Ludhiana News: ਲੁਧਿਆਣਾ ਦੇ ਪਿੰਡ ਛੋਕਰਾ ਵਿੱਚ ਸਥਿਤ ਗੁਰਦੁਆਰਾ ਸਾਹਿਬ (Gurudwara Sahib) ਦੀ ਗੋਲਕ ਵਿੱਚੋਂ ਪੈਸੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਸ਼ੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Continues below advertisement


ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਕੀਤਾ ਦਰਜ


ਇਹ ਮਾਮਲਾ ਗੁਰਦੁਆਰਾ ਪ੍ਰਬੰਧਕ ਕਮੇਟੀ (Gurudwara Parbandhak Committee) ਦੇ ਪ੍ਰਧਾਨ ਕੇਵਲ ਸਿੰਘ ਅਤੇ ਮੈਂਬਰ ਕਰਨਵੀਰ ਸਿੰਘ ਅਤੇ ਪਰਮਿੰਦਰ ਸਿੰਘ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ।


ਸੀਸੀਟੀਵੀ ਫੁਟੇਜ 'ਚ ਸਾਰੀ ਘਟਨਾ ਦਾ ਲੱਗਿਆ ਪਤਾ


ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਲਗਭਗ 6 ਵਜੇ ਗੁਰਦੁਆਰਾ ਸਾਹਿਬ ਦਾ ਮੇਨ ਦਰਵਾਜ਼ਾ ਖੁੱਲ੍ਹਿਆ ਹੋਇਆ ਸੀ। ਇਸ ਦੌਰਾਨ ਇੱਕ ਨੌਜਵਾਨ ਅੰਦਰ ਗਿਆ ਅਤੇ ਗੋਲਕ ਵਿੱਚੋਂ ਪੈਸੇ ਕੱਢ ਕੇ ਭੱਜ ਗਿਆ।


ਚੋਰੀ ਕਰਨ ਵਾਲਾ ਨੌਜਵਾਨ ਪਿੰਡ ਛੋਕਰਾ ਦਾ ਰਹਿਣ ਵਾਲਾ


ਸ਼ੱਕ ਹੋਣ 'ਤੇ ਕਮੇਟੀ ਨੇ ਸੀਸੀਟੀਵੀ ਕੈਮਰਿਆਂ (CCTV Camera) ਦੀ ਜਾਂਚ ਕੀਤੀ। ਇਸ ਤੋਂ ਬਾਅਦ ਫੁਟੇਜ ਤੋਂ ਪਤਾ ਲੱਗਿਆ ਕਿ ਚੋਰੀ ਕਰਨ ਵਾਲਾ ਨੌਜਵਾਨ ਪਿੰਡ ਛੋਕਰਾ ਦਾ ਰਹਿਣ ਵਾਲਾ ਹੈ, ਜਿਸ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਪਿੰਡੀ ਦੇ ਤੌਰ ‘ਤੇ ਹੋਈ ਹੈ।


ਦੋਸ਼ੀ ਦੀ ਭਾਲ ਕਰ ਰਹੀ ਪੁਲਿਸ


ਸੂਚਨਾ ਮਿਲਣ 'ਤੇ ਜੋਧਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਦੋਸ਼ੀ ਖ਼ਿਲਾਫ਼ ਧਾਰਮਿਕ ਸਥਾਨ ਦੀ ਗੋਲਕ ਵਿੱਚੋਂ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਦੋਸ਼ੀ ਦੇ ਘਰ ਛਾਪਾ ਮਾਰਿਆ, ਪਰ ਉਹ ਫਰਾਰ ਪਾਇਆ ਗਿਆ।


ਪੁਲਿਸ ਨੇ ਕਿਹਾ ਕਿ ਦੋਸ਼ੀ ਨੂੰ ਛੇਤੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ


ਜਾਂਚ ਅਧਿਕਾਰੀ ਗੁਰਚਰਨ ਸਿੰਘ ਨੇ ਕਿਹਾ ਕਿ ਮਾਮਲਾ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਪੁਲਿਸ ਗੰਭੀਰਤਾ ਨਾਲ ਕਾਰਵਾਈ ਕਰ ਰਹੀ ਹੈ। ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।


ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।