋਕਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ।



ਮੌਕੇ ’ਤੇ ਪੁੱਜੀ ਪੁਲਿਸ ਨੇ ਸੇਫ ਸਿਟੀ ਪ੍ਰਾਜੈਕਟ ਤਹਿਤ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਫਿਰੋਜ਼ਪੁਰ ਦੇ ਗੁਰੂ ਹਰਸਹਾਏ ਵਾਸੀ ਸੰਦੀਪ ਕੁਮਾਰ ਤੇ ਹਰਪ੍ਰੀਤ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਸੰਦੀਪ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਹਰਪ੍ਰੀਤ ਹਾਲੇ ਫ਼ਰਾਰ ਹੈ।

ਹਾਸਲ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਤੇ ਹਰਪ੍ਰੀਤ ਸਿੰਘ 25 ਨਵੰਬਰ ਨੂੰ ਆਪਣੀ ਪਜੈਰੋ ਗੱਡੀ ’ਤੇ ਜਾ ਰਹੇ ਸਨ। ਡੀ-ਮਾਰਟ ਕੋਲ ਸੰਦੀਪ ਸਿੰਘ ਨੇ ਗੱਡੀ ’ਚੋਂ ਹੱਥ ਬਾਹਰ ਕੱਢਿਆ ਤੇ ਆਪਣੀ ਪਿਸਤੌਲ ਨਾਲ ਹਵਾਈ ਫਾਇਰ ਕੀਤੇ। ਇਸ ਦੀ ਸ਼ਿਕਾਇਤ ਇਲਾਕਾ ਵਾਸੀਆਂ ਨੇ ਪੁਲੀਸ ਕੰਟਰੋਲ ਰੂਮ ’ਤੇ ਦਿੱਤੀ।


ਇਹ ਵੀ ਪੜ੍ਹੋ : ਤਿਹਾੜ ਜੇਲ੍ਹ 'ਚ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਸੇਵਾ 'ਚ ਲੱਗੇ ਕਈ ਲੋਕ, ਇਸ ਵੀਡੀਓ ਨੇ ਖੋਲ੍ਹੇ ਭੇਤ

ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਤੇ ਆਸਪਾਸ ਦੇ ਲੋਕਾਂ ਤੋਂ ਪੁੱਛ-ਪੜਤਾਲ ਕੀਤੀ ਪਰ ਕਿਸੇ ਨੂੰ ਕੁਝ ਪਤਾ ਨਹੀਂ ਸੀ ਕਿ ਨੌਜਵਾਨ ਕੌਣ ਸਨ। ਇਸ ਮਗਰੋਂ ਸੇਫ ਸਿਟੀ ਪ੍ਰਾਜੈਕਟ ਤਹਿਤ ਲੱਗੇ ਕੈਮਰਿਆਂ ਦੀ ਜਾਂਚ ਕਰਨ ’ਤੇ ਮੁਲਜ਼ਮਾਂ ਦੀ ਪਛਾਣ ਹੋ ਗਈ।

ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰਨ ਮਗਰੋਂ ਕਾਰਵਾਈ ਕਰਦਿਆਂ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਉਸ ਦੀ ਗੱਡੀ ਕਬਜ਼ੇ ’ਚ ਲੈ ਲਈ ਹੈ। ਏਐਸਆਈ ਸਤਵਿੰਦਰ ਸਿੰਘ ਅਨੁਸਾਰ ਮੁਲਜ਼ਮ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤਾਂ ਕਿ ਦੂਜੇ ਮੁਲਜ਼ਮ ਦਾ ਪਤਾ ਲਗਾਇਆ ਜਾ ਸਕੇ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।