Ludhiana news: ਲੁਧਿਆਣਾ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਵਿਦੇਸ਼ ਜਾਣ ਲਈ ਵੀਜ਼ਾ ਨਾ ਲੱਗਣ ਤੋਂ ਬਾਅਦ ਪ੍ਰੇਸ਼ਾਨ ਇੱਕ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਜਸਵੀਰ ਸਿੰਘ ਦੀ ਉਮਰ ਕਰੀਬ 34 ਸਾਲ ਸੀ ਤੇ ਉਸ ਦੀ ਇੱਕ ਬੇਟੀ ਵੀ ਹੈ।
ਜਾਂਚ ਅਫਸਰ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 2.30 ਵਜੇ ਘਟਨਾ ਸਬੰਧੀ ਸੂਚਨਾ ਮਿਲੀ ਸੀ ਕਿ ਮਿਲਰਗੰਜ ਇਲਾਕੇ ਵਿੱਚ ਕਿਸੇ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ ਹੈ।
ਇਹ ਵੀ ਪੜ੍ਹੋ: Sangrur News: ਸ਼ਰਾਬੀ ਡਰਾਈਵਰ 10 ਕਿਲੋਮੀਟਰ ਚਲਾਉਂਦਾ ਰਿਹਾ ਗਲਤ ਸਾਈਡ ਗੱਡੀ, ਮੋਟਰਸਾਈਕਲ ਸਵਾਰ ਨੂੰ ਕੁਚਲਿਆ
ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਹੈ ਕਿ ਵੀਜ਼ਾ ਨਾ ਲੱਗਣ ਕਾਰਨ ਜਸਵੀਰ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਤੇ ਇਨ੍ਹਾਂ ਹਾਲਾਤਾਂ ਵਿੱਚ ਉਸਨੇ ਇਹ ਕਦਮ ਚੁੱਕ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ 28 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਕਾਬੂ, ਪਾਕਿਸਤਾਨ ਨਾਲ ਜੁੜੇ ਤਾਰ
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਲੁਧਿਆਣਾ ਵਿੱਚ ਸਾਈਕਲ ਪਾਰਟਸ ਕਾਰੋਬਾਰੀ ਸੀ। ਉਹ ਲੁਧਿਆਣਾ ਦੇ ਮਿਲਰਗੰਜ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ ਪਰ ਉਸ ਦਾ ਵੀਜ਼ਾ ਰੱਦ ਹੋਣ ਕਾਰਨ ਉਹ ਪ੍ਰੇਸ਼ਾਨ ਸੀ। ਉਸ ਦਾ ਕੁਝ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਸ ਦੀ ਇੱਕ ਬੇਟੀ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ ਸੋਮਵਾਰ ਰਾਤ ਪਰਿਵਾਰ ਨੂੰ ਖਾਣਾ ਪਰੋਸਣ ਲਈ ਕਹਿ ਕੇ ਉਹ ਖੁਦ ਬਾਥਰੂਮ ਚਲਾ ਗਿਆ। ਕੁਝ ਦੇਰ ਬਾਅਦ ਬਾਥਰੂਮ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਜਦੋਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜਿਆ ਤਾਂ ਉਹ ਅੰਦਰ ਖੂਨ ਨਾਲ ਲੱਥਪੱਥ ਪਿਆ ਸੀ।
ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਗਏ। ਉੱਥੇ ਹੀ ਮੰਗਲਵਾਰ ਸਵੇਰੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਫੋਰੈਂਸਿਕ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।