ਪੜਚੋਲ ਕਰੋ

Drugs Overdose: ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, ਬੱਸ ਸਟੈਂਡ ਨੇੜਿਓਂ ਮਿਲੀ ਜਵਾਨ ਪੁੱਤ ਦੀ ਲਾਸ਼

ਪਰਿਵਾਰਕ ਮੈਂਬਰ ਬੱਸ ਸਟੈਂਡ ਇਲਾਕੇ ਵਿੱਚ ਤਲਾਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਸਦੀ ਐਕਟਿਵਾ ਦਿਖਾਈ ਦਿੱਤੀ। ਉੱਥੋਂ ਕੁਝ ਦੂਰੀ 'ਤੇ ਹੀ ਨੌਜਵਾਨ ਪੁੱਤ ਦੀ ਲਾਸ਼ ਪਈ ਸੀ ਜਿਸ ਦਾ ਮੂੰਹ ਜੈਕਟ ਨਾਲ ਢਕਿਆ ਹੋਇਆ ਸੀ

Ludhiana News:  ਲੁਧਿਆਣਾ ਦੇ ਮਨਜੀਤ ਨਗਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਕੱਲ੍ਹ ਦੁਪਹਿਰ ਤੋਂ ਲਾਪਤਾ ਸੀ ਜਿਸ ਤੋਂ ਬਾਅਦ ਸਾਰਾ ਪਰਿਵਾਰ ਉਸ ਦੀ ਭਾਲ ਕਰਦਾ ਰਿਹਾ। ਜਦੋਂ ਪਰਿਵਾਰਕ ਮੈਂਬਰ ਬੱਸ ਸਟੈਂਡ ਇਲਾਕੇ ਵਿੱਚ ਤਲਾਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਸਦੀ ਐਕਟਿਵਾ ਦਿਖਾਈ ਦਿੱਤੀ। ਉੱਥੋਂ ਕੁਝ ਦੂਰੀ 'ਤੇ ਹੀ ਨੌਜਵਾਨ ਪੁੱਤ ਦੀ ਲਾਸ਼ ਪਈ ਸੀ ਜਿਸ ਦਾ ਮੂੰਹ ਜੈਕਟ ਨਾਲ ਢਕਿਆ ਹੋਇਆ ਸੀ।

ਮ੍ਰ੍ਰਿਤਕ ਦੀ ਪਛਾਣ ਬਘੇਲ ਸਿੰਘ ਵਜੋਂ ਹੋਈ ਹੈ। ਬਘੇਲ (28) ਆਪਣੇ ਪਿਤਾ ਨਾਲ ਕੱਪੜੇ ਵੇਚਣ ਦਾ ਕੰਮ ਕਰਦਾ ਸੀ। ਪਿਤਾ ਰਣਬੀਰ ਸਿੰਘ ਨੇ ਦੱਸਿਆ ਕਿ ਕੱਲ੍ਹ ਬਘੇਲ ਕਿਸੇ ਜ਼ਰੂਰੀ ਕੰਮ ਲਈ ਜਾ ਰਿਹਾ ਹੈ, ਇਹ ਕਹਿ ਕੇ ਐਕਟਿਵਾ ’ਤੇ ਘਰੋਂ ਨਿਕਲਿਆ ਸੀ। ਸ਼ਾਮ ਤੱਕ ਉਹ ਵਾਪਸ ਨਹੀਂ ਆਇਆ। ਰਿਸ਼ਤੇਦਾਰਾਂ ਵਿੱਚ ਵੀ ਇਸ ਦੀ ਭਾਲ ਕੀਤੀ। ਦੇਰ ਰਾਤ ਬਘੇਲ ਦੀ ਐਕਟਿਵਾ ਅਤੇ ਲਾਸ਼ ਬੱਸ ਸਟੈਂਡ ਨੇੜਿਓਂ ਮਿਲੀ।

ਰਣਬੀਰ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਿਆ ਹੈ। ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਮਨਜੀਤ ਨਗਰ ਵਿੱਚ ਚਿੱਟਾ ਖੁੱਲ੍ਹੇਆਮ ਵੇਚਿਆ ਜਾਂਦਾ ਹੈ। ਉਹ ਕਈ ਵਾਰ ਪੁਲਿਸ ਪ੍ਰਸ਼ਾਸਨ ਤੋਂ ਮੰਗ ਵੀ ਕਰ ਚੁੱਕੇ ਹਨ ਕਿ ਚਿੱਟਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਪਰ ਪੁਲਿਸ ਦੀ ਢਿੱਲਮੱਠ ਕਾਰਨ ਉਸ ਦੇ ਲੜਕੇ ਦੀ ਮੌਤ ਹੋ ਗਈ।

ਜੇਕਰ ਪੁਲਿਸ ਚਿਟਾ ਵੇਚਣ ਵਾਲੇ ਨਸ਼ਾ ਤਸਕਰਾਂ 'ਤੇ ਸਮੇਂ ਸਿਰ ਕਾਰਵਾਈ ਕਰੇ ਤਾਂ ਕਈ ਨੌਜਵਾਨਾਂ ਦੀਆਂ ਜਾਨਾਂ ਬਚ ਸਕਦੀਆਂ ਹਨ | ਰਣਦੀਪ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਅਜੇ ਵਿਆਹ ਵੀ ਨਹੀਂ ਹੋਇਆ ਸੀ। ਦੋਸਤਾਂ ਨੇ ਹੀ ਉਸ ਨੂੰ ਨਸ਼ੇ ਉੱਤੇ ਲਾਇਆ ਹੈ ਤੇ ਸ਼ੱਕ ਹੈ ਕਿ ਉਨ੍ਹਾਂ ਨੇ ਹੀ ਜ਼ਿਆਦਾ ਨਸ਼ਾ ਦਿੱਤਾ ਹੈ ਜਿਸ ਕਰਕੇ ਉਸ ਦੀ ਮੌਤ ਹੋ ਗਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Embed widget