(Source: ECI/ABP News)
Punjab News: ਆਪ ਦੀ ਨਵੀਂ 'ਫ਼ੌਜ' ਤਿਆਰ ! ਮੁੱਲਾਂਪੁਰ 'ਚ ਹੋਇਆ ਸਹੁੰ ਚੁੱਕ ਸਮਾਗਮ, CM ਮਾਨ ਨੇ ਦਿੱਤੀ ਖ਼ਾਸ ਸਲਾਹ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਪਰਿਵਾਰ ਹੈ। ਪੰਜਾਬ ਮੇਰਾ ਪਰਿਵਾਰ ਹੈ। ਅਸੀਂ ਪੰਜਾਬ ਵਿੱਚ ਸਿਆਸੀ ਤਬਦੀਲੀ ਲਿਆਉਣ ਲਈ ਤਨਦੇਹੀ ਨਾਲ ਮਿਹਨਤ ਕੀਤੀ ਹੁਣ ਸਾਨੂੰ ਆਪਣੇ ਦੇਸ਼ ਨੂੰ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਮੁਕਤ ਕਰਨ ਲਈ ਹੋਰ ਵੀ ਮਿਹਨਤ ਕਰਨੀ ਪਵੇਗੀ।
Ludhiana News: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਨਵੇਂ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਲਈ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, 'ਆਪ' ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, 'ਆਪ' ਪੰਜਾਬ ਦੇ ਇੰਚਾਰਜ ਜਰਨੈਲ ਸਿੰਘ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਬ੍ਰਹਮ ਸ਼ੰਕਰ ਜਿੰਪਾ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਲਾਲਚੰਦ ਕਟਾਰੂਚੱਕ, ਡਾ ਬਲਜੀਤ ਕੌਰ, ਹਰਜੋਤ ਬੈਂਸ ਦੇ ਨਾਲ 'ਆਪ' ਵਿਧਾਇਕ, ਚੇਅਰਮੈਨ ਅਤੇ ਵਲੰਟੀਅਰ ਵੀ ਹਾਜ਼ਰ ਸਨ ।
'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਸਾਰੇ ਨਵੇਂ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਨੂੰ ਸਹੁੰ ਚੁਕਾਈ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਆਗੂਆਂ ਅਤੇ ਵਲੰਟੀਅਰਾਂ ਨੂੰ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਨੁਸਾਰ ਨਵੇਂ ਬਲਾਕ ਪ੍ਰਧਾਨ ਅਤੇ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਸਾਰੇ ਨਵੇਂ ਅਹੁਦੇਦਾਰ ਇਮਾਨਦਾਰ ਅਤੇ ਮਿਹਨਤੀ ਲੋਕ ਹਨ ਜੋ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ।
ਇਸ ਮੌਕੇ 'ਆਪ' ਪੰਜਾਬ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪਾਰਟੀ ਦੀ ਟੀਮ ਨੇ ਬਹੁਤ ਮਿਹਨਤ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਇਤਿਹਾਸਕ ਜਿੱਤ ਸੰਭਵ ਬਣਾਇਆ ਹੈ। ਇਸੇ ਤਰ੍ਹਾਂ ਪਾਰਟੀ ਆਉਣ ਵਾਲੀਆਂ ਲੋਕਲ ਬਾਡੀ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਅਸੀਂ 90% ਤੋਂ ਵੱਧ ਵਾਰਡਾਂ ਵਿੱਚ ਜਿੱਤ ਦਰਜ ਕਰਾਂਗੇ।
ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਕਿਹਾ ਕਿ ਵਲੰਟੀਅਰਾਂ ਦੇ ਸਹਿਯੋਗ ਅਤੇ ਮਿਹਨਤ ਤੋਂ ਬਿਨਾਂ ਕੋਈ ਵੀ ਸਫਲਤਾ ਸੰਭਵ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਕੋਲ 'ਆਪ' ਪੰਜਾਬ ਇਕਾਈ ਦੇ ਰੂਪ 'ਚ ਵਲੰਟੀਅਰਾਂ ਦੀ ਦੁਨੀਆ ਦੀ ਸਭ ਤੋਂ ਮਿਹਨਤੀ ਅਤੇ ਅਨੁਸ਼ਾਸਿਤ ਟੀਮ ਹੈ, ਜਿਨ੍ਹਾਂ ਨੇ ਨਾ ਸਿਰਫ਼ ਇਤਿਹਾਸਕ ਫਤਵਾ ਦੇ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ, ਸਗੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਹੋਰਨਾਂ ਸੂਬਿਆਂ ਤੱਕ ਪਹੁੰਚਾਉਣ ਲਈ ਵੀ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਬਲਾਕ ਪ੍ਰਧਾਨ ਪਾਰਟੀ ਸੰਗਠਨ ਵਿੱਚ ਸਭ ਤੋਂ ਮਹੱਤਵਪੂਰਨ ਵਿਅਕਤੀ ਹਨ ਅਤੇ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਪਰਿਵਾਰ ਹੈ। ਪੰਜਾਬ ਮੇਰਾ ਪਰਿਵਾਰ ਹੈ। ਅਸੀਂ ਪੰਜਾਬ ਵਿੱਚ ਸਿਆਸੀ ਤਬਦੀਲੀ ਲਿਆਉਣ ਲਈ ਤਨਦੇਹੀ ਨਾਲ ਮਿਹਨਤ ਕੀਤੀ ਹੁਣ ਸਾਨੂੰ ਆਪਣੇ ਦੇਸ਼ ਨੂੰ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਮੁਕਤ ਕਰਨ ਲਈ ਹੋਰ ਵੀ ਮਿਹਨਤ ਕਰਨੀ ਪਵੇਗੀ।
ਉਨ੍ਹਾਂ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਲੈ ਕੇ ਜਾਣ ਅਤੇ ਹਰ ਸੂਬੇ ਵਿੱਚ ਪਾਰਟੀ ਇਕਾਈਆਂ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ 2012 'ਚ 'ਆਪ' ਦੇ ਗਠਨ ਤੋਂ ਬਾਅਦ ਸਾਡੇ 'ਚ ਉਤਰਾਅ-ਚੜ੍ਹਾਅ ਆਏ ਹਨ ਅਤੇ ਲੁਕਵੇਂ ਅਤੇ ਨਿੱਜੀ ਹਿੱਤਾਂ ਨਾਲ ਪਾਰਟੀ 'ਚ ਸ਼ਾਮਲ ਹੋਣ ਵਾਲੇ ਬਹੁਤ ਸਾਰੇ ਲੋਕ ਸਾਨੂੰ ਛੱਡ ਕੇ ਚਲੇ ਗਏ ਪਰ ਅਸੀਂ ਮਜ਼ਬੂਤੀ ਨਾਲ ਖੜ੍ਹੇ ਹਾਂ ਕਿਉਂਕਿ ਅਸੀਂ ਪੰਜਾਬ ਅਤੇ ਆਪਣੇ ਲੋਕਾਂ ਲਈ ਕੰਮ ਕਰ ਰਹੇ ਹਾਂ।
ਮਾਨ ਨੇ ਕਿਹਾ ਕਿ ਕੁਝ ਲੋਕ ਸੋਚਦੇ ਹਨ ਕਿ ਉਹ ਪਾਰਟੀ ਤੋਂ ਵੱਡੇ ਹਨ ਪਰ ਪਾਰਟੀ ਨੇ ਸਾਨੂੰ ਅਜਿਹਾ ਪਲੇਟਫਾਰਮ ਦਿੱਤਾ ਜਿਸ ਨੇ ਸਾਂਝੇ ਪਿਛੋਕੜ ਵਾਲੇ ਲੋਕਾਂ ਨੂੰ ਮੰਤਰੀ, ਵਿਧਾਇਕ ਅਤੇ ਚੇਅਰਮੈਨ ਬਣਾਇਆ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਕਾਬਲ ਲੋਕਾਂ ਨੂੰ ਜ਼ਿੰਮੇਵਾਰੀਆਂ ਦਿੰਦਾ ਹੈ ਅਤੇ ਸਾਡੀ ਦੇਸ਼ ਅਤੇ ਆਪਣੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਹੈ। ਸਾਨੂੰ ਇਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)