ਨਸ਼ਾ ਵੇਚਣ ਤੋਂ ਰੋਕਣ 'ਤੇ ਨੌਜਵਾਨਾਂ ਨੇ ਬਜ਼ੁਰਗ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ , ਵੀਡੀਓ ਵਾਇਰਲ
Machhiwara News: ਮਾਛੀਵਾੜਾ ਦੇ ਨਿਵਾਸੀ ਮਨਜੀਤ ਸਿੰਘ ਵੱਲੋਂ ਜਦੋਂ ਨੌਜਵਾਨਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਗਿਆ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਸ ਨੂੰ ਜੁੱਤੀਆਂ, ਡੰਡਿਆਂ ਨਾਲ ਕੁੱਟਦਿਆਂ ਦੀ ਵੀਡੀਓ ਵਾਇਰਲ ਹੋ ਗਈ ਹੈ। ਇਸ ’ਤੇ ਪੁਲਿਸ ਵੱਲੋਂ
![ਨਸ਼ਾ ਵੇਚਣ ਤੋਂ ਰੋਕਣ 'ਤੇ ਨੌਜਵਾਨਾਂ ਨੇ ਬਜ਼ੁਰਗ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ , ਵੀਡੀਓ ਵਾਇਰਲ youth beat up the old man for stopping him from selling drugs in Machhiwara ਨਸ਼ਾ ਵੇਚਣ ਤੋਂ ਰੋਕਣ 'ਤੇ ਨੌਜਵਾਨਾਂ ਨੇ ਬਜ਼ੁਰਗ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ , ਵੀਡੀਓ ਵਾਇਰਲ](https://feeds.abplive.com/onecms/images/uploaded-images/2023/06/15/54828096c2bdd2aa3c2a0d1e86ee8e531686819182580345_original.jpg?impolicy=abp_cdn&imwidth=1200&height=675)
Machhiwara News: ਮਾਛੀਵਾੜਾ ਦੇ ਨਿਵਾਸੀ ਮਨਜੀਤ ਸਿੰਘ ਵੱਲੋਂ ਜਦੋਂ ਨੌਜਵਾਨਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਗਿਆ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਸ ਨੂੰ ਜੁੱਤੀਆਂ, ਡੰਡਿਆਂ ਨਾਲ ਕੁੱਟਦਿਆਂ ਦੀ ਵੀਡੀਓ ਵਾਇਰਲ ਹੋ ਗਈ ਹੈ। ਇਸ ’ਤੇ ਪੁਲਿਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਅਧਾਰ ’ਤੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਮਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੀਲਾ, ਗੋਗੜ ਤੇ ਜੱਸੂ ਨਾਮ ਦੇ ਨੌਜਵਾਨ ਦੇਰ ਰਾਤ ਉਸਦੇ ਘਰ ਆਏ ਤੇ ਬਾਹਰ ਖਿੱਚ ਕੇ ਉਸ ਦੀ ਕੁੱਟਮਾਰ ਕਰਨ ਲੱਗ ਪਏ। ਇਹ ਨੌਜਵਾਨ ਉਸ ਨੂੰ ਘਸੀਟਦੇ ਹੋਏ ਨਾਲ ਲੱਗਦੀ ਕਾਲੋਨੀ ਵਿਚ ਲੈ ਗਏ ਤੇ ਉੱਥੇ ਜਾ ਕੇ ਵੀ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੰਦੇ ਰਹੇ।
ਸ਼ਿਕਾਇਤਕਰਤਾ ਮਨਜੀਤ ਸਿੰਘ ਨੇ ਦੱਸਿਆ ਕਿ ਕੁੱਟਮਾਰ ਦੀ ਰੰਜਿਸ਼ ਇਹ ਸੀ ਕਿ ਉਹ ਉਨ੍ਹਾਂ ਨੂੰ ਨਸ਼ਾ ਕਰਨ ਤੇ ਵੇਚਣ ਤੋਂ ਰੋਕਦਾ ਸੀ, ਜਿਸ ਕਾਰਨ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ। ਨੌਜਵਾਨਾਂ ਵਲੋਂ ਮਨਜੀਤ ਸਿੰਘ ਦੀ ਕੁੱਟਮਾਰ ਕਰਨ ਦੀ ਵੀਡੀਓ ਵੀ ਬਣਾ ਲਈ, ਜਿਸ ’ਤੇ ਸੜਕ ਵਿਚਕਾਰ ਉਸਨੂੰ ਬੁਰੀ ਤਰ੍ਹਾਂ ਕੁੱਟ ਰਹੇ ਹਨ ਜੋ ਵਾਈਰਲ ਵੀ ਹੋ ਗਈ।
ਥਾਣਾ ਮਾਛੀਵਾੜਾ ਮੁਖੀ ਡੀਐਸਪੀ ਮਨਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਜੀਤ ਸਿੰਘ ਦੇ ਬਿਆਨ ਦਰਜ ਕਰ ਲਏ ਹਨ ਅਤੇ ਉਸ ਤਹਿਤ ਸ਼ੀਲਾ, ਗੋਗਡ਼ ਤੇ ਜੱਸੂ ਨਾਮ ਦੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਇੱਕ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਇਹ ਵੀ ਪੜ੍ਹੋ : ਸੁਰੱਖਿਆ ਦੇ ਮੱਦੇਨਜ਼ਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਦਿੱਲੀ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ
ਇਹ ਵੀ ਪੜ੍ਹੋ : ਭਗਵੰਤ ਮਾਨ ਹੁਣ NHAI ਦੇ ਟੋਲ ਪਲਾਜ਼ਿਆਂ ਮਗਰ ਪਏ, ਕੇਂਦਰ ਨੂੰ ਕਿਹਾ ਧੱਕੇਸ਼ਾਹੀ ਬੰਦ ਕਰਵਾਓ, ਇੱਥੇ ਨਹੀਂ ਚੱਲਣ ਦੇਣੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)