Crime News: ਲੁਧਿਆਣਾ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਸਿਰ, ਛਾਤੀ ਅਤੇ ਬਾਹਾਂ 'ਤੇ ਲੱਗੇ 50 ਟਾਂਕੇ
ਜ਼ਖ਼ਮੀ ਰਾਜੇਸ਼ ਕੁਮਾਰ ਵਾਸੀ ਸੇਖੇਵਾਲ ਰੋਡ ਨੇ ਦੱਸਿਆ ਕਿ ਉਹ ਸਰਕਾਰੀ ਡਿਪੂ ਚਲਾਉਂਦਾ ਹੈ। ਉਸ ਨੇ ਕਰੀਬ 6 ਮਹੀਨੇ ਪਹਿਲਾਂ ਆਪਣੇ ਇੱਕ ਜਾਣਕਾਰ ਨੂੰ 30,000 ਰੁਪਏ ਉਧਾਰ ਦਿੱਤੇ ਸਨ। ਉਸ ਨੇ ਉਸ ਤੋਂ ਕਈ ਵਾਰ ਪੈਸੇ ਵਾਪਸ ਮੰਗੇ ਸਨ। ਹੁਣ ਉਹ ਪੈਸੇ ਵਾਪਸ ਕਰਨ ਦੀ ਬਜਾਏ ਰੰਜਿਸ਼ ਰੱਖ ਰਿਹਾ ਹੈ।

Punjab News: ਲੁਧਿਆਣਾ ਵਿੱਚ ਹੇਅਰ ਸੈਲੂਨ ਵਿੱਚ ਵਾਲ ਕਟਵਾਉਣ ਗਏ ਇੱਕ ਨੌਜਵਾਨ 'ਤੇ ਬੀਤੀ ਸ਼ਾਮ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਲਹੂ-ਲੁਹਾਨ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦਿਆਂ ਜ਼ਖ਼ਮੀ ਰਾਜੇਸ਼ ਕੁਮਾਰ ਵਾਸੀ ਸੇਖੇਵਾਲ ਰੋਡ ਨੇ ਦੱਸਿਆ ਕਿ ਉਹ ਸਰਕਾਰੀ ਡਿਪੂ ਚਲਾਉਂਦਾ ਹੈ। ਉਸ ਨੇ ਕਰੀਬ 6 ਮਹੀਨੇ ਪਹਿਲਾਂ ਆਪਣੇ ਇੱਕ ਜਾਣਕਾਰ ਨੂੰ 30,000 ਰੁਪਏ ਉਧਾਰ ਦਿੱਤੇ ਸਨ। ਉਸ ਨੇ ਉਸ ਤੋਂ ਕਈ ਵਾਰ ਪੈਸੇ ਵਾਪਸ ਮੰਗੇ ਸਨ। ਹੁਣ ਉਹ ਪੈਸੇ ਵਾਪਸ ਕਰਨ ਦੀ ਬਜਾਏ ਰੰਜਿਸ਼ ਰੱਖ ਰਿਹਾ ਹੈ।
ਦੋ ਦਿਨ ਪਹਿਲਾਂ ਉਸ ਨੇ ਉਕਤ ਨੌਜਵਾਨ ਨਾਲ ਪੈਸਿਆਂ ਦੀ ਮੰਗ ਨੂੰ ਲੈ ਕੇ ਕੁੱਟਮਾਰ ਕੀਤੀ ਸੀ। ਇਸ ਕਾਰਨ ਸ਼ੁੱਕਰਵਾਰ ਸ਼ਾਮ ਉਸ ਨੇ ਆਪਣੇ ਤਿੰਨ ਹੋਰ ਸਾਥੀਆਂ ਨਾਲ ਮਿਲ ਕੇ ਉਸ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਜ਼ਖਮੀ ਹੋਏ ਰਾਜੇਸ਼ ਦੇ ਸਿਰ, ਛਾਤੀ ਅਤੇ ਹੱਥਾਂ 'ਤੇ ਡੂੰਘੇ ਜ਼ਖਮ ਹੋਣ ਕਾਰਨ ਕਰੀਬ 50 ਟਾਂਕੇ ਲੱਗੇ ਹਨ। ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਡਵੀਜ਼ਨ 4 ਨੂੰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ






















