Youth suicide:  ਲੁਧਿਆਣਾ 'ਚ ਬਾਈਕ ਦੀ ਕਿਸ਼ਤ ਨਾ ਭਰ ਸਕਣ ਕਾਰਨ ਪਰੇਸ਼ਾਨ ਰਾਮਚਰਨ (30) ਨੇ  ਦੇਰ ਰਾਤ ਆਪਣੇ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਸ ਦਾ ਪਿਤਾ ਕੰਮ ਤੋਂ ਘਰ ਪਰਤਿਆ ਤੇ ਦਰਵਾਜ਼ਾ ਅੰਦਰੋਂ ਬੰਦ ਸੀ। ਕਿਸੇ ਤਰ੍ਹਾਂ ਜਦੋਂ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਅੰਦਰ ਰਾਮ ਚਰਨ ਦੀ ਲਾਸ਼ ਲਟਕਦੀ ਮਿਲੀ।


ਇਸ ਤੋਂ ਬਾਅਦ ਸੂਚਨਾ ਮਿਲਣ 'ਤੇ ਥਾਣਾ ਡਿਵੀਜ਼ਨ 6 ਦੇ ਅਧੀਨ ਪੈਂਦੇ ਸ਼ੇਰਪੁਰ ਚੌਕੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਕੇ ਪਰਿਵਾਰ ਹਵਾਲੇ ਕਰ ਦਿੱਤਾ। ਮ੍ਰਿਤਕ ਰਾਮਚਰਨ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਵਿਆਹਿਆ ਹੋਇਆ ਸੀ। ਉਨ੍ਹਾਂ ਦੀ ਇਕ ਬੇਟੀ ਅਤੇ 2 ਬੇਟੇ ਹਨ। ਉਹ ਕਰੀਬ ਸੱਤ ਦਿਨ ਪਹਿਲਾਂ ਹੀ ਪਿੰਡ ਤੋਂ ਆਇਆ ਸੀ। 


ਪਰਿਵਾਰ ਦੇ ਸਾਰੇ ਮੈਂਬਰ ਕੰਮ 'ਤੇ ਗਏ ਹੋਏ ਸਨ। ਰਾਮਚਰਨ ਨੇ ਆਪਣੇ ਪਿਤਾ ਰਾਮਸ਼ੀਸ਼ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਪਿਤਾ ਨੇ ਰਾਮ ਚਰਨ ਨੂੰ ਦੱਸਿਆ ਕਿ ਉਸ ਦੀ ਲੜਕੀ ਦੇ ਵਿਆਹ ਮੌਕੇ ਦਾਜ ਵਜੋਂ ਦਿੱਤੇ ਗਏ ਮੋਟਰਸਾਈਕਲ ਦੀਆਂ ਕਿਸ਼ਤਾਂ ਦੀ ਮੰਗ ਕਰਨ ਵਾਲੇ ਲੋਕਾਂ ਵੱਲੋਂ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਰਾਮਚਰਨ ਵੀ ਪਰੇਸ਼ਾਨ ਹੋ ਗਿਆ।


ਦੇਰ ਰਾਤ ਜਦੋਂ ਪਿਤਾ ਘਰ ਵਾਪਸ ਆਏ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਰਾਮਸ਼ੀਸ਼ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਦਰਵਾਜ਼ਾ ਤੋੜਿਆ ਤਾਂ ਅੰਦਰ ਰਾਮਚਰਨ ਦੀ ਲਾਸ਼ ਲਟਕਦੀ ਮਿਲੀ। ਇਸ ਤੋਂ ਬਾਅਦ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਾਂਚ ਅਧਿਕਾਰੀ ਏਐਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਾਂਚ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।