Ludhiana News: ਪੰਜਾਬ ਸਰਕਾਰ ਦੇ ਪੁਲਿਸ ਦੇ ਲੱਖ ਦਾਅਵਿਆਂ ਮਗਰੋਂ ਵੀ ਨਸ਼ਿਆਂ ਨੂੰ ਠੱਲ੍ਹ ਨਹੀਂ ਪੈ ਰਹੀ। ਇੱਕ ਪਾਸੇ ਰੋਜ਼ਾਨਾ ਨਸ਼ਿਆਂ ਦੀ ਖੇਪ ਫੜਨ ਦੇ ਦਾਅਵੇ ਕੀਤੇ ਜੇ ਰਹੇ ਹਨ ਤੇ ਦੂਜੇ ਪਾਸੇ ਆਏ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਆ ਰਹੀਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਵਿੱਚੋਂ ਸਾਹਮਣੇ ਆਇਆ ਹੈ। ਇੱਥੇ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।
ਦੱਸ ਦਈਏ ਕਿ ਨਸ਼ਾ ਨੌਜਵਾਨਾਂ ’ਚ ਇਸ ਕਦਰ ਹਾਵੀ ਹੋ ਚੁੱਕਿਆ ਹੈ ਕਿ ਨੌਜਵਾਨ ਨਸ਼ੇ ਦੀ ਦਲਦਲ ’ਚੋਂ ਬਾਹਰ ਨਹੀਂ ਨਿਕਲ ਪਾ ਰਹੇ। ਵੱਧ ਰਹੇ ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਹੈ। ਘਰ ਤੋਂ ਕਟਿੰਗ ਕਰਵਾਉਣ ਲਈ ਨਿਕਲੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਉਸ ਦੀ ਲਾਸ਼ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਮਿਲੀ ਹੈ।
ਮ੍ਰਿਤਕ ਭਾਈ ਹਿੰਮਤ ਸਿੰਘ ਨਗਰ ਦਾ ਰਹਿਣ ਵਾਲਾ ਜਸਮੀਤ ਸਿੰਘ (25) ਹੈ। ਲਾਸ਼ ਦੇਖ ਕੇ ਪੈਟਰੋਲ ਪੰਪ ਮੁਲਾਜ਼ਮ ਨੇ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਥਾਣਾ ਸਦਰ ਅਧੀਨ ਆਉਂਦੀ ਚੌਕੀ ਮਰਾਡੋ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਜਾਂਚ ਤੋਂ ਬਾਅਦ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ। ਇਸ ਮਾਮਲੇ ’ਚ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਅਣਪਛਾਤੇ ਲੋਕਾਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਵੈਰੀਫਿਕੇਸ਼ਨ ਦੌਰਾਨ 43 ਲਾਇਸੈਂਸਾਂ ਨੂੰ ਰੱਦ ਕਰਨ ਦੀ ਸਿਫ਼ਾਰਸ਼ ਆਈ ਸੀ। ਪੁਲਿਸ ਵੱਲੋਂ ਪੂਰੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜੋ ਲਾਇਸੈਂਸ ਵੈਰੀਫਾਈ ਹੋ ਰਹੇ ਹਨ, ਉਨ੍ਹਾਂ ’ਚ ਵੀ ਜੇਕਰ ਖਾਮੀਆਂ ਨਜ਼ਰ ਆਈਆਂ ਤਾਂ ਉਨ੍ਹਾਂ ਦੇ ਲਾਇਸੈਂਸ ਵੀ ਰੱਦ ਕਰ ਦਿੱਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।