Punjab News: ਲੁਧਿਆਣਾ ਵਿੱਚ ਕੈਨੇਡਾ ਦੇ ਇੱਕ ਨੌਜਵਾਨ ਅਤੇ ਉਸ ਦੇ ਮਾਮੇ ਦੇ ਲੜਕੇ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਬਲਰਾਜ ਸਿੰਘ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ। ਬਲਰਾਜ ਕਰੀਬ 4 ਸਾਲ ਪਹਿਲਾਂ ਕੈਨੇਡਾ ਗਿਆ ਸੀ। 13 ਜਨਵਰੀ ਨੂੰ ਉਹ ਆਪਣੀਆਂ ਭੈਣਾਂ ਦੇ ਵਿਆਹ ਦੀਆਂ ਤਿਆਰੀਆਂ ਕਰਵਾ ਕੇ ਵਾਪਸ ਆਇਆ ਸੀ।


ਉਹ ਮਾਨਸਾ ਤੋਂ ਆਪਣੇ ਭਰਾ ਮਨਦੀਪ ਸਿੰਘ ਨਾਲ ਆਪਣੇ ਇੱਕ ਦੋਸਤ ਦੇ ਵਿਆਹ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ ਵਿੱਚ ਉਨ੍ਹਾਂ ਦੀ ਸਵਿਫਟ ਕਾਰ ਇੱਕ ਰੁਕੀ ਟਰਾਲੀ ਦੇ ਹੇਠਾਂ ਜਾ ਟਕਰਾਈ। 


ਕਿਹਾ ਜਾ ਰਿਹਾ ਹੈ ਕਿ ਗੱਡੀ ਦੀ ਰਫ਼ਤਾਰ ਜ਼ਿਆਦਾ ਸੀ, ਜਿਸ ਕਾਰਨ ਦੋਵਾਂ ਨੌਜਵਾਨਾਂ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ ਅਤੇ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲਾਸ਼ਾਂ ਨੂੰ ਪਿੰਡ ਅਬੂਵਾਲ ਲਿਆਂਦਾ ਗਿਆ, ਜਿੱਥੇ 17 ਜਨਵਰੀ ਨੂੰ ਅੰਤਿਮ ਸੰਸਕਾਰ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।


ਜਾਣਕਾਰੀ ਦਿੰਦਿਆਂ ਮ੍ਰਿਤਕ ਬਲਰਾਜ ਸਿੰਘ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਸ ਦਾ ਬੇਟਾ 4 ਸਾਲ ਬਾਅਦ ਕੈਨੇਡਾ ਤੋਂ ਆਇਆ । ਬਲਰਾਜ ਕਹਿੰਦਾ ਰਿਹਾ ਕਿ ਉਹ ਭੈਣਾਂ ਦੇ ਵਿਆਹ ਚੰਗੇ ਤਰੀਕੇ ਨਾਲ ਕਰਵਾਏਗਾ। ਹੁਣ ਜਦੋਂ ਮੈਂ ਆਇਆ ਹਾਂ, ਮੈਂ ਆਪਣੀਆਂ ਭੈਣਾਂ ਦੇ ਵਿਆਹ ਕਰਵਾ ਕੇ ਹੀ ਵਾਪਸ ਜਾਵਾਂਗਾ।ਬਲਰਾਜ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਉਸ ਨੇ ਇਸ ਵਾਰ ਵਾਪਸੀ ਦੀ ਟਿਕਟ ਨਹੀਂ ਬੁੱਕ ਕਰਵਾਈ ਹੈ। ਉਹ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਬਾਅਦ ਹੀ ਵਾਪਸ ਕੈਨੇਡਾ ਜਾਵੇਗਾ। 


ਬਲਰਾਜ ਆਪਣੇ ਪਰਿਵਾਰਕ ਮੈਂਬਰਾਂ ਨੂੰ ਕਹਿੰਦਾ ਸੀ ਕਿ ਪਹਿਲਾਂ ਉਹ ਆਪਣੀਆਂ ਭੈਣਾਂ ਦੇ ਵਿਆਹ ਕਰਵਾਏਗਾ ਅਤੇ ਫਿਰ ਆਪ ਹੀ ਵਿਆਹ ਕਰਵਾਏਗਾ। ਦੱਸ ਦੇਈਏ ਕਿ ਬਲਰਾਜ ਦੀ ਇੱਕ ਸਕੀ ਭੈਣ ਹੈ ਅਤੇ ਦੂਜੀ ਤਾਏ ਦੀ ਬੇਟੀ ਹੈ। ਦੋਹਾਂ ਭੈਣਾਂ ਨਾਲ ਉਸ ਦਾ ਮੋਹ ਸੀ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।